ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ) - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਅੱਜ ਫ਼ਿਰ 49 ਜਣੇ ਕੋਰੋਨਾ ਪੀੜ੍ਹਤ ਪਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਪੁਸ਼ਟੀ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਵੱਲੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਪਾਜ਼ੇਟਿਵ ਆਏ ਮਾਮਲਿਆਂ ਵਿੱਚੋਂ 16 ਕੇਸ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਹਨ, ਜਦੋਂਕਿ 17 ਕੇਸ ਜ਼ਿਲਾ ਜੇਲ੍ਹ ਪਿੰਡ ਬੂੜਾ ਗੁੱਜਰ, 5 ਕੇਸ ਮਲੋਟ, 4 ਕੇਸ ਗਿੱਦੜਬਾਹਾ, 1 ਕੇਸ ਪਿੰਡ ਫਹਿਤਪੁਰ ਮਨੀਆ, 3 ਕੇਸ ਲੰਬੀ, 1 ਕੇਸ ਪਿੰਡ ਬੁੱਟਰ ਸ਼ਰੀਂਹ, 1 ਕੇਸ ਪਿੰਡ ਕੋਟਭਾਈ ਤੇ 1 ਕੇਸ ਪਿੰਡ ਬਰੀਵਾਲਾ ਤੋਂ ਸਾਹਮਣੇ ਆਇਆ ਹੈ। ਉਕਤ ਸਾਰੇ ਮਰੀਜ਼ਾਂ ਨੂੰ ਹੁਣ ਆਈਸੂਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ ਕੋਰੋਨਾ ਮਹਾਮਾਰੀ ਤੋਂ ਠੀਕ ਹੋਏ 32 ਮਰੀਜ਼ਾਂ ਦੀ ਘਰ ਵਾਪਸੀ ਵੀ ਹੋਈ ਹੈ।
ਉਨ੍ਹਾਂ ਦੱਸਿਆ ਕਿ ਅੱਜ 727 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 1453 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 345 ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਸਿਵਲ ਸਰਜਨ ਨੇ ਦੱਸਿਆ ਕਿ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਦਾ ਅੰਕੜਾ 923 ਤੱਕ ਪਹੁੰਚ ਗਿਆ ਹੈ, ਜਿਸ ਵਿੱਚੋਂ 616 ਮਰੀਜ਼ਾਂ ਨੂੰ ਛੁੱਟੀ ਦਿੱਤੀ ਗਈ ਹੈ। ਇਸ ਸਮੇਂ 298 ਕੇਸ ਐਕਟਿਵ ਚੱਲ ਰਹੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਕੋਰੋਨਾ ਕਾਰਨ ਹੁਣ ਤੱਕ 9 ਮੌਤਾਂ ਵੀ ਹੋ ਚੁੱਕੀਆਂ ਹਨ।
ਜਲੰਧਰ ਜ਼ਿਲ੍ਹੇ 'ਚ 1 ਸਤੰਬਰ ਨੂੰ ਰਹੇਗੀ 'ਲੋਕਲ' ਛੁੱਟੀ, ਡੀ. ਸੀ. ਵੱਲੋਂ ਹੁਕਮ ਜਾਰੀ
NEXT STORY