ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ, ਪਵਨ, ਖੁਰਾਣਾ,ਦਰਦੀ) - ਸਥਾਨਕ ਦਸਮੇਸ਼ ਨਗਰ ਦੀ ਗਲੀ ਨੰਬਰ-7 'ਚ ਬਣੇ ਬਿਸਕੁੱਟ, ਲੇਜ਼ ਅਤੇ ਕੋਲਡ੍ਰਿੰਕ ਦੇ ਸਟੋਰ 'ਚ ਅਚਾਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਸਟੋਰ 'ਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਗਿਆ। ਸਟੋਰ ਮਾਲਕ ਸੁਰਿੰਦਰ ਕੁਮਾਰ ਪੁੱਤਰ ਹੰਸਰਾਜ ਵਾਸੀ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਉਸ ਦਾ ਦਸਮੇਸ਼ ਨਗਰ ਗਲੀ ਨੰਬਰ-7 'ਚ ਬਿਸਕੁੱਟ, ਲੇਜ਼ ਅਤੇ ਕੋਲਡ੍ਰਿੰਕ ਦਾ ਸਟੋਰ ਹੈ। ਅੱਜ ਦੁਪਹਿਰ ਦੇ ਸਮੇਂ ਕਰੀਬ 12 ਵਜੇ ਜਦੋਂ ਉਹ ਮਲੋਟ ਗਏ ਸਨ ਤਾਂ ਪਿੱਛੋਂ ਉਨ੍ਹਾਂ ਨੂੰ ਕਿਸੇ ਵਿਅਕਤੀ ਦਾ ਫੋਨ ਆਇਆ ਕਿ ਤੁਹਾਡੇ ਸਟੋਰ 'ਚੋਂ ਧੂੰਆਂ ਨਿਕਲ ਰਿਹਾ ਹੈ ਤਾਂ ਉਹ ਤੁਰੰਤ ਉੱਥੋਂ ਵਾਪਸ ਆ ਗਏ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ।
ਮੌਕੇ 'ਤੇ ਪਹੁੰਚੇ ਫਾਇਰ ਵਿਭਾਗ ਦੇ ਅਧਿਕਾਰੀਆਂ ਨੇ ਅੱਗ 'ਤੇ ਕਾਬੂ ਪਾ ਲਿਆ ਪਰ ਉਦੋਂ ਤੱਕ ਅੰਦਰ ਪਿਆ ਲੱਖ ਰੁਪਏ ਦਾ ਸਾਮਾਨ ਸੜ ਕੇ ਸੁਆਹ ਚੁੱਕਾ ਸੀ। ਅੱਗ ਲੱਗਣ ਦੇ ਕਾਰਨਾਂ ਦਾ ਕੋਈ ਪਤਾ ਨਹੀਂ ਲੱਗ ਸਕਿਆ ਹੈ। ਸਟੋਰ ਦੇ ਮਾਲਕ ਸੁਰਿੰਦਰ ਕੁਮਾਰ ਪੁੱਤਰ ਹੰਸਰਾਜ ਨੇ ਭਰੇ ਮਨ ਨਾਲ ਕਿਹਾ ਕਿ ਅੱਗ ਲੱਗਣ ਕਾਰਨ ਉਸਦਾ ਕਰੀਬ ਛੇ ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ।
ਚੰਡੀਗੜ੍ਹ ਤੋਂ ਚੱਲਣ ਵਾਲੀਆਂ 5 ਟਰੇਨਾਂ 'ਚ ਮਿਲੇਗੀ 'ਮਾਲਿਸ਼' ਦੀ ਸਹੂਲਤ
NEXT STORY