ਅੰਮ੍ਰਿਤਸਰ (ਸਰਬਜੀਤ) : ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਵੀਡੀਓ ਬਣਾਉਣ ਤੋਂ ਰੋਕਣ ਲਈ ਪ੍ਰਬੰਧਕਾਂ ਵੱਲੋਂ ਅਮਲ ਸਖ਼ਤੀ ਨਾਲ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸਬੰਧੀ ਗੁਰੂ ਘਰ ਦੇ ਚਾਰੇ ਪਾਸੇ ਸੇਵਾਦਾਰ ਤਾਇਨਾਤ ਕਰ ਦਿੱਤੇ ਗਏ ਹਨ। ਪ੍ਰਬੰਧਕਾਂ ਮੁਤਾਬਕ ਇਸ ਸਬੰਧੀ ਸ਼ੁਰੂ ਕੀਤੇ ਅਮਲ ਦੇ ਚੰਗੇ ਸਿੱਟੇ ਨਿਕਲਣੇ ਸ਼ੁਰੂ ਹੋ ਗਏ ਹਨ। ਗੁਰੂ ਘਰ ਵਿਚ ਦਾਖਲ ਹੋਣ ਸਮੇਂ ਹੀ ਸ਼ਰਧਾਲੂਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਸਬੰਧੀ ਜਾਣਕਾਰੀ ਮਿਲ ਰਹੀ ਹੈ, ਜਿਸ ਨਾਲ ਵਧੇਰੇ ਲੋਕ ਇਸ ਤੋਂ ਜਾਣੂ ਹੋ ਜਾਂਦੇ ਹਨ ਅਤੇ ਵੀਡੀਓਗ੍ਰਾਫੀ ਨਹੀਂ ਕਰਦੇ ਪਰ ਜੇ ਕੋਈ ਅਜਿਹਾ ਕਰਦਾ ਵੀ ਹੈ ਤਾਂ ਉਸ ਨੂੰ ਪਰਿਕਰਮਾ ਵਿਚ ਤਾਇਨਾਤ ਅਮਲੇ ਵੱਲੋਂ ਵਰਜਿਆ ਜਾਂਦਾ ਹੈ।
ਇਹ ਵੀ ਪੜ੍ਹੋ : ਦਿੱਲੀ ਏਅਰਪੋਰਟ ਜਾਣ ਵਾਲੇ NRI ਪੰਜਾਬੀਆਂ ਨੂੰ ਪੰਜਾਬ ਸਰਕਾਰ ਦੀ ਸੌਗਾਤ, ਹੁਣ ਨਹੀਂ ਹੋਣਾ ਪਵੇਗਾ ਖੱਜਲ
ਇਸ ਸਬੰਧੀ ਵਾਧੂ ਅਮਲਾ ਵੀ ਭਰਤੀ ਕੀਤਾ ਗਿਆ ਹੈ। ਉਨ੍ਹਾਂ ਨੂੰ ਇਸ ਸਬੰਧੀ ਸਿਖਲਾਈ ਦਿੱਤੀ ਗਈ ਹੈ। ਜੇ ਕੋਈ ਸ਼ਰਧਾਲੂ ਦਿਸ਼ਾ-ਨਿਰਦੇਸ਼ ਨਹੀਂ ਮੰਨਦਾ ਤਾਂ ਉਸ ਨਾਲ ਝਗੜਾ ਕਰਨ ਦੀ ਥਾਂ ਮੌਕੇ ’ਤੇ ਹਾਜ਼ਰ ਅਧਿਕਾਰੀ ਨਾਲ ਸੰਪਰਕ ਕਰਵਾਉਣ ਲਈ ਕਿਹਾ ਜਾਂਦਾ ਹੈ। ਇਸ ਦਾ ਚੰਗਾ ਨਤੀਜਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ 60 ਫਲੈਕਸ ਤੇ ਬੋਰਡ ਵੀ ਲਾਏ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਕੱਤਰ ਮੁਤਾਬਕ ਵੀਡੀਓਗ੍ਰਾਫੀ ’ਤੇ ਸਖ਼ਤੀ ਨਾਲ ਰੋਕ ਲਗਾਈ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਜ਼ਮੀਨਾਂ ਦੇ ਕੁਲੈਕਟਰ ਰੇਟਾਂ 'ਚ ਵਾਧੇ ਨੂੰ ਹਰੀ ਝੰਡੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਲੇ ਧੰਦੇ ਵਿਚ ਪਈ ਵਿਧਵਾ ਔਰਤ ਨੂੰ ਪੁਲਸ ਨੇ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
NEXT STORY