ਚੰਡੀਗੜ੍ਹ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਕਿ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਤੋਂ ਛੇਤੀ ਖੋਲਿ੍ਹਆ ਜਾਵੇ ਕਿਉਂਕਿ ਦੁਨੀਆਂ ਭਰ ਦੇ ਸਿੱਖ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਖਰੀ ਕਿਰਤ ਸਥਾਨ ਦੇ 551ਵੇਂ ਪ੍ਰਕਾਸ਼ ਪੁਰਬ ’ਤੇ ਦਰਸ਼ਨ ਨਾ ਹੋ ਸਕਣ ਕਾਰਨ ਦੁਖੀ ਹਨ। ਬੀਬਾ ਬਾਦਲ ਜਿਨ੍ਹਾਂ ਨੇ ਕਲ ਵਿਦੇਸ਼ ਮੰਤਰਾਲੇ ਦੀ ਕਮੇਟੀ ਜਿਸਦੇ ਉਹ ਮੈਂਬਰ ਹਨ, ਵਿਚ ਇਹ ਮਾਮਲਾ ਉਠਾਇਆ, ਨੇ ਕਿਹਾ ਕਿ ਉਨ੍ਹਾਂ ਨੂੰ ਐੱਮ . ਈ. ਏ ਤੋਂ ਤਸੱਲੀਬਖਸ਼ ਜਵਾਬ ਨਹੀਂ ਮਿਲਿਆ ਕਿ ਲਾਂਘਾ ਹਾਲੇ ਤਕ ਬੰਦ ਕਿਉਂ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਧਿਆਨ ਵਿਚ ਰਖਦਿਆਂ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨੂੰ ਮਾਮਲੇ ਵਿਚ ਦਖ਼ਲ ਦੇਣਾ ਚਾਹੀਦਾ ਹੈ ਅਤੇ ਇਸਨੂੰ ਲੈਂਡ ਪੋਰਟ ਅਥਾਰਿਟੀਆਫ ਇੰਡੀਆ ਕੋਲ ਚੁੱਕਣਾ ਚਾਹੀਦਾ ਹੈ ।
ਇਹ ਵੀ ਪੜ੍ਹੋ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੀ. ਜੀ. ਆਈ. ’ਚ ਦਾਖ਼ਲ
ਬੀਬਾ ਬਾਦਲ ਨੇ ਕਿਹਾ ਕਿ ਮੇਰਾ ਮੰਨਣਾ ਹੈ ਕਿ ਸਾਰਾ ਮੁਲਕ ਜਦੋਂ ਖੁਲ੍ਹ ਗਿਆ ਹੈ ਅਤੇ ਵਿਧਾਨ ਸਭਾ ਚੋਣਾਂ ਵੀ ਹੋ ਰਹੀਆਂ ਹਨ ਤਾਂ ਫਿਰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਕਿਉਂ ਨਹੀਂ ਖੋਲਿ੍ਹਆ ਜਾ ਸਕਦਾ। ਪਾਕਿਸਤਾਨ ਸਰਕਾਰ ਨੇ ਦੋ ਮਹੀਨੇ ਪਹਿਲਾਂ ਹੀ ਲਾਂਘਾ ਸਫਰ ਵਾਸਤੇ ਖੋਲ੍ਹ ਦਿੱਤਾ ਸੀ। ਭਾਰਤ ਨੂੰ ਵੀ ਅਜਿਹਾ ਹੀ ਕਰਨਾ ਚਾਹੀਦਾ ਹੈ ਤੇ ਇਸ ਨਾਲ ਸਿਹਤ ਨਿਯਮ ਵੀ ਲਾਗੂ ਕਰਨੇ ਚਾਹੀਦੇ ਹਨ ਕਿਉਂਕਿ ਲਾਂਘਾ 16 ਮਾਰਚ ਨੂੰ ਕੋਰੋਨਾ ਮਹਾਮਾਰੀ ਕਾਰਨ ਆਰਜ਼ੀ ਤੌਰ ’ਤੇ ਬੰਦ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਆਸਟ੍ਰੇਲੀਆ ਪੜ੍ਹਾਈ ਕਰਨ ਗਏ ਮੋਗਾ ਦੇ ਗਗਨਬੀਰ ਸਿੰਘ ਦੀ ਅਚਾਨਕ ਮੌਤ
ਬਠਿੰਡਾ ਦੀ ਐੱਮ. ਪੀ ਨੇ ਕਿਹਾ ਕਿ ਕਈ ਮਹੀਨਿਆਂ ਤੋਂ ਦੁਨੀਆਂ ਭਰ ਵਿਚ ਧਾਰਮਿਕ ਸਥਾਨ ਖੁੱਲ੍ਹ ਗਏ ਹਨ ਜਿਨ੍ਹਾਂ ਨੂੰ ਕੋਰੋਨਾ ਮਹਾਮਾਰੀ ਬੰਦ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਵਿਚ ਲਾਂਘੇ ਨੂੰ ਮੁੜ ਖੋਲ੍ਹਣ ਨੂੰ ਲੈ ਕੇ ਉਤਸ਼ਾਹ ਹੈ ਕਿ ਸ਼ਰਧਾਲੂ ਹੁਣ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਚ ਅਤੇ ਗੁਰੂ ਨਾਨਕ ਦੇਵ ਜੀ ਵਲੋਂ 18 ਸਾਲਾਂ ਤਕ ਜਿਹੜੇ ਖੇਤਾਂ ਵਿਚ ਖੇਤੀਬਾੜੀ ਕੀਤੀ ਗਈ, ਉਸਦੇ ਦਰਸ਼ਨ ਕਰ ਸਕਣਗੇ। ਸਿੱਖਾਂ ਨੂੰ ਆਸ ਸੀ ਕਿ ਲਾਂਘਾ 30 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ 551 ਸਾਲਾ ਪ੍ਰਕਾਸ਼ ਪੁਰਬ ’ਤੇ ਮੁੜ ਖੁਲ੍ਹੇਗਾ ਪਰ ਇਹ ਆਸਾਂ ਧਰੀਆਂ-ਧਰਾਈਆਂ ਰਹਿ ਗਈਆਂ। ਉਨ੍ਹਾਂ ਕਿਹਾ ਕਿ ਭਾਈਚਾਰਾ ਹੈਰਾਨ ਹੈ ਕਿ ਕੇਂਦਰ ਸਰਕਾਰ ਲਾਂਘਾ ਕਿਉਂ ਨਹੀਂ ਖੋਲ੍ਹ ਰਹੀ ਜਦਕਿ ਇਹ ਸਰਬ ਸਾਂਝੀਵਾਲਤਾ ਤੇ ਸ਼ਾਂਤੀ ਦਾ ਪ੍ਰਤੀਕ ਹੈ ਤੇ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦਾ 551 ਸਾਲਾਪ੍ਰਕਾਸ਼ ਪੁਰਬ ਕਰਤਾਰਪੁਰ ਸਾਹਿਬ ਵਿਖੇ ਮਨਾਉਣ ਦਾ ਮੌਕਾ ਵੀ ਖੁੰਝਾ ਦਿੱਤਾ ਹੈ ।
ਇਹ ਵੀ ਪੜ੍ਹੋ : ਲੁਧਿਆਣਾ ਪੁਲਸ ਕਮਿਸ਼ਨਰ ਦਫ਼ਤਰ ’ਚ ਪਿਆ ਭੜਥੂ, ਬੀਬੀਆਂ ਦੇ ਬਾਥਰੂਮ ’ਚ ਮੁੰਡੇ ਨੂੰ ਇਸ ਹਾਲਤ ’ਚ ਦੇਖ ਉੱਡੇ ਹੋਸ਼
ਨੋਟ — ਕੀ ਹਰਿਸਮਰਤ ਬਾਦਲ ਦੇ ਬਿਆਨ ਨਾਲ ਤੁਸੀਂ ਸਹਿਮਤ ਹੋ?
ਸ਼ਹੀਦ ਪਰਿਵਾਰ ਫੰਡ ਸਮਾਰੋਹ ਦੌਰਾਨ 21 ਪਰਿਵਾਰਾਂ ਨੂੰ ਵੰਡੀ ਗਈ 13.57 ਲੱਖ ਦੀ ਮਦਦ ਰਾਸ਼ੀ
NEXT STORY