ਅੰਮ੍ਰਿਤਸਰ(ਸਰਬਜੀਤ)- ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲੰਮੇ ਸਮੇਂ ਤੋਂ ਬੰਦ ਪਿਆ ਲਾਂਘਾ ਅਜੇ ਨਾ ਖੋਲ੍ਹਣ ਸਬੰਧੀ ਕੇਂਦਰੀ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਵੱਲੋਂ ਸੰਸਦ ਵਿੱਚ ਦਿੱਤੇ ਗਏ ਜਵਾਬ 'ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਮਾਮਲਾ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਸਰਕਾਰ ਨੂੰ ਸਿੱਖ ਭਾਵਨਾਵਾਂ ਦੇ ਅਨੁਸਾਰ ਹੀ ਫੈਸਲਾ ਲੈਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਪੰਜਾਬ: 20 ਕਿਲੋ ਹੈਰੋਇਨ ਸਣੇ ਇਕ ਮੁਲਜ਼ਮ ਕਾਬੂ, ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਸੂਬੇ ਭਰ 'ਚ ਕਰਦਾ ਸੀ ਸਪਲਾਈ
ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਉਹ ਪਾਵਨ ਅਸਥਾਨ ਹੈ, ਜਿੱਥੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ ਸਾਲ ਬਿਤਾਏ ਅਤੇ ਸਮੁੱਚੀ ਮਨੁੱਖਤਾ ਨੂੰ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦਾ ਸੰਦੇਸ਼ ਦਿੱਤਾ। ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨਾ ਦੁਨੀਆ ਭਰ ਦੀ ਸਿੱਖ ਸੰਗਤ ਦੀ ਚਿਰੋਕਣੀ ਅਰਦਾਸ ਅਤੇ ਧਾਰਮਿਕ ਆਸਥਾ ਨਾਲ ਜੁੜਿਆ ਹੋਇਆ ਮਾਮਲਾ ਹੈ। ਉਨ੍ਹਾਂ ਕਿਹਾ ਕਿ ਲਾਂਘੇ ਦਾ ਲੰਬੇ ਸਮੇਂ ਤੋਂ ਬੰਦ ਰਹਿਣ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਹੜ੍ਹ ਖ਼ਤਰਾ! ਉਝ ਦਰਿਆ 'ਚ ਵੱਧ ਰਿਹਾ ਪਾਣੀ ਪੱਧਰ ਲਿਆ ਸਕਦਾ ਵੱਡੀ ਤਬਾਹੀ
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਦਾ ਇਹ ਲਾਂਘਾ ਦੋਵਾਂ ਦੇਸ਼ਾਂ ਦੇ ਲੋਕਾਂ ਲਈ ਸ਼ਾਂਤੀ ਦਾ ਸੁਨੇਹਾ ਹੈ, ਜਿਸ 'ਤੇ ਕਿਸੇ ਨੂੰ ਇਤਰਾਜ਼ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਅਸੀਂ ਮੰਨਦੇ ਹਾਂ ਕਿ ਦੇਸ਼ ਦੀ ਸੁਰੱਖਿਆ ਹਰ ਸਰਕਾਰ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ, ਪਰ ਇਸ ਦੇ ਨਾਲ-ਨਾਲ ਧਾਰਮਿਕ ਆਜ਼ਾਦੀ ਅਤੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਵੀ ਓਨਾਂ ਹੀ ਮਹੱਤਵਪੂਰਨ ਹੈ। ਇਸ ਲਈ ਸਰਕਾਰ ਨੂੰ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਭਾਵਸ਼ਾਲੀ ਪ੍ਰਬੰਧ ਕਰਕੇ ਇਸ ਮਾਮਲੇ ਦੀ ਜਲਦ ਸਮੀਖਿਆ ਕਰਦੇ ਹੋਏ ਲਾਂਘਾ ਮੁੜ ਖੋਲ੍ਹਣ ਦਾ ਫ਼ੈਸਲਾ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ- 50 ਹਜ਼ਾਰ 'ਚ ਹੋਇਆ ਪੁਲਸ ਮੁਲਾਜ਼ਮ ਦੇ ਕਤਲ ਦਾ ਸੌਦਾ, ਖਤਰਨਾਕ ਹਥਿਆਰਾਂ ਨਾਲ ਫੜੇ ਗਏ ਮੁਲਜ਼ਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
5 ਅਗਸਤ ਨੂੰ ਭਾਰਤ-ਅਮਰੀਕਾ ਵਪਾਰ ਸਮਝੌਤੇ ਤੇ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਦਿੱਤੇ ਜਾਣਗੇ ਮੰਗ ਪੱਤਰ
NEXT STORY