ਚੰਡੀਗੜ੍ਹ : ਲਾਕ ਡਾਊਨ ਦੌਰਾਨ ਸ੍ਰੀ ਹਜ਼ੂਰ ਸਾਹਿਬ 'ਚ ਫਸੇ ਸਿੱਖ ਸ਼ਰਧਾਲੂਆਂ ਨੂੰ ਪੰਜਾਬ ਲਿਆਉਣ ਸਬੰਧੀ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਇਸ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਲਾਕਡਾਊਨ ਦੌਰਾਨ ਸ੍ਰੀ ਹਜ਼ੂਰ ਸਾਹਿਬ 'ਚ ਫਸੇ ਸਿੱਖ ਸ਼ਰਧਾਲੂਆਂ ਨੂੰ ਪੰਜਾਬ ਲਿਆਉਣ ਸਬੰਧੀ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਅਤੇ ਇਸ ਸਬੰਧੀ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਨਾਲ ਵੀ ਸਾਰੀ ਗੱਲਬਾਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਰੀਬ 3,000 ਤੋਂ ਵਧੇਰੇ ਸ਼ਰਧਾਲੂ ਮੱਧ ਪ੍ਰਦੇਸ਼ ਤੇ ਰਾਜਸਥਾਨ ਦੇ ਰਸਤੇ ਤੋਂ ਹੁੰਦੇ ਹੋਏ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਪੰਜਾਬ ਪਹੁੰਚਣਗੇ। ਪੰਜਾਬ ਸਰਕਾਰ ਇਨ੍ਹਾਂ ਦੀ ਆਵਾਜਾਈ ਦਾ ਸਾਰਾ ਪ੍ਰਬੰਧ ਕਰ ਰਹੀ ਹੈ। ਉਨ੍ਹਾਂ ਨੇ ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੀਆਂ ਸਰਕਾਰਾਂ ਨੂੰ ਵੀ ਬੇਨਤੀ ਕੀਤੀ ਹੈ ਕਿ ਉਹ ਆਪਣੇ-ਆਪਣੇ ਸੂਬਿਆਂ 'ਚ ਇਨ੍ਹਾਂ ਸ਼ਰਧਾਲੂਆਂ ਦੀ ਆਵਾਜਾਈ ਨੂੰ ਲੈ ਕੇ ਪੁਖਤਾ ਪ੍ਰਬੰਧ ਕਰਨ ਤਾਂ ਜੋ ਸ਼ਰਧਾਲੂ ਸੁਖਾਲੇ ਢੰਗ ਨਾਲ ਪੰਜਾਬ ਪਹੁੰਚ ਸਕਣ।
ਸੰਗਰੂਰ ਦੇ 60 ਸਾਲਾਂ ਅਮਰਜੀਤ ਸਿੰਘ ਨੇ ਸਿਹਤਯਾਬ ਹੋ ਕੇ ਜਿੱਤੀ ਕੋਰੋਨਾ ਵਿਰੁੱਧ ਜੰਗ
NEXT STORY