ਅੰਮ੍ਰਿਤਸਰ (ਜ.ਬ) - ਧੰਨ-ਧੰਨ ਸ੍ਰੀ ਗੁਰੂ ਅੰਗਦ ਦੇਵ ਜੀ ਪਾਤਸ਼ਾਹੀ ਦੂਸਰੀ ਦੇ ਪ੍ਰਕਾਸ਼ ਪੁਰਬ ’ਤੇ ਆਈ. ਐੱਚ. ਏ. ਫਾਊਂਡੇਸ਼ਨ ਕਲਕੱਤਾ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਸ੍ਰੀ ਦਰਬਾਰ ਸਾਹਿਬ ਪਾਕਿਸਤਾਨ ਵਿਖੇ ਸੰਗਤਾਂ ਦਾ ਇਕ ਜਥਾ ਪਹੁੰਚਿਆ। ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਪੁੱਜਣ ’ਤੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਪ੍ਰੇਮ ਸਿੰਘ, ਗੁਰਦੁਆਰਾ ਜਨਮ ਅਸਥਾਨ ਸ੍ਰੀ ਗੁਰੂ ਰਾਮਦਾਸ ਜੀ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਭਾਈ ਗੋਬਿੰਦ ਸਿੰਘ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ, ਲਾਹੌਰ ਅਸੈਂਬਲੀ ਦੇ ਐੱਮ. ਪੀ. ਰਮੇਸ਼ ਸਿੰਘ ਅਰੋੜਾ, ਪਾਕਿਸਤਾਨ ਕਮੇਟੀ ਦੇ ਮੈਂਬਰ ਸਰਬੱਤ ਸਿੰਘ ਅਤੇ ਡਾਕਟਰ ਸਾਗਰ ਸਿੰਘ ਵੱਲੋਂ ਇਸ ਜਥੇ ਦਾ ਜੈਕਾਰਿਆਂ ਦੀ ਗੂੰਜ ਵਿਚ ਫੁੱਲਾਂ ਦੇ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ।
ਪੜ੍ਹੋ ਇਹ ਵੀ ਖ਼ਬਰ: ਇਸ਼ਕ ’ਚ ਅੰਨ੍ਹੀ 3 ਬੱਚਿਆਂ ਦੀ ਮਾਂ ਨੇ ਚਾੜ੍ਹਿਆ ਚੰਨ, ਲਵ ਮੈਰਿਜ਼ ਕਰਵਾਉਣ ਵਾਲੇ ਸ਼ਖ਼ਸ ਨਾਲ ਹੋਈ ਫ਼ਰਾਰ
ਇਸ ਦੌਰਾਨ ਗੁ. ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੈੱਡ ਗ੍ਰੰਥੀ ਭਾਈ ਗੋਬਿੰਦ ਸਿੰਘ ਨੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਅਤੇ ਉਪਰੰਤ ਹਜ਼ੂਰੀ ਰਾਗੀ ਭਾਈ ਮਨਦੀਪ ਸਿੰਘ, ਬੀਬੀ ਮਨਬੀਰ ਕੌਰ ਦੇ ਜਥੇ ਅਤੇ ਭਾਈ ਮਰਦਾਨਾ ਜੀ ਦੀ ਅੰਸ਼- ਵੰਸ਼ ਵਿੱਚੋਂ ਭਾਈ ਸਰਫਰਾਜ਼, ਭਾਈ ਨਾਇਮ ਤਾਹਿਰ ਤੇ ਭਾਈ ਮੁਹੰਮਦ ਹੁਸੈਨ ਦੇ ਜਥੇ ਵੱਲੋਂ ਕੀਰਤਨ ਦੀ ਹਾਜ਼ਰੀ ਲਗਵਾਈ। ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਪੁੱਜੇ ਸਾਈਂ ਮੀਆਂ ਮੀਰ ਦੇ ਗੱਦੀ ਨਸ਼ੀਨ ਸਾਈ ਅਲੀ ਰਜ਼ਾ ਕਾਦਰੀ ਨੇ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਅਤੇ ਜਥੇ ਦੀ ਅਗਵਾਈ ਕਰ ਰਹੇ ਆਈ. ਐੱਚ. ਏ. ਫਾਊਂਡੇਸ਼ਨ ਦੇ ਚੇਅਰਮੈਨ ਸਤਨਾਮ ਸਿੰਘ ਆਹਲੂਵਾਲੀਆ ਨੂੰ ਪੈਗੰਬਰੀ ਆਸਾ ਦੇ ਕੇ ਸਨਮਾਨਿਤ ਕੀਤਾ ਗਿਆ।
ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, 2 ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਮਾਗਮ ’ਚ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ, ਅਰਦਾਸੀਏ ਭਾਈ ਪ੍ਰਗਟ ਸਿੰਘ, ਗਿਆਨੀ ਰਣਜੀਤ ਸਿੰਘ, ਗਿਆਨੀ ਸੁਖਦੇਵ ਸਿੰਘ, ਡਾ. ਅਮਰਜੀਤ ਸਿੰਘ ਮੁਖੀ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਅਧਿਐਨ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਆਦਿ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: 12ਵੀਂ ਜਮਾਤ ਦੇ ਵਿਦਿਆਰਥੀ ਦਾ ਗੋਲੀ ਮਾਰ ਕੀਤਾ ਕਤਲ, ਫੈਲੀ ਸਨਸਨੀ (ਤਸਵੀਰਾਂ)
ਭਗਵੰਤ ਮਾਨ ਨੇ 'ਈਦ' ਮੌਕੇ ਲੋਕਾਂ ਨੂੰ ਦਿੱਤੀ ਵਧਾਈ, ਪੰਜਾਬ ਨੂੰ ਲੈ ਕੇ ਆਖ਼ੀਆਂ ਇਹ ਗੱਲਾਂ
NEXT STORY