ਨੈਸ਼ਨਲ ਡੈਸਕ (ਜਸਪ੍ਰੀਤ) : ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਉੱਚ ਗੜ੍ਹਵਾਲ ਹਿਮਾਲਿਆਈ ਖੇਤਰ ਵਿਚ ਸਥਿਤ ਪ੍ਰਸਿੱਧ ਤੀਰਥ ਸਥਾਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋ ਗਈ ਹੈ। ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਐਤਵਾਰ ਨੂੰ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ ਸਨ। ਇਸ ਮੌਕੇ 15,000 ਫੁੱਟ ਦੀ ਉਚਾਈ 'ਤੇ ਸਥਿਤ ਗੁਰਦੁਆਰੇ ਨੂੰ ਫੁੱਲਾਂ ਅਤੇ ਰੰਗ-ਬਿਰੰਗੇ ਝੰਡਿਆਂ ਨਾਲ ਸਜਾਇਆ ਗਿਆ ਹੈ। ਗਲੇਸ਼ੀਅਰ ਵਿਚੋਂ ਲੰਘਦੀਆਂ ਸੰਗਤਾਂ ਦੇ ਜੈਕਾਰਿਆਂ ਨਾਲ ਅਸਮਾਨ ਗੂੰਜ ਉਠਿਆ। ਇਸ ਦੌਰਾਨ ਹੇਮਕੁੰਟ ਸਾਹਿਬ ਦੀ ਯਾਤਰਾ ਦੀ ਤਾਜ਼ਾ ਵੀਡੀਓ ਵੀ ਸਾਹਮਣੇ ਆਈ ਹੈ।

ਦੱਸ ਦੇਈਏ ਕਿ ਬੀਤੇ ਦਿਨੀਂ ਰਿਸ਼ੀਕੇਸ਼ ਤੋਂ 5 ਪਿਆਰਿਆਂ ਦੀ ਅਗਵਾਈ ਵਿਚ ਪਹਿਲਾ ਜਥਾ ਰਵਾਨਾ ਹੋ ਗਿਆ ਸੀ, ਜੋ ਗੋਬਿੰਦ ਘਾਟ ਅਤੇ ਗੋਬਿੰਦ ਧਾਮ ਤੋਂ ਚੱਲ ਐਤਵਾਰ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਪਹੁੰਚ ਗਿਆ। ਗੁਰਦੁਆਰਾ ਸਾਹਿਬ ਵਿਖੇ ਸੁਖਮਨੀ ਸਾਹਿਬ ਦੇ ਪਾਠ ਕੀਤੇ ਜਾ ਰਹੇ ਹਨ, ਜਿਸ ਤੋਂ ਬਾਅਦ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਹੇਮਕੁੰਟ ਗੁਰਦੁਆਰਾ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ। ਸ੍ਰੀ ਹੇਮਕੁੰਟ ਸਾਹਿਬ ਦੇ ਆਲੇ-ਦੁਆਲੇ ਅਜੇ ਵੀ ਬਰਫ਼ ਹੈ ਅਤੇ ਬਰਫ਼ ਹਟਾ ਕੇ ਗੁਰਦੁਆਰੇ ਲਈ ਇੱਕ ਰਸਤਾ ਬਣਾਇਆ ਗਿਆ ਹੈ, ਜਿਸ ਰਾਹੀਂ ਸ਼ਰਧਾਲੂ ਗੁਰਦੁਆਰਾ ਸਾਹਿਬ ਪਹੁੰਚੇ।

ਪੰਜਾਬ 'ਚ ਅਗਲੇ 4 ਦਿਨ ਅਹਿਮ! ਮੁੜ ਵਿਗੜੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
NEXT STORY