ਅੰਮ੍ਰਿਤਸਰ (ਬਿਊਰੋ, ਸਰਬਜੀਤ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਆਹ ਤੋਂ ਬਾਅਦ ਪਹਿਲੀ ਵਾਰ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਮੁੱਖ ਮੰਤਰੀ ਅਤੇ ਉਨ੍ਹਾਂ ਦੀ ਪਤਨੀ ਨਾਲ ਇਸ ਮੌਕੇ ਮਾਤਾ ਹਰਪਾਲ ਕੌਰ ਅਤੇ ਭੈਣ ਵੀ ਆਏ ਹੋਏ ਹਨ। ਮੁੱਖ ਮੰਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੱਖ ਸ਼ਾਂਤੀ ਦੀ ਅਰਦਾਸ ਕੀਤੀ। ਇਸ ਮੌਕੇ ਵੱਡੀ ਗਿਣਤੀ ’ਚ ਪੁਲਸ ਮੁਲਾਜ਼ਮ ਸੁਰੱਖਿਆ ਲਈ ਤਾਇਨਾਤ ਕੀਤੇ ਗਏ ਹਨ।
ਪੜ੍ਹੋ ਇਹ ਵੀ ਖ਼ਬਰ: ਪਿਆਰ ਲਈ ਸਰਹੱਦ ਪਾਰ ਕਰ ਜਲੰਧਰ ਆਈ ਪਾਕਿਸਤਾਨੀ ਕੁੜੀ, ਇੰਝ ਸ਼ੁਰੂ ਹੋਈ ਸੀ ਲਵ ਸਟੋਰੀ
ਦੱਸ ਦੇਈਏ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਤੋਂ ਬਾਅਦ ਉਨ੍ਹਾਂ ਦੀ ਮਾਤਾ ਹਰਪਾਲ ਕੌਰ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਸਨ। ਕੁਝ ਦਿਨ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਦਾ ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਹੋਇਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਰਿਹਾਇਸ਼ ਵਿਖੇ ਡਾ. ਗੁਰਪ੍ਰੀਤ ਕੌਰ ਨਾਲ ਲਾਵਾਂ ਲਈਆਂ ਸਨ।
ਇਥੇ ਇਹ ਦੱਸਣਾ ਵੀ ਜ਼ਰੂਰੀ ਹੈ ਤਿ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਭਗਵੰਤ ਮਾਨ ਦੇ ਪਿਤਾ ਵੱਜੋਂ ਰਸਮਾਂ ਨਿਭਾਈਆਂ ਗਈਆਂ ਸਨ। ਮੁੱਖ ਮੰਤਰੀ ਦੇ ਵਿਆਹ ਦੀਆਂ ਸਾਰੀਆਂ ਰਸਮਾਂ ਬਹੁਤ ਸਾਦੇ ਢੰਗ ਨਾਲ ਹੋਈਆਂ। ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਚਾਰ ਸਾਲਾਂ ਤੋਂ ਇੱਕ ਦੂਜੇ ਨੂੰ ਜਾਣਦੇ ਹਨ।
ਡੇਰਾਬੱਸੀ 'ਚ 3 ਸਾਲਾ ਬੱਚਾ ਪਹਿਲੀ ਮੰਜ਼ਿਲ ਤੋਂ ਡਿਗਿਆ, ਗੰਭੀਰ ਜ਼ਖਮੀ
NEXT STORY