ਅੰਮ੍ਰਿਤਸਰ (ਸੁਮਿਤ) : ਸ੍ਰੀ ਹਜੂਰ ਸਾਹਿਬ ਤੋਂ ਵਾਪਸ ਪੰਜਾਬ ਪਰਤੀ ਸੰਗਤ ਦੇ ਮਾਮਲੇ 'ਚ ਉਚਿਤ ਪ੍ਰਬੰਧ ਨਾ ਕੀਤੇ ਜਾਣ ਦਾ ਮਾਮਲਾ ਹੁਣ ਦੇਸ਼ ਦੇ ਪ੍ਰਧਾਨ ਮੰਤਰੀ ਦਰਬਾਰ 'ਚ ਪੁੱਜ ਗਿਆ ਹੈ। ਇਸ ਮਾਮਲੇ ਸਬੰਧੀ ਇਕ ਚਿੱਠੀ ਅੰਮ੍ਰਿਤਸਰ ਦੇ ਵਕੀਲ ਸੰਦੀਪ ਗੋਰਸੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਹੈ, ਜਿਸ 'ਚ ਡਿਜ਼ਾਸਟਰ ਮੈਨਜਮੈਂਟ ਐਕਟ ਤਹਿਤ ਮਾਮਲਾ ਦਰਜ ਕਰਨ ਦੀ ਗੱਲ ਕੀਤੀ ਗਈ ਹੈ। ਗੋਰਸੀ ਦਾ ਕਹਿਣਾ ਹੈ ਕਿ ਜਦੋਂ ਕੋਈ ਮਹਾਂਮਾਰੀ ਆਉਂਦੀ ਹੈ ਤਾਂ ਡਿਜ਼ਾਸਟਰ ਮੈਨਜਮੈਂਟ ਐਕਟ ਲਾਗੂ ਹੋ ਜਾਂਦਾ ਹੈ ਅਤੇ ਇਸ ਸਮੇਂ ਇਹ ਲਾਗੂ ਹੈ।
ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸ੍ਰੀ ਹਜੂਰ ਸਾਹਿਬ ਤੋਂ ਵਾਪਸ ਪਰਤੇ ਹਨ, ਪ੍ਰਸ਼ਾਸਨ ਦੀ ਗਲਤੀ ਕਾਰਨ ਇਹ ਬੀਮਾਰੀ ਫੈਲੀ ਹੈ ਕਿਉਂਕਿ ਜੇਕਰ ਇਕ ਮਾਸਕ ਨਾ ਪਹਿਨਣ ਕਾਰਨ ਮਾਮਲਾ ਦਰਜ ਹੋ ਸਕਦਾ ਹੈ ਤਾਂ ਇਹ ਵੀ ਡਿਜ਼ਾਸਟਰ ਮੈਨਜਮੈਂਟ ਐਕਟ ਦਾ ਹਿੱਸਾ ਹੈ ਕਿ ਪ੍ਰਸ਼ਾਸਨ ਦੀ ਗਲਤੀ ਕਾਰਨ ਇਹ ਬੀਮਾਰੀ ਫੈਲੀ ਹੈ ਅਤੇ ਇਸ ਸਬੰਧੀ ਕਾਰਵਾਈ ਅਮਲ 'ਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਇਸ ਸਬੰਧੀ ਕੋਈ ਕਾਰਵਾਈ ਨਹੀਂ ਕਰਦੇ ਤਾਂ ਉਹ ਅਦਾਲਤ ਦਾ ਦਰਵਾਜ਼ਾ ਖੜਕਾ ਦੇਣਗੇ।
ਲੁਧਿਆਣਾ: ਟਰੱਕ 'ਚ ਆਏ ਦੋ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ
NEXT STORY