ਅੰਮ੍ਰਿਤਸਰ : ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੇ ਹਨ। ਇਸ ਦੀ ਜਾਣਕਾਰੀ ਖੁਦ ਨਵਜੋਤ ਸਿੱਧੂ ਨੇ ਆਪਣੇ ਐੱਕਸ ਅਕਾਊਂਟ 'ਤੇ ਦਿੱਤੀ ਹੈ। ਜਿੱਥੇ ਲਿਖਦਿਆਂ ਉਨ੍ਹਾਂ ਆਖਿਆ ਹੈ ਕਿ ਉਹ 9 ਨਵੰਬਰ ਨੂੰ ਸ਼ੁਕਰਾਨਾ ਕਰਨ ਲਈ ਬਾਬਾ ਨਾਨਕ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਨੂੰ ਇਕ ਹੋਰ ਵੱਡਾ ਝਟਕਾ, ਹੁਣ ਖੜ੍ਹੀ ਹੋਈ ਇਹ ਨਵੀਂ ਮੁਸੀਬਤ
ਸਿੱਧੂ ਨੇ ਕਿਹਾ ਕਿ ਇਸ ਦੌਰਾਨ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ, ਬੇਟੀ ਅਤੇ ਦੋਸਤ ਵੀ ਹੋਣਗੇ। ਇਥੇ ਇਹ ਵੀ ਦੱਸਣਯੋਗ ਹੈ ਕਿ ਕੈਂਸਰ ਨਾਲ ਲੰਬੀ ਜੰਗ ਜਿੱਤਣ ਤੋਂ ਬਾਅਦ ਨਵਜੋਤ ਕੌਰ ਸਿੱਧੂ ਹੁਣ ਪੂਰੀ ਤਰ੍ਹਾਂ ਤੰਦਰੁਸਤ ਹਨ ਅਤੇ ਹੁਣ ਉਨ੍ਹਾਂ ਨੇ ਆਪਣੀਆਂ ਸਿਆਸੀ ਸਰਗਰਮੀਆਂ ਵੀ ਸ਼ੁਰੂ ਕਰ ਦਿੱਤੀ ਹਨ। ਜਿਸ ਦੇ ਚੱਲਦੇ ਉਹ ਬੀਤੇ ਦਿਨੀਂ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਨਾਲ ਮੁਲਾਕਾਤ ਕਰਨ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਅੰਮ੍ਰਿਤਸਰ ਦੇ ਵਿਕਾਸ ਦੇ ਮੁੱਦੇ 'ਤੇ ਚਰਚਾ ਕੀਤੀ। ਨਵਜੋਤ ਕੌਰ ਸਿੱਧੂ ਦੇ ਤੰਦਰੁਸਤ ਹੋਣ ਤੋਂ ਬਾਅਦ ਸਿੱਧੂ ਗੁਰੂ ਘਰ ਸ਼ੁਕਰਾਨੇ ਲਈ ਵੀ ਜਾ ਰਹੇ ਹਨ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਨੇੜੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ 'ਚ ਹੈਰਾਨ ਕਰਨ ਵਾਲੀ ਘਟਨਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਾਨਕੇ ਘਰ ਜਾ ਰਹੇ ਨੌਜਵਾਨ ਨਾਲ ਵਾਪਰ ਗਈ ਅਣਹੋਣੀ
NEXT STORY