ਅੰਮ੍ਰਿਤਸਰ (ਸਰਬਜੀਤ) : ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਵੱਡਾ ਉਪਰਾਲਾ ਕਰਦੇ ਹੋਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਲਾਜ਼ੇ ਦੇ ਬਾਹਰ ਇਕ ਸਹਾਇਤਾ ਕੇਂਦਰ ਖੋਲ੍ਹਿਆ ਗਿਆ ਹੈ। ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਧਾਮੀ ਨੇ ਕਿਹਾ ਕਿ ਇਹ ਸਹਾਇਤਾ ਕੇਂਦਰ ਸ਼ਰਧਾਲੂ ਨੂੰ ਇਕ ਗਾਈਡ ਦਾ ਕੰਮ ਵੀ ਕਰੇਗਾ। ਉਨ੍ਹਾਂ ਕਿਹਾ ਕਿ ਬਹੁਤ ਜਲਦ ਹੀ ਇਕ ਹੋਰ ਸਹਾਇਤਾ ਕੇਂਦਰ ਲੰਗਰ ਹਾਲ ਵਾਲੇ ਪਾਸੇ ਵੀ ਸ਼ਰਧਾਲੂਆਂ ਦੀ ਸਹੂਲਤ ਲਈ ਖੋਲਿਆ ਜਾਵੇਗਾ ਤਾਂ ਕਿ ਸ਼ਰਧਾਲੂਆਂ ਨੂੰ ਕੋਈ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ 7 ਅਗਸਤ ਤੋਂ ਤਿੰਨਾਂ ਭਾਸ਼ਾਵਾਂ ਦੇ ਫ੍ਰੀ ਲਿਟਰੇਚਰ ਵੀ ਦਿੱਤੇ ਜਾਣਗੇ ਤੇ ਹਰ ਤਰ੍ਹਾਂ ਦੀ ਜਾਣਕਾਰੀ ਇੱਥੇ ਮੁਹੱਈਆ ਕਰਵਾਈ ਜਾਏਗੀ, ਉੱਥੇ ਹੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਵਾਲੇ ਦਿਨ ਸੀ. ਐੱਮ ਦੇ ਆਗਮਨ ’ਤੇ ਜਿਹੜਾ ਰਸਤਾ ਰੋਕਿਆ ਗਿਆ।
ਇਹ ਵੀ ਪੜ੍ਹੋ : ਪੰਜਾਬ ’ਚ ਮਾਸਟਰ ਪਲਾਨ ’ਤੇ ਕੰਮ ਕਰ ਰਹੀ ਭਾਜਪਾ, ਨਾਂ ਦਿੱਤਾ ‘ਵਿਜ਼ਨ ਪੰਜਾਬ’
ਉਸ ’ਤੇ ਗੱਲਬਾਤ ਕਰਦੇ ਹੋਏ ਪ੍ਰਧਾਨ ਧਾਮੀ ਨੇ ਕਿਹਾ ਕਿ ਅਸੀਂ ਪਹਿਲਾਂ ਵੀ ਇਹ ਮਤਾ ਪਾਸ ਕਰ ਚੁੱਕੇ ਹਾਂ ਕਿ ਕੋਈ ਵੀ. ਵੀ. ਆਈ. ਪੀ ਆਵੇ ਤੇ ਉਹ ਸਿੱਖ ਬਣ ਕੇ ਆਵੇ ਤੇ ਸ਼ਰਧਾਲੂ ਦੀ ਤਰ੍ਹਾਂ ਲਾਈਨ ਵਿੱਚ ਲੱਗ ਕੇ ਦਰਸ਼ਨ ਕਰੇ ਨਾ ਕਿ ਸ਼ਰਧਾਲੂਆਂ ਨੂੰ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਆਮਦ ਦੇਰ ਰਾਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਵੱਧ ਰਹੀ ਹੈ। ਜਿਸ ਦੇ ਚਲਦੇ ਅੱਜ ਅਸੀਂ ਇਹ ਸਹਾਇਤਾ ਕੇਂਦਰ ਖੋਲ੍ਹਿਆ ਹੈ। ਗਮਲਿਆਂ ’ਤੇ ਗੁਰਬਾਣੀ ਲਿਖਣ ਬਾਰੇ ਵੀ ਪ੍ਰਧਾਨ ਨੇ ਕਿਹਾ ਕਿ ਸਾਨੂੰ ਗੁਰਬਾਣੀ ਦਾ ਸਤਿਕਾਰ ਕਰਨਾ ਚਾਹੀਦਾ ਹੈ। ਅਸੀਂ ਕਈ ਵਾਰੀ ਕਹਿ ਚੁੱਕੇ ਹਾਂ ਕਿ ਨਾ ਗਮਲਿਆਂ ’ਤੇ ਤੇ ਨਾ ਹੀ ਕੰਧਾਂ, ਅਖ਼ਬਾਰਾਂ ਅਤੇ ਬੈਨਰਾਂ ’ਤੇ ਗੁਰਬਾਣੀ ਲਿਖਣੀ ਚਾਹੀਦੀ ਹੈ। ਇਸਦੇ ਨਾਲ ਸ਼ਰਧਾਲੂਆਂ ਦੀ ਆਸਥਾ ਨੂੰ ਠੇਸ ਪਹੁੰਚਦੀ ਹੈ।
ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ’ਤੇ ਬਾਜਵਾ ਦਾ ਤਿੱਖਾ ਪ੍ਰਤੀਕਰਮ, ਪਰਨੀਤ ਕੌਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਟਨਾ ਸਾਹਿਬ ਦੇ ਪ੍ਰਧਾਨ ਬਾਰੇ ਗੱਲਬਾਤ ਕਰਦੇ ਹੋਏ ਕਿਹਾ ਕਿ ਪਟਨਾ ਸਾਹਿਬ ਦੇ ਪ੍ਰਧਾਨ ਰਣਜੀਤ ਸਿੰਘ ਗੌਹਰ ਨੂੰ ਗੱਦੀ ਤੋਂ ਲਾਹੁਣ ਲਈ ਕਮੇਟੀ ਬਣਾਈ ਗਈ ਹੈ। ਜਲਦੀ ਹੀ ਉਹ ਕਮੇਟੀ ਰਿਪੋਰਟ ਸ਼੍ਰੋਮਣੀ ਕਮੇਟੀ ਨੂੰ ਦੇਵੇਗੀ। ਉਸ ਤੋਂ ਬਾਅਦ ਇਹ ਕਾਰਵਾਈ ਕੀਤੀ ਜਾਵੇਗੀ, ਉੱਥੇ ਬੰਦੀ ਸਿੰਘਾਂ ’ਤੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਉਨ੍ਹਾਂ ਕਿਹਾ ਕਿ ਅਸੀਂ ਮੀਡੀਆ ਰਾਹੀਂ ਆਪਣੀ ਗੱਲ ਸਰਕਾਰ ਤਕ ਪਹੁੰਚਾਵਾਂਗੇ ਜੋ ਚਿੱਠੀਆਂ ਹੁਣ ਤੱਕ ਲਿਖੀਆਂ ਹਨ। ਉਹ ਵੀ ਮੀਡੀਆ ਦੇ ਰੂ-ਬ-ਰੂ ਕਰਾਂਗੇ ਅਤੇ 2 ਤਰੀਕ ਨੂੰ ਇਕ ਅਹਿਮ ਮੀਟਿੰਗ ਰੱਖੀ ਜਾ ਰਹੀ ਹੈ। ਜਿਸ ਵਿਚ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਯੋਜਨਾ ਤਿਆਰ ਕਰਾਂਗੇ।
ਇਹ ਵੀ ਪੜ੍ਹੋ : ਪੰਜਾਬ ਵਿਚ ਵੱਡੀ ਕਾਰਵਾਈ ਕਰਨ ਦੀ ਤਿਆਰੀ ’ਚ ਭਾਜਪਾ, ਸਤੰਬਰ ਦੇ ਪਹਿਲੇ ਹਫ਼ਤੇ ਹੋ ਸਕਦੈ ਐਲਾਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ’ਚ 1 ਤੋਂ 30 ਸਤੰਬਰ ਤਕ ਮਨਾਇਆ ਜਾਵੇਗਾ ਰਾਸ਼ਟਰੀ ਪੋਸ਼ਣ ਮਹੀਨਾ
NEXT STORY