ਤਲਵੰਡੀ ਸਾਬੋ(ਮੁਨੀਸ਼)- ਕੋਰੋਨਾ ਕਾਲ ਦੀ ਪਹਿਲੀ ਲਹਿਰ ਦੇ ਸਮੇਂ ਤੋਂ ਬੰਦ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੰਬਾ ਸਮਾਂ ਬੀਤਣ ਦੇ ਬਾਵਜੂਦ ਅਜੇ ਤਕ ਵੀ ਨਾ ਖੋਲ੍ਹੇ ਜਾਣ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਦੀ ਨੀਅਤ ’ਤੇ ਸ਼ੱਕ ਪ੍ਰਗਟ ਕੀਤਾ ਹੈ।
ਪੜ੍ਹੋ ਇਹ ਵੀ ਖ਼ਬਰ - ਕਾਂਗਰਸੀ ਮੈਂਬਰ ਪੰਚਾਇਤ ਤੇ ਉਸ ਦਾ ਸਾਥੀ ਅੱਧਾ ਕਿੱਲੋ ਹੈਰੋਇਨ ਤੇ ਕਾਰ ਸਮੇਤ ਗ੍ਰਿਫ਼ਤਾਰ
ਅੱਜ ਉਨ੍ਹਾਂ ਕਿਹਾ ਕਿ ਕੋਰੋਨਾ ਦੀ ਪਹਿਲੀ ਲਹਿਰ ਮੌਕੇ ਹੀ ਦੇਸ਼ ਦੇ ਹੋਰਨਾਂ ਧਾਰਮਿਕ ਅਸਥਾਨਾਂ ਵਾਂਗ ਸਿੱਖਾਂ ਲਈ ਅਤਿ ਮਹੱਤਵਪੂਰਨ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਵੀ ਬੰਦ ਕਰ ਦਿੱਤਾ ਗਿਆ ਸੀ ਪਰ ਪਿਛਲੇ ਸਮੇਂ ਵਿਚ ਕੋਰੋਨਾ ਲਹਿਰ ਦੇ ਮੱਠਾ ਪੈਂਦਿਆਂ ਹੀ ਜਿੱਥੇ ਦੇਸ਼ ਦੇ ਬਾਕੀ ਧਾਰਮਿਕ ਅਸਥਾਨਾਂ ਨੂੰ ਖੋਲ੍ਹ ਦਿੱਤਾ ਗਿਆ ਹੈ। ਅਜਿਹੇ ਵਿਚ ਕਰੀਬ ਡੇਢ ਸਾਲ ਦਾ ਸਮਾਂ ਲੰਘਣ ਦੇ ਬਾਵਜੂਦ ਕਰਤਾਰਪੁਰ ਸਾਹਿਬ ਲਾਂਘਾ ਨਾ ਖੋਲ੍ਹਣਾ ਦਰਸਾਉਂਦਾ ਹੈ ਕਿ ਕੇਂਦਰ ਸਰਕਾਰ ਦੀ ਨੀਅਤ ਕਿਤੇ ਨਾ ਕਿਤੇ ਸ਼ੱਕੀ ਹੈ।
ਪੜ੍ਹੋ ਇਹ ਵੀ ਖ਼ਬਰ - ਠੇਕੇ ਆਧਾਰਿਤ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਅਕਾਲੀ ਸਰਕਾਰ ਵੇਲੇ ਪਾਸ ਕੀਤਾ ਐਕਟ ਕੀਤਾ ਜਾਵੇ ਲਾਗੂ : ਸੁਖਬੀਰ ਬਾਦਲ
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਜੇਕਰ ਸੰਜੀਦਾ ਹੈ ਤਾਂ ਤੁਰੰਤ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਐਲਾਨ ਕਰੇ ਤੇ ਜੇਕਰ ਉਸਨੂੰ ਅਜੇ ਵੀ ਕੋਰੋਨਾ ਮਹਾਮਾਰੀ ਫੈਲਣ ਦਾ ਕੋਈ ਅੰਦੇਸ਼ਾ ਹੈ ਤਾਂ ਹਰ ਰੋਜ਼ 20 ਜਾਂ 50 ਸ਼ਰਧਾਲੂਆਂ ਦੇ ਜਥੇ ਨੂੰ ਦਰਸ਼ਨਾਂ ਲਈ ਪ੍ਰਵਾਨਗੀ ਦੇਵੇ ਅਤੇ ਸ਼ਰਧਾਲੂ ਵੀ ਸਿਹਤ ਵਿਭਾਗ ਵੱਲੋਂ ਜਾਰੀ ਕੋਰੋਨਾ ਨਿਯਮਾਂ ਦਾ ਪਾਲਣ ਕਰਨਗੇ।
ਕਾਂਗਰਸੀ ਮੈਂਬਰ ਪੰਚਾਇਤ ਤੇ ਉਸ ਦਾ ਸਾਥੀ ਅੱਧਾ ਕਿੱਲੋ ਹੈਰੋਇਨ ਤੇ ਕਾਰ ਸਮੇਤ ਗ੍ਰਿਫ਼ਤਾਰ
NEXT STORY