ਸ੍ਰੀ ਕੀਰਤਪੁਰ ਸਾਹਿਬ (ਬਾਲੀ) : 2 ਮਹੀਨੇ ਪਹਿਲਾਂ ਲਵ ਮੈਰਿਜ ਕਰਵਾਉਣ ਵਾਲੇ ਪਤੀ ਵੱਲੋਂ ਆਪਣੀ ਪਤਨੀ ਨੂੰ ਸ੍ਰੀ ਕੀਰਤਪੁਰ ਸਾਹਿਬ ਵਿਖੇ ਮੱਥਾ ਟਿਕਾਉਣ ਲਈ ਲਿਆ ਕੇ ਨਹਿਰ ਵਿਚ ਧੱਕਾ ਦੇ ਕੇ ਉਸ ਦੀ ਜੀਵਨ ਲੀਲਾ ਸਮਾਪਤ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਸ ਨੇ ਨਵ-ਵਿਆਹੁਤਾ ਦੀ ਲਾਸ਼ ਨਹਿਰ 'ਚੋਂ ਬਰਾਮਦ ਕਰ ਕੇ ਉਸ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਉਸ ਦੇ ਪਤੀ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਜਾਂਚ ਅਧਿਕਾਰੀ ਏ.ਐੱਸ.ਆਈ. ਬਲਵੀਰ ਚੰਦ, ਹੌਲਦਾਰ ਜੁਝਾਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੋਹਣ ਲਾਲ ਪੁੱਤਰ ਦਾਸ ਰਾਮ ਨਿਵਾਸੀ ਵਾਰਡ ਨੰਬਰ 11 ਵਾਲਮੀਕਿ ਮੁਹੱਲਾ ਗੜ੍ਹਦੀਵਾਲਾ ਜ਼ਿਲਾ ਹੁਸ਼ਿਆਰਪੁਰ ਨੇ ਆਪਣੇ ਬਿਆਨਾਂ ਵਿਚ ਦੱਸਿਆ ਕਿ ਉਸ ਦੀ ਲੜਕੀ ਮਨਜੀਤ ਕੌਰ (19) ਨੇ ਕਰੀਬ 2 ਮਹੀਨੇ ਪਹਿਲਾਂ ਕੁਸ਼ਲ ਕੁਮਾਰ ਪੁੱਤਰ ਕ੍ਰਿਸ਼ਨ ਕੁਮਾਰ ਵਾਸੀ ਕਾਠਗੜ੍ਹ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਨਾਲ ਲਵ ਮੈਰਿਜ ਕਰਵਾਈ ਸੀ। 27 ਸਤੰਬਰ 2019 ਨੂੰ ਕੁਸ਼ਲ ਕੁਮਾਰ ਉਸ ਦੀ ਲੜਕੀ ਮਨਜੀਤ ਕੌਰ ਨੂੰ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਅਤੇ ਦਰਗਾਹ ਪੀਰ ਬਾਬਾ ਬੁੱਢਣ ਸ਼ਾਹ ਜੀ ਮੱਥਾ ਟਿਕਾਉਣ ਲਈ ਲੈ ਕੇ ਗਿਆ ਸੀ। ਮੱਥਾ ਟੇਕਣ ਤੋਂ ਪਹਿਲਾਂ ਕੁਸ਼ਲ ਕੁਮਾਰ ਉਸ ਦੀ ਲੜਕੀ ਨੂੰ ਬੁੰਗਾ ਸਾਹਿਬ ਭਾਖੜਾ ਨਹਿਰ ਕਿਨਾਰੇ ਲੈ ਗਿਆ ਅਤੇ ਉਸ ਨੂੰ ਧੱਕਾ ਦੇ ਕੇ ਨਹਿਰ ਵਿਚ ਸੁੱਟ ਦਿੱਤਾ, ਜਿਸ ਤੋਂ ਬਾਅਦ ਉਸ ਦੀ ਲੜਕੀ ਦੀ ਲਾਸ਼ ਬੀਤੀ ਦੇਰ ਸ਼ਾਮ ਭਾਖੜਾ ਨਿਰਵਾਣਾ ਨਹਿਰ ਮਾਧੋਪੁਰ ਸਰਹੰਦ ਤੋਂ ਬਰਾਮਦ ਹੋਈ। ਪੁਲਸ ਨੇ ਲੜਕੀ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਉਸ ਦੇ ਪਤੀ ਕੁਸ਼ਲ ਕੁਮਾਰ ਖਿਲਾਫ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਨਜੀਤ ਕੌਰ ਦੀ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਹੈ।
7 ਬੱਚਿਆਂ ਦੇ ਨਸ਼ੇੜੀ ਪਿਓ ਨੇ ਕੀਤਾ ਹਾਈ ਵੋਲਟੇਜ ਡਰਾਮਾ, ਫਿਰ ਕੀਤੀ ਖੁਦਕੁਸ਼ੀ
NEXT STORY