ਚੰਡੀਗੜ੍ਹ : ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਤੋਂ ਹੋਣ ਵਾਲੇ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾਲ ਚੁੱਕੇ ਹਨ। ਮੁੱਖ ਮੰਤਰੀ ਨੇ ਆਖਿਆ ਹੈ ਕਿ ਸਾਂਝੀਵਾਲਤਾ ਦੀ ਪ੍ਰਤੀਕ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਹੱਕ ਸਿਰਫ ਇਕ ਖਾਸ ਚੈਨਲ ਨੂੰ ਹੀ ਕਿਉਂ ਦਿੱਤੇ ਜਾਂਦੇ ਹਨ? ਸਾਰੇ ਚੈਨਲਾਂ ਨੂੰ ਗੁਰਬਾਣੀ ਟੈਲੀਕਾਸਟ ਲਈ ਮੁਫਤ ਅਧਿਕਾਰ ਮਿਲਣੇ ਚਾਹੀਦੇ ਹਨ। ਪੰਜਾਬ ਸਰਕਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਆਧੁਨਿਕ ਉਪਕਰਨਾਂ ਦਾ ਸਾਰਾ ਖ਼ਰਚਾ ਕਰਨ ਨੂੰ ਤਿਆਰ ਹੈ।
ਇਹ ਵੀ ਪੜ੍ਹੋ : ਸੂਬੇ ਦੀਆਂ ਆਂਗਣਵਾੜੀ ਵਰਕਰਾਂ ਲਈ ਅਹਿਮ ਖ਼ਬਰ, ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਆਇਆ ਵੱਡਾ ਬਿਆਨ
ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਸ੍ਰੀ ਦਰਬਾਰ ਸਾਹਿਬ ਤੋਂ ਪ੍ਰਸਾਰਤ ਹੋਣ ਵਾਲੀ ਗੁਰਬਾਣੀ ਨੂੰ ਲੈ ਕੇ ਇਸ ਤੋਂ ਪਹਿਲਾਂ ਵੀ ਸਵਾਲ ਚੁੱਕੇ ਜਾਂਦੇ ਰਹੇ ਹਨ। ਕਾਂਗਰਸ ਸਰਕਾਰ ਵੇਲੇ ਵੀ ਇਹ ਮਸਲਾ ਕਾਫ਼ੀ ਸੁਰਖੀਆਂ ਵਿਚ ਰਿਹਾ ਸੀ। ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਵਿਚ ਵੀ ਸ੍ਰੀ ਦਰਬਾਰ ਸਾਹਿਬ ਤੋਂ ਪ੍ਰਸਾਰਤ ਹੋਣ ਵਾਲੀ ਗੁਰਬਾਣੀ ਦਾ ਪ੍ਰਸਾਰਣ ਹੋਰ ਚੈਨਲਾਂ ਨੂੰ ਦੇਣ ਦਾ ਮਾਮਲਾ ਉੱਠਦਾ ਰਿਹਾ ਹੈ।
ਇਹ ਵੀ ਪੜ੍ਹੋ : ਆਯੁਸ਼ਮਾਨ ਕਾਰਡ ਬਣਵਾਉਣ ਦੇ ਚਾਹਵਾਨਾਂ ਲਈ ਅਹਿਮ ਖ਼ਬਰ, ਇਸ ਤਾਰੀਖ਼ ਤੋਂ ਲੱਗਣਗੇ ਕੈਂਪ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਗੁਰੂਘਰ ਨਤਮਸਤਕ ਹੋਣ ਆਏ ਮੁੰਡਿਆਂ ਨਾਲ ਵਾਪਰਿਆ ਭਾਣਾ, ਸਰੋਵਰ 'ਚ ਡੁੱਬਣ ਕਾਰਨ 2 ਦੀ ਮੌਤ
NEXT STORY