ਅੰਮ੍ਰਿਤਸਰ - ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਸਵੇਰੇ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਦੇ ਹੋਏ ਉਨ੍ਹਾਂ ਨੇ ਪਰਮਾਤਮਾ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕੀਤਾ।
ਦੱਸ ਦੇਈਏ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣੇ ਪਰਿਵਾਰ ਨਾਲ ਸਵੇਰੇ ਕਰੀਬ 4.30 ਵਜੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੇ, ਜਿਥੇ ਉਨ੍ਹਾਂ ਨੇ ਪਾਲਕੀ ਸਾਹਿਬ ਦੀ ਸੇਵਾ ਵੀ ਕੀਤੀ। ਇਸ ਦੌਰਾਨ ਰਾਜਾ ਵੜਿੰਗ ਨੇ ਕਿਸੇ ਤਰ੍ਹਾਂ ਦੀ ਕੋਈ ਸਿਆਸੀ ਬਿਆਨਬਾਜ਼ੀ ਨਹੀਂ ਕੀਤੀ।
ਰਾਜਾ ਵੜਿੰਗ ਦੇ ਨਾਲ ਇਸ ਮੌਕੇ ਉਨ੍ਹਾਂ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਕੁਲਬੀਰ ਜ਼ੀਰਾ ਤੇ ਉਪ ਨੇਤਾ ਰਾਜ ਕੁਮਾਰ ਚੱਬੇਵਾਲ ਵੀ ਮੌਜੂਦ ਸਨ। ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਕਾਂਗਰਸ ਦੀ ਬਣੀ ਨਵੀਂ ਬ੍ਰਿਗੇਡ ਦੁਰਗਿਆਣਾ ਮੰਦਰ ਵੀ ਗਈ। ਦੁਰਗਿਆਣਾ ਮੰਦਰ ਕਮੇਟੀ ਨੇ ਉਨ੍ਹਾਂ ਦਾ ਸਨਮਾਨ ਕੀਤਾ।
ਮਾਨ ਸਰਕਾਰ ਦਾ ਟਰੇਨਿੰਗ ਸੈਂਟਰ ਕੇਜਰੀਵਾਲ ਨੇ ਦਿੱਲੀ ’ਚ ਖੋਲ੍ਹਿਆ, ਰਿਮੋਟ ਨਾਲ ਪੰਜਾਬ ਸਰਕਾਰ ਨੂੰ ਚਲਾ ਰਹੇ: ਬਾਜਵਾ
NEXT STORY