ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਬੰਧਕੀ ਢਾਂਚੇ ’ਚ ਫੇਰਬਦਲ ਕਰਦਿਆਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਦਾ ਤਬਾਦਲਾ ਕਰਦਿਆਂ ਉਨ੍ਹਾਂ ਦੀ ਜਗ੍ਹਾ ਤਖ਼ਤ ਸਾਹਿਬ ਦੇ ਮੀਤ ਮੈਨੇਜਰ ਮਲਕੀਤ ਸਿੰਘ ਨੂੰ ਤਰੱਕੀ ਦੇ ਕੇ ਤਖ਼ਤ ਸਾਹਿਬ ਦਾ ਮੈਨੇਜਰ ਲਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੇ ਵੱਡੇ ਫ਼ੈਸਲੇ, 7ਵੇਂ ਤਨਖਾਹ ਕਮਿਸ਼ਨ ਅਨੁਸਾਰ ਨਵੀਆਂ ਭਰਤੀਆਂ ਨੂੰ ਪ੍ਰਵਾਨਗੀ
ਗੁਰਦੀਪ ਸਿੰਘ ਕੰਗ ਨੂੰ ਗੁਰਦੁਆਰਾ ਸ੍ਰੀ ਫ਼ਤਹਿਗਡੜ੍ਹ ਸਾਹਿਬ ਵਿਖੇ ਮੈਨੇਜਰ ਲਾਇਆ ਗਿਆ ਹੈ। ਅੱਜ ਆਪਣਾ ਅਹੁਦਾ ਸੰਭਾਲਣ ਉਪਰੰਤ ਨਵੇਂ ਮੈਨੇਜਰ ਮਲਕੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਮੁੱਖ ਦਫ਼ਤਰ ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸੰਗਤੀ ਪ੍ਰਬੰਧਾਂ ਨੂੰ ਵਧੇਰੇ ਪਾਰਦਰਸ਼ਤਾ ਅਤੇ ਤਨਦੇਹੀ ਨਾਲ ਨਿਭਾਉਂਦਿਆਂ ਆਪਣੀ ਹੋਈ ਚੋਣ ਨੂੰ ਸਾਰਥਿਕ ਬਣਾਉਣ ਲਈ ਯਤਨਸ਼ੀਲ ਰਹਿਣਗੇ।
ਇਹ ਵੀ ਪੜ੍ਹੋ : ਖੰਡੇ ਅਤੇ ੧ਓ ਵਾਲੀ ਲੋਈ ਵਾਲੇ ਵਿਵਾਦ ’ਤੇ ਨਵਜੋਤ ਸਿੱਧੂ ਨੇ ਮੰਗੀ ਮੁਆਫ਼ੀ
ਇਸ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਫੂਲਾ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ ਅਤੇ ਪ੍ਰਿੰਸੀਪਲ ਸੁਰਿੰਦਰ ਸਿੰਘ ਵਲੋਂ ਮੈਨੇਜਰ ਗੁਰਦੀਪ ਸਿੰਘ ਕੰਗ ਨੂੰ ਯਾਦਗਾਰੀ ਚਿੰਨ੍ਹ ਅਤੇ ਸਿਰੋਪਾਓ ਦੇ ਕੇ ਵਿਦਾਇਗੀ ਦਿੱਤੀ ਗਈ ਅਤੇ ਨਵੇਂ ਮੈਨੇਜਰ ਮਲਕੀਤ ਸਿੰਘ ਨੂੰ ਅਹੁਦੇ ’ਤੇ ਬਿਠਾਇਆ ਗਿਆ। ਇਸ ਮੌਕੇ ਵਧੀਕ ਮੈਨੇਜਰ ਹਰਦੇਵ ਸਿੰਘ ਐਡਵੋਕੇਟ ਅਤੇ ਰਾਗੀ ਭਾਈ ਰਾਮ ਸਿੰਘ ਵੀ ਹਾਜ਼ਰ ਸਨ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਨਵੇਂ ਸਾਲ ਦਾ ਆਗਾਜ਼ ਹੋਇਆ ਸਰਦੀ ਤੇ ਧੁੰਦ ਨਾਲ, 3 ਡਿਗਰੀ ’ਤੇ ਪੁੱਜਿਆ ਪਾਰਾ
NEXT STORY