ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਸਿੰਘ ਰਿਣੀ): ਭਾਰਤ-ਪਾਕਿਸਤਾਨ ਜੰਗ ਵਿਚਾਲੇ ਸ੍ਰੀ ਮੁਕਤਸਰ ਸਾਹਿਬ ਵਿਚ ਬਾਜ਼ਾਰਾਂ ਨੂੰ ਸ਼ਾਮ 7.30 ਵਜੇ ਤੋਂ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਹ ਹੁਕਮ ਅੱਜ ਤੋਂ ਹੀ ਲਾਗੂ ਹੋਣਗੇ ਤੇ 10 ਜੂਨ ਤਕ ਯਾਨੀ ਪੂਰਾ ਇਕ ਮਹੀਨਾ ਲਾਗੂ ਰਹਿਣਗੇ। ਇਸ ਦੌਰਾਨ ਮੈਡੀਕਲ ਤੇ ਐਮਰਜੈਂਸੀ ਸਹੂਲਤਾਂ ਤੋਂ ਇਲਾਵਾ ਬਾਕੀ ਸਾਰੀਆਂ ਦੁਕਾਨਾਂ ਨੂੰ ਬੰਦ ਕਰਵਾ ਦਿੱਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਜਲੰਧਰ ਸ਼ਹਿਰ 'ਚ ਸਵੇਰੇ-ਸਵੇਰੇ ਵੱਡੇ ਧਮਾਕੇ! ਵੱਜ ਰਹੇ ਖ਼ਤਰੇ ਦੇ ਘੁੱਗੂ, ਲੋਕਾਂ ਨੂੰ ਘਰਾਂ 'ਚ ਰਹਿਣ ਦੀ ਸਲਾਹ
ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵੱਲੋਂ ਇਸ ਬਾਰੇ ਲਿਖਤੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਹੁਕਮਾਂ ਮੁਤਾਬਕ ਅੱਜ ਸ਼ਾਮ 7.30 ਵਜੇ ਬਾਜ਼ਾਰ ਤੇ ਦੁਕਾਨਾਂ ਬੰਦ ਕਰ ਦਿੱਤੀਆਂ ਜਾਣਗੀਆਂ। ਇਹ ਹੁਕਮ 10 ਜੂਨ ਤਕ ਪੂਰੇ ਜ਼ਿਲ੍ਹੇ ਵਿਚ ਲਾਗੂ ਰਹਿਣਗੇ। ਸਿਰਫ਼ ਮੈਡੀਕਲ ਤੇ ਐਮਰਜੈਂਸੀ ਸਹੂਲਤਾਂ ਨੂੰ ਇਨ੍ਹਾਂ ਹੁਕਮਾਂ ਤੋਂ ਛੋਟ ਰਹੇਗੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਤੇ ਮੋਹਾਲੀ 'ਚ ਵੀ ਕੱਲ੍ਹ ਦੁਕਾਨਾਂ ਜਲਦੀ ਬੰਦ ਕਰਵਾਈਆਂ ਗਈਆਂ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਦੇ ਆਦਮਪੁਰ ਏਅਰਪੋਰਟ ਨੇੜੇ ਬੰਬਾਰੀ ਦੀ ਕੋਸ਼ਿਸ਼, ਧਮਾਕਿਆਂ ਨਾਲ ਦਹਿਲਿਆ ਇਲਾਕਾ
NEXT STORY