ਅੰਮ੍ਰਿਤਸਰ (ਸਰਬਜੀਤ) - ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 3 ਮਈ 2022 ਨੂੰ ਹੋਏ ਪੰਥਕ ਇਕੱਠ ਵਿਚ ਪੰਜ ਸਿੰਘ ਸਾਹਿਬਾਨ ਨੇ ਫ਼ੈਸਲਾ ਕਰਦਿਆਂ ਦੇਸ਼-ਵਿਦੇਸ਼ਾਂ ਦੀ ਸੰਗਤ ਦੀ ਮੰਗ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਤਿੰਨ ਸਾਲ ਦੇ ਅੰਦਰ ਹਾਰਮੋਨੀਅਮ ਛੱਡ ਤੰਤੀ ਸਾਜਾਂ ਨਾਲ ਕੀਰਤਨ ਕਰਵਾਉਣ ਦਾ ਆਦੇਸ਼ ਦਿੱਤਾ। ਸੱਚਖੰਡ ਹਰਿਮੰਦਰ ਸਾਹਿਬ ਵਿਖੇ ਹਾਰਮੋਨੀਅਮ ਤੋਂ ਕੀਰਤਨ ਬੰਦ ਕਰਕੇ ਤੰਤੀ ਸਾਜ਼ਾਂ ਨਾਲ ਕੀਰਤਨ ਕਰਨ ਦੇ ਸੰਬੰਧ ਵਿਚ ਵੱਖ-ਵੱਖ ਕਾਰਵਾਈਆਂ ਆਰੰਭੀਆਂ ਗਈਆਂ ਹਨ। 3 ਮਈ ਨੂੰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਆਦੇਸ਼ ਵਿੱਚ ਕਿਹਾ ਸੀ ਕਿ ਸੰਗਤ ਦੀ ਮੰਗ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁਰਾਤਨ ਮਰਿਆਦਾ ਨਾਲ ਕੀਰਤਨ ਕੀਤਾ ਜਾਵੇ।
ਪੜ੍ਹੋ ਇਹ ਵੀ ਖ਼ਬਰ: ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼
ਜਥੇਦਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੰਗਤਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕਰਦੇ ਹਨ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਤੰਤੀ ਸਾਜ਼ਾਂ ਨਾਲ ਕੀਰਤਨ ਕਰਵਾਉਣ ਲਈ ਯਤਨ ਤੇਜ਼ ਕੀਤੇ ਜਾਣ। ਤੰਤੀ ਸਾਜ਼ਾਂ ਨਾਲ ਕੀਰਤਨ ਕਰਵਾਉਣ ਲਈ ਭਾਵੇਂ ਸਮਾਂ ਲੱਗੇਗਾ ਪਰ ਇਸ ਨੂੰ ਯਕੀਨੀ ਬਣਾਇਆ ਜਾਵੇ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਾਰਮੋਨੀਅਨ ਤੋਂ ਕੀਰਤਨ ਕਰਨਾ ਬੰਦ ਕਰ ਕੇ ਤੰਤੀ ਸਾਜ਼ਾਂ ਦੇ ਨਾਲ ਪੁਰਾਤਨ ਮਰਿਆਦਾ ਅਨੁਸਾਰ ਹੀ ਰਾਗਾਂ ‘ਤੇ ਆਧਾਰਿਤ ਕੀਰਤਨ ਕੀਤਾ ਜਾਵੇ। ਇਸ ਲਈ ਸ਼੍ਰੋਮਣੀ ਕਮੇਟੀ ਦੋ ਜਾਂ ਤਿੰਨ ਸਾਲ ਦੇ ਅੰਦਰ-ਅੰਦਰ ਇਸ ਨੂੰ ਯਕੀਨੀ ਬਣਾਵੇ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹਾਰਮੋਨੀਅਮ ਬਾਹਾਰ ਕੀਤਾ ਜਾ ਸਕੇ। ਇੱਥੋਂ ਤੱਕ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਧਰਮ ਪ੍ਰਚਾਰ ਕਮੇਟੀ ਵੱਲੋਂ ਇਕ ਪੱਤਰ ਜਾਰੀ ਕਰਕੇ ਛੇ ਮਹੀਨੇ ਦੇ ਅੰਦਰ ਰਾਗੀ ਸਿੰਘਾਂ ਨੂੰ ਤੰਤੀ ਸਾਜ਼ਾਂ ਤੋਂ ਕੀਰਤਨ ਆਰੰਭ ਕਰਨ ਦਾ ਆਦੇਸ਼ ਜਾਰੀ ਕੀਤਾ ਹੈ।
ਤੰਤੀ ਸਾਜ਼ਾਂ ਨਾਲ ਕੀਰਤਨ ਸਬੰਧੀ ਸ਼੍ਰੋਮਣੀ ਕਮੇਟੀ ਸੰਜੀਦਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਪਾਲਣਾ ਕਰਦਿਆਂ ਸਮੂਹ ਧਰਮ ਪ੍ਰਚਾਰ ਕਮੇਟੀ ਰਾਹੀਂ ਚਲਾਏ ਜਾਂਦੇ ਗੁਰਮਤਿ ਸੰਗੀਤ ਵਿਦਿਆਲਿਆਂ ਅਤੇ ਮਿਸ਼ਨਰੀ ਕਾਲਜਾਂ ਵਿਚ ਕੀਰਤਨ ਸਿਖਲਾਈ ਲੈਣ ਵਾਲੇ ਵਿਦਿਆਰਥੀਆਂ ਨੂੰ ਤੰਤੀ ਸਾਜ਼ਾਂ ਦਾ ਅਭਿਆਸ ਲਾਜ਼ਮੀ ਕਰਨ ਲਈ ਆਖਿਆ ਹੈ। ਇਸ ਤੋਂ ਇਲਾਵਾ ਨਵੇਂ ਰਾਗੀ ਜਥੇ ਤਿਆਰ ਕਰਨ ਸਮੇਂ ਗੁਰਮਤਿ ਮਿਸ਼ਨਰੀ ਕਾਲਜਾਂ ਅਤੇ ਗੁਰਮਤਿ ਸੰਗੀਤ ਵਿਦਿਆਲਿਆਂ ਵਿਚ ਤੰਤੀ ਸਾਜ਼ਾਂ ਦੇ ਅਧਿਆਪਕਾਂ ਦਾ ਪ੍ਰਬੰਧ ਕਰਨ ਲਈ ਵੀ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਤੰਤੀ ਸਾਜ਼ ਵਾਦਕ ਰਾਗੀ ਜਥਿਆਂ ਨਾਲ ਸੇਵਾ ਨਿਭਾਉਂਦੇ ਆ ਰਹੇ ਹਨ। ਜਥੇਦਾਰ ਦੇ ਆਦੇਸ਼ ਨੂੰ ਸੰਜੀਦਗੀ ਨਾਲ ਲੈਂਦਿਆਂ ਭਵਿੱਖ ਵਿਚ ਤੰਤੀ ਸਾਜ਼ਾਂ ਨੂੰ ਕੀਰਤਨ ਸਮੇਂ ਤਰਜੀਹੀ ਤੌਰ ’ਤੇ ਲਾਗੂ ਕਰਨ ਲਈ ਕਿਹਾ ਹੈ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਬੀਮੇ ਦੇ ਪੈਸੇ ਲੈਣ ਦੀ ਖ਼ਾਤਰ ਪਤਨੀ ਨੇ ਬੇਰਹਿਮੀ ਨਾਲ ਕੀਤਾ ਪਤੀ ਦਾ ਕਤਲ
ਪੰਜ ਸਿੰਘ ਸਾਹਿਬਾਨ ਵੱਲੋਂ ਹੋਇਆ ਲਿਖਤੀ ਆਦੇਸ਼
ਮਤਾ ਨੰਬਰ 6 ਮਿਤੀ 20 ਵੈਸਾਖ ਨਾਨਕਸ਼ਾਹੀ ਸੰਮਤ 554 ਮੁਤਾਬਕ 3 ਮਈ 2022 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿਚ ਸਰਬ ਸੰਮਤੀ ਨਾਲ ਇਹ ਫ਼ੈਸਲਾ ਹੋਇਆ ਹੈ ਕਿ ਪੁਰਾਤਨ ਪ੍ਰੰਪਰਾਂ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਅੰਦਰ ਰਾਗਾਂ ਅਨੁਸਾਰ ਤੰਤੀਸਾਜਾਂ ਰਾਹੀਂ ਕੀਰਤਨ ਗਾਇਨ ਆਰੰਭ ਕੀਤਾ ਜਾਵੇ। ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਨੂੰ ਆਦੇਸ਼ ਕੀਤਾ ਜਾਂਦਾ ਹੈ ਕਿ ਤਿੰਨ ਸਾਲ ਦੇ ਸਮੇਂ ਅੰਦਰ ਇਸ ਨੂੰ ਪੂਰਨ ਤੌਰ ‘ਤੇ ਲਾਗੂ ਕੀਤਾ ਜਾਵੇ। ਸੰਗੀਤ ਵਿਦਿਆਲਿਆਂ ਵਿਚ ਸਿਖਿਆਰਥੀਆਂ ਨੂੰ ਰਾਗਾਂ ਅਨੁਸਾਰ ਤੰਤੀ ਸਾਜਾਂ ਰਾਹੀਂ ਕੀਰਤਨ ਦੀ ਸਿਖਲਾਈ ਦੇਣ ਵਾਸਤੇ ਯੋਗ ਅਧਿਆਪਕ ਭਰਤੀ ਕੀਤੇ ਜਾਣ।
ਸ੍ਰੀ ਹਰਿਮੰਦਰ ਸਾਹਿਬ ‘ਚ ਤਿੰਨ ਜਥੇ ਤੇ 18 ਤੰਤੀ ਸਾਜ਼ ਦੇ ਸਹਾਇਕ ਰਾਗੀ ਹਨ ਮੌਜੂਦ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਤੰਤੀ ਸਾਜ਼ਾਂ ਨਾਲ ਕੀਰਤਨ ਕਰਨ ਵਾਲੇ ਤਿੰਨ ਰਾਗੀ ਜਥੇ ਭਾਈ ਜਸਪਿੰਦਰ ਸਿੰਘ, ਭਾਈ ਮਨਿੰਦਰ ਸਿੰਘ ਤੇ ਭਾਈ ਸ੍ਰੀਪਾਲ ਸਿੰਘ ਤੋਂ ਇਲਾਵਾ ਟੀ.ਵੀ. ਚੈਨਲ ਦੇ ਲਾਈਵ ਸਮੇਂ ਕੀਰਤਨੀ ਜਥਿਆਂ ਦੇ ਨਾਲ ਸਹਾਇਕ ਤੰਤੀ ਸਾਜ਼ ਰਾਹੀਂ ਡਿਊਟੀ ਦਿੰਦਾ ਹੈ।
ਪੜ੍ਹੋ ਇਹ ਵੀ ਖ਼ਬਰ: ਭਿੱਖੀਵਿੰਡ ’ਚ ਸੁਨਿਆਰੇ ਨੂੰ ਅਗਵਾ ਕਰ ਬੇਰਹਿਮੀ ਨਾਲ ਕੀਤਾ ਕਤਲ, ਪਿੰਡ ਰੈਸ਼ੀਆਣਾ ਨੇੜਿਓ ਬਰਾਮਦ ਹੋਈ ਲਾਸ਼
ਠੇਕੇ ‘ਤੇ ਤੰਤੀ ਸਾਜ਼ ਰਾਗੀਆਂ ਨੂੰ ਸਹਾਇਕ ਵਜੋਂ ਭਰਤੀ ਕਰਦੀ ਹੈ ਕਮੇਟੀ
ਰਾਗੀ ਭਾਈ ਸ੍ਰੀਪਾਲ ਸਿੰਘ ਨੇ ਕਿਹਾ ਕਿ ਜਥੇਦਾਰ ਨੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਸੁਣਦਿਆਂ ਤੰਤੀ ਸਾਜ਼ ਨਾਲ ਕੀਰਤਨ ਦਾ ਸ਼ਲਾਘਾਯੋਗ ਫ਼ੈਸਲਾ ਦਿੱਤਾ ਹੈ। ਤੰਤੀ ਸਾਜ਼ ਵਜਾਉਂਣਾ ‘ਖਾਲਾ ਜੀ ਦਾ ਵਾੜਾ ਨਹੀਂ’ ਜੋ ਤਿੰਨ ਸਾਲ ‘ਚ ਸਾਰੇ ਰਾਗੀ ਸਿੰਘ ਕੀਰਤਨ ਕਰ ਸਕਦੇ ਹਨ, ਇਸ ਨੂੰ ਲੰਮਾਂ ਸਮਾਂ ਲੱਗ ਸਕਦਾ ਹੈ। ਪਿਛਲੇ ਲੰਮੇਂ ਸਮੇਂ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਤੰਤੀ ਸਾਜ਼ ਨਾਲ ਕੀਰਤਨ ਕਰਨ ਵਾਲੇ ਰਾਗੀਆਂ ਨੂੰ ਸ਼੍ਰੋਮਣੀ ਕਮੇਟੀ ਨੇ ਅੱਖੋਂ ਪਰੋਖੇ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਗੀ ਸਿੰਘ ਨੂੰ ਸ਼੍ਰੋਮਣੀ ਕਮੇਟੀ ਤਾਂ ਠੇਕੇ ’ਤੇ ਭਰਤੀ ਕਰਦੀ ਹੈ। ਉਨ੍ਹਾਂ ਦੇ ਨਾਲ 8 ਸਾਲ ਲਗਾਤਾਰ ਕੀਰਤਨ ਦੀ ਸੇਵਾ ਨਿਭਾਉਂਣ ਵਾਲੇ ਭਾਈ ਮਹਾਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਨੇ ਹੁਣ ਠੇਕੇ ‘ਤੇ 7500 ਰੁਪਏ ਮਹੀਨੇ ’ਤੇ ਰੱਖਿਆ ਹੈ।
ਉਨ੍ਹਾਂ ਕਿਹਾ ਕਿ ਪੰਜ ਸਾਲ ਤੋਂ ਬਤੌਰ ਜਥੇਦਾਰ ਰਾਗੀ ਉਹ ਸੇਵਾ ਮੈਨੇਜਰਾਂ ਦੇ ਆਡਰ ‘ਤੇ ਨਿਭਾ ਰਹੇ ਹਨ, ਜਦਕਿ ਸ਼੍ਰੋਮਣੀ ਕਮੇਟੀ ਦੇ ਰਿਕਾਰਡ ਵਿਚ ਸਹਾਇਕ ਰਾਗੀ ਮਾਲੀ ਦੇ ਗ੍ਰੇਡ ‘ਤੇ ਡਿਊਟੀ ਨਿਭਾ ਰਹੇ ਹਨ। ਤੰਤੀ ਸਾਜ਼ ਵੀ ਰਾਗੀ ਸਿੰਘਾਂ ਨੂੰ ਮੁੱਲ ਖਰੀਦ ਕਰਨਾ ਪੈਂਦਾ ਹੈ, ਜਿਸ ਦੀ ਕੀਮਤ ਹਾਰਮੋਨੀਅਮ ਤੋਂ ਕਈ ਗੁਣਾ ਜ਼ਿਆਦਾ ਹੈ। ਸ਼੍ਰੋਮਣੀ ਰਾਗੀ ਸਭਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਧਾਨ ਭਾਈ ਉਂਕਾਰ ਸਿੰਘ ਨੇ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਇਹ ਹੁਕਮ ਵਾਜਬ ਨਹੀਂ ਹੈ। ਮਾਹਰਾਂ ਮੁਤਾਬਕ ਤਿੰਨ ਸਾਲ ਅੰਦਰ ਕੋਈ ਵੀ ਤੰਤੀ ਸਾਜ਼ ਨਾਲ ਕੀਰਤਨ ਕਰਨ ਵਿਚ ਨਿਪੂੰਨ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਜਥੇਦਾਰ ਹਾਰਮੋਨੀਅਮ ਨੂੰ ਨਹੀਂ ਹਾਰਮੋਨੀਅਮ ਨਾਲ ਕੀਰਤਨ ਕਰਨ ਵਾਲੇ ਰਾਗੀਆਂ ਨੂੰ ਬਾਹਰ ਕਰਨਾ ਚਾਹੁੰਦੇ ਹਨ। ਸ਼੍ਰੋਮਣੀ ਰਾਗੀ ਸਭਾ ਨੇ ਗੁਰੂ ਸਾਹਿਬ ਅੱਗੇ ਅਰਦਾਸ ਕੀਤੇ ਹੈ, ਗੁਰੂ ਸਾਹਿਬ ਜੀ ਹੀ ਕ੍ਰਿਪਾ ਕਰਨਗੇ।
ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ਵਿਖੇ ਪ੍ਰੇਮੀ ਜੋੜੇ ਨੇ ਕੀਤੀ ਖ਼ੁਦਕੁਸ਼ੀ, ਨੌਜਵਾਨ ਦਾ ਡੇਢ ਮਹੀਨਾ ਪਹਿਲਾਂ ਹੋਇਆ ਸੀ ਵਿਆਹ
ਕਿਹੜੇ ਤੰਤੀ ਸਾਜ਼ਾਂ ਨਾਲ ਹੁੰਦਾ ਹੈ ਕੀਰਤਨ
ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕੀਰਤਨ ਦੀ ਆਰੰਭਤਾ ਕੀਤੀ ਗੁਰੂ ਸਾਹਿਬ ਦੇ ਨਾਲ ਭਾਈ ਮਰਦਾਨਾ ਜੀ ਰਬਾਬ ਵਜਾਇਆ ਕਰਦੇ ਸਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਵੀ ਸਰੰਦੇ ਨਾਲ ਕੀਰਤਨ ਕਰਦੇ ਸਨ। ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭਾਈ ਸੱਤਾ ਤੇ ਭਾਈ ਬਲਵੰਡ ਰਬਾਬ ਨਾਲ ਕੀਰਤਨ ਕਰਦੇ ਸਨ। ਭਾਈ ਸੱਤਾ ਤੇ ਭਾਈ ਬਲਵੰਡ ਨੂੰ ਹੰਕਾਰ ਆਉਣ ਤੋਂ ਬਾਅਦ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰਸਿੱਖਾਂ ਨੂੰ ਕੀਰਤਨ ਦੀ ਬਖਸ਼ਿਸ਼ ਕੀਤੀ। ਤੰਤੀ ਸਾਜ਼ਾਂ ਵਿਚ ਰਬਾਬ, ਤਾਊਸ, ਸਰੰਦਾ, ਦਿਲਰੂਬਾ, ਤਾਨਪੁਰਾ, ਸਵਰਮੰਡਲ ਆਦਿ ਨਾਲ ਕੀਰਤਨ ਕੀਤਾ ਜਾ ਸਕਦਾ ਹੈ, ਜਦਕਿ ਇਕ ਤਾਰਾ ਸਾਜ਼ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ। 150 ਸਾਲ ਪੁਰਾਣਾ ਜਰਮਨ ਦਾ ਈਜਾਦ ਹੋਇਆ ਹਾਰਮੋਨੀਅਮ 1874 ਦੇ ਕਰੀਬ ਭਾਰਤ ਆਇਆ ਸੀ। ਵਜਾਉਣ ਵਿਚ ਅਸਾਨ ਹੋਣ ਕਾਰਨ ਰਾਗੀ ਸਿੰਘਾਂ ਨੇ ਹਾਰਮੋਨੀਅਮ ਤੋਂ ਕੀਰਤਨ ਕਰਨਾ ਸ਼ੁਰੂ ਕਰ ਦਿੱਤਾ।
ਤਪਾ ਪੁਲਸ ਨੇ ਸੁਰੱਖਿਆ ਬਲਾਂ ਦੇ ਸਹਿਯੋਗ ਨਾਲ ਰੇਲਵੇ ਸਟੇਸ਼ਨ ਦੀ ਕੀਤੀ ਚੈਕਿੰਗ
NEXT STORY