ਚੰਡੀਗੜ੍ਹ/ਮੋਰਿੰਡਾ : ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖ਼ਤ ਕਦਮ ਚੁੱਕੇ ਜਾਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਨੂੰ ਬੇਹੱਦ ਨਿੰਦਣਯੋਗ ਕਰਾਰ ਦਿੰਦਿਆਂ ਕਿਹਾ ਕਿ ਕਿਸੇ ਨੂੰ ਵੀ ਇਸ ਘਟਨਾ ਲਈ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ। ਸਾਡੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਨਮਾਨ ਸਭ ਤੋਂ ਪਹਿਲਾਂ ਹੈ। ਮਾਨ ਨੇ ਸਾਫ਼ ਆਖਿਆ ਹੈ ਕਿ ਜਿਸ ਕਿਸੇ ਨੇ ਵੀ ਇਸ ਮੰਦਭਾਗੀ ਘਟਨਾ ਨੂੰ ਅੰਜਾਮ ਦਿੱਤਾ ਹੈ, ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਪੁਲਸ ਦੀ ਵੱਡੀ ਪ੍ਰੈੱਸ ਕਾਨਫਰੰਸ, ਪੂਰੀ ਕਾਰਵਾਈ ਦੀ ਦਿੱਤੀ ਜਾਣਕਾਰੀ
ਅੱਜ ਵਾਪਰੀ ਸੀ ਬੇਅਦਬੀ ਦੀ ਘਟਨਾ
ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਅੱਜ ਬੇਹੱਦ ਮੰਦਭਾਗੀ ਘਟਨਾ ਵਾਪਰੀ। ਜਾਣਕਾਰੀ ਮੁਤਾਬਕ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੀ ਲੜੀ ਚੱਲ ਰਹੀ ਸੀ ਅਤੇ ਸੰਗਤ ਗੁਰੂ ਘਰ ’ਚ ਨਤਮਸਤਕ ਹੋ ਰਹੀ ਸੀ। ਇਸ ਦੌਰਾਨ ਇਕ ਵਿਅਕਤੀ ਜੁੱਤੀਆਂ ਸਮੇਤ ਗੁਰੂ ਘਰ ਅੰਦਰ ਦਾਖ਼ਲ ਹੋ ਕੇ ਪਾਠੀ ਸਿੰਘ ਵੱਲ ਇਸ਼ਾਰਾ ਕਰਦਾ ਹੈ ਅਤੇ ਅੱਗੇ ਆ ਕੇ ਪਾਠੀ ਸਿੰਘ 'ਤੇ ਹਮਲਾ ਕਰ ਦਿੰਦਾ ਹੈ। ਇਸ ਦੌਰਾਨ ਉਕਤ ਵਿਅਕਤੀ ਗੁਰੂ ਸਾਹਿਬ ਦੇ ਸਰੂਪ ਨਾਲ ਵੀ ਛੇੜਛਾੜ ਕਰਦਾ ਹੈ। ਗੁਰੂ ਘਰ ਅੰਦਰ ਪਾਠੀ ਸਿੰਘ ਨਾਲ ਇੰਝ ਉਲਝਣਾ ਬੇਹੱਦ ਮੰਦਭਾਗੀ ਘਟਨਾ ਹੈ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ। ਫੁਟੇਜ 'ਚ ਦਿਖਾਈ ਦੇ ਰਿਹਾ ਹੈ ਕਿ ਅੱਗਿਓਂ ਪਾਠੀ ਸਿੰਘ ਵੀ ਤਲਵਾਰ ਕੱਢ ਲੈਂਦਾ ਹੈ। ਇਸ ਘਟਨਾ ਤੋਂ ਬਾਅਦ ਗੁਰਦੁਆਰਾ ਸਾਹਿਬ ਵਿਚ ਮੌਜੂਦ ਸੰਗਤ ਉਕਤ ਵਿਅਕਤੀ ਨੂੰ ਦਬੋਚ ਲੈਂਦੀ ਹੈ ਅਤੇ ਉਸ ਦੀ ਖੂਬ ਛਿੱਤਰ ਪਰੇਡ ਤੋਂ ਬਾਅਦ ਉਸ ਨੂੰ ਪੁਲਸ ਹਵਾਲਾ ਕਰ ਦਿੱਤਾ ਜਾਂਦਾ ਹੈ।
ਇਹ ਵੀ ਪੜ੍ਹੋ : 36 ਦਿਨਾਂ ਬਾਅਦ ਫੜਿਆ ਗਿਆ ਅੰਮ੍ਰਿਤਪਾਲ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਹੋਇਆ ਪੂਰਾ ਆਪ੍ਰੇਸ਼ਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਟਰੱਕ ਵੱਲੋਂ ਫੇਟ ਮਾਰਨ ਕਾਰਨ ਮੋਟਰਸਾਈਕਲ ਸਵਾਰ ਚਾਲਕ ਦੀ ਮੌਤ
NEXT STORY