ਡੇਰਾ ਬਾਬਾ ਨਾਨਕ : ਕਰਤਾਰਪੁਰ ਲਾਂਘੇ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਸਬੰਧੀ ਦੂਜਾ ਜੱਥਾ ਪਾਕਿਸਤਾਨ ਲਈ ਰਵਾਨਾ ਹੋ ਗਿਆ ਹੈ। ਇਸ ਮੌਕੇ ਸਿੱਖ ਸੰਗਤਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸੰਗਤਾਂ ਦਾ ਕਹਿਣਾ ਸੀ ਕਿ ਜਿਸ ਤਰ੍ਹਾਂ ਇਹ ਲਾਂਘਾ ਖੋਲ੍ਹਿਆ ਗਿਆ ਹੈ, ਉਂਝ ਹੀ ਗੁਰੂ ਜੀ ਦੀ ਕਿਰਪਾ ਸਦਕਾ ਸ੍ਰੀ ਨਨਕਾਣਾ ਸਾਹਿਬ ਤੱਕ ਜਾਣ ਦਾ ਰਸਤਾ ਵੀ ਬਣ ਜਾਵੇ।

ਸੰਗਤਾਂ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਖੁੱਲ੍ਹਣ ਦੀ ਖੁਸ਼ੀ ਨੂੰ ਅੱਖਰਾਂ 'ਚ ਬਿਆਨ ਨਹੀਂ ਕੀਤਾ ਜਾ ਸਕਦਾ। ਦੱਸ ਦੇਈਏ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੀ ਸੰਗਤ ਲਈ ਪਾਸਪੋਰਟ ਨਾਲ ਲੈ ਕੇ ਜਾਣਾ ਜ਼ਰੂਰੀ ਹੈ।
ਇੱਕੋ ਬੱਸ 'ਚ ਮੂੰਹ ਫੇਰ ਨਾਲ-ਨਾਲ ਖੜ੍ਹੇ ਰਹੇ 'ਸਿੱਧੂ ਤੇ ਕੈਪਟਨ' (ਵੀਡੀਓ)
NEXT STORY