ਬਾਬਾ ਬਕਾਲਾ ਸਾਹਿਬ (ਰਾਕੇਸ਼) - ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਗਿੱਲ ਡਿੰਪਾ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਚਿੱਠੀ ਲਿਖ ਕੇ ਬੇਨਤੀ ਕੀਤੀ ਗਈ ਹੈ। ਮੋਦੀ ਨੂੰ ਲਿਖੀ ਗਈ ਚਿੱਠੀ ’ਚ ਉਨ੍ਹਾਂ ਨੇ ਅਪੀਲ ਕੀਤੀ ਕਿ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਗਏ ਸ਼ਰਧਾਲੂ, ਜੋ ਕਿ ਦੇਸ਼ ’ਚ ਕਰਫਿਊ ਲੱਗ ਜਾਣ ਦੇ ਕਾਰਣ ਉਥੇ ਹੀ ਫਸ ਗਏ ਹਨ, ਨੂੰ ਵਾਪਸ ਪੰਜਾਬ ਉਨ੍ਹਾਂ ਦੇ ਘਰ ਪਹੁੰਚਾਉਣ ਦਾ ਪ੍ਰਬੰਧ ਕੀਤਾ ਜਾਵੇ। ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਜਸਬੀਰ ਡਿੰਪਾ ਨੇ ਕਿਹਾ ਕਿ ਉਥੇ ਫੱਸੇ ਗਏ ਸ਼ਰਧਾਲੂਆਂ ’ਚ ਵੱਡੀ ਗਿਣਤੀ ਵਿਚ ਬੱਚੇ, ਬਜ਼ੁਰਗ ਅਤੇ ਔਰਤਾਂ ਸ਼ਾਮਲ ਹਨ, ਜਿਨ੍ਹਾਂ ਨੂੰ ਇਸ ਸਮੇਂ ਜ਼ਿਆਦਾ ਦੇਖ-ਰੇਖ ਦੀ ਲੋੜ ਹੈ।
ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਸ਼ਰਧਾਲੂਆਂ ਨੂੰ ਵਿਸ਼ੇਸ਼ ਰੇਲ ਗੱਡੀਆਂ ਜਾਂ ਹਵਾਈ ਜਹਾਜ਼ਾਂ ਰਾਹੀਂ ਉਨ੍ਹਾਂ ਦੇ ਘਰਾਂ ’ਚ ਪਹੁੰਚਾਇਆ ਜਾਵੇ ਅਤੇ ਜੋ ਪਹਿਲਾਂ ਆਪਣੇ ਨਿੱਜੀ ਸਾਧਨਾਂ ਰਾਹੀਂ ਇਥੇ ਪਹੁੰਚੇ ਸਨ। ਇਸ ਦੇ ਨਾਲ ਹੀ ਉਨ੍ਹਾਂ ਨੇ ਨਿੱਜੀ ਵਾਹਨਾਂ ਨੂੰ ਕਰਫਿਊ ਦੇ ਦਿਨਾਂ ’ਚ ਵਾਪਸ ਜਾਣ ਦੀ ਮਨਜ਼ੂਰੀ ਦੇਣ ਦੀ ਵੀ ਅਪੀਲ ਕੀਤੀ ਹੈ।
ਪੜ੍ਹੋ ਇਹ ਖਬਰ ਵੀ - ਸ੍ਰੀ ਹਜ਼ੂਰ ਸਾਹਿਬ ’ਚ ਫਸੇ ਸ਼ਰਧਾਲੂਆਂ ਦੀ ਵਾਪਸੀ ਲਈ ਸੰਨੀ ਦਿਓਲ ਨੇ ਚੁੱਕਿਆ ਬੀੜਾ
ਪੜ੍ਹੋ ਇਹ ਖਬਰ ਵੀ - ਭਾਈ ਨਿਰਮਲ ਸਿੰਘ ਖ਼ਾਲਸਾ : ਰਸਭਿੰਨੇ ਕੀਰਤਨੀਏ ਦੀ ਆਵਾਜ਼ ਬਾਕੀ ਹੈ ਆਖ਼ਰ
ਦੱਸ ਦੇਈਏ ਕਿ ਸ੍ਰੀ ਹਜ਼ੂਰ ਸਾਹਿਬ ਵਿਖੇ ਫਸੇ ਪੰਜਾਬ ਦੇ ਕਰੀਬ 1800 ਸ਼ਰਧਾਲੂਆਂ ਨੂੰ ਵਾਪਸ ਘਰਾਂ ਤੱਕ ਪਹੁੰਚਾਉਣ ਲਈ ਨਾਂਦੇੜ ਦੇ ਸੰਸਦ ਮੈਂਬਰ ਨਾਲ ਗੱਲਬਾਤ ਕਰਨ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਭਾਰਤੀ ਜਨਤਾ ਪਾਰਟੀ ਦੇ ਜ਼ਿਲਾ ਪ੍ਰਧਾਨ ਪਰਮਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲਾ ਗੁਰਦਾਸਪੁਰ ਸਮੇਤ ਪੰਜਾਬ ਦੇ ਹੋਰ ਜ਼ਿਲਿਆਂ ਦੇ ਕਰੀਬ 1800 ਲੋਕ ਸ੍ਰੀ ਹਜ਼ੂਰ ਸਾਹਿਬ ਵਿਖੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਗਏ ਸਨ, ਜੋ ਲਾਕਡਾਊਨ ਹੋਣ ਕਾਰਣ ਉਥੇ ਫੱਸੇ ਹੋਏ ਹਨ।
ਪੜ੍ਹੋ ਇਹ ਵੀ ਖਬਰ - ਸ੍ਰੀ ਹਰਿਮੰਦਰ ਸਾਹਿਬ ਤੇ ਗੁ. ਸ਼ਹੀਦ ਗੰਜ ਵਿਖੇ ਨਤਮਸਤਕ ਹੋਈਆਂ ਇੱਕਾ-ਦੁੱਕਾ ਸੰਗਤਾਂ
ਪੜ੍ਹੋ ਇਹ ਵੀ ਖਬਰ - ਸ੍ਰੀ ਹਰਿਮੰਦਰ ਸਾਹਿਬ ਤੇ ਗੁ. ਸ਼ਹੀਦ ਗੰਜ ਵਿਖੇ ਨਤਮਸਤਕ ਹੋਈਆਂ ਇੱਕਾ-ਦੁੱਕਾ ਸੰਗਤਾਂ
ਉਨ੍ਹਾਂ ਨੇ ਇਹ ਮਾਮਲਾ ਸੰਨੀ ਦਿਓਲ ਦੇ ਧਿਆਨ ’ਚ ਲਿਆਂਦਾ ਸੀ, ਜਿਨ੍ਹਾਂ ਨੇ ਗੰਭੀਰਤਾ ਦਿਖਾਉਂਦੇ ਹੋਏ ਨਾਂਦੇੜ ਦੇ ਸੰਸਦ ਮੈਂਬਰ ਪ੍ਰਤਾਪ ਰਾਓ ਪਾਟਿਲ ਚਿਖਲੀਕਰ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵੱਲ ਤੁਰੰਤ ਧਿਆਨ ਦੇਣ। ਇਸ ਤੋਂ ਬਾਅਦ ਨਾਂਦੇੜ ਦੇ ਸੰਸਦ ਮੈਂਬਰ ਨੇ ਤੁਰੰਤ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਚਿੱਠੀ ਲਿਖ ਕੇ ਅਤੇ ਫੋਨ ਕਰ ਕੇ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਉਨ੍ਹਾਂ ਦੇ ਘਰਾਂ ਤੱਕ ਭੇਜਣ ਲਈ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਜਲਦੀ ਹੀ ਇਸ ਸਬੰਧੀ ਕਾਰਵਾਈ ਸ਼ੁਰੂ ਹੋਵੇਗੀ ਅਤੇ ਸਾਰੇ ਸ਼ਰਧਾਲੂ ਆਪਣੇ ਘਰਾਂ ਤੱਕ ਪਹੁੰਚ ਜਾਣਗੇ।
ਕਰਫਿਊ ਦੌਰਾਨ ਪੈਨਸ਼ਨਧਾਰਕਾਂ ਲਈ ਚੰਗੀ ਖਬਰ, ਕੈਪਟਨ ਨੇ ਕੀਤਾ ਵੱਡਾ ਐਲਾਨ
NEXT STORY