ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ) : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਅੱਜ ਫ਼ਿਰ ਕੋਰੋਨ ਮਹਾਮਾਰੀ ਦਾ ਵੱਡਾ ਧਮਾਕਾ ਹੋਇਆ । ਸਿਹਤ ਵਿਭਾਗ ਵੱਲੋਂ ਲਗਾਤਾਰ ਕੀਤੀ ਜਾ ਰਹੀ ਸੈਂਪਲਿੰਗ ਤਹਿਤ ਅੱਜ ਫ਼ਿਰ ਜ਼ਿਲ੍ਹੇ ਅੰਦਰ 46 ਨਵੇਂ ਮਾਮਲੇ ਪਾਜ਼ੇਟਿਵ ਪਾਏ ਗਏ ਹਨ। ਇਹ ਪੁਸ਼ਟੀ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਵੱਲੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਅੰਦਰ ਕੋਰੋਨਾ ਦੇ 46 ਨਵੇਂ ਮਾਮਲੇ ਆਏ ਹਨ। ਇਨ੍ਹਾਂ ਮਾਮਲਿਆਂ ਵਿਚੋਂ 10 ਮਾਮਲੇ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਹਨ, ਜਦਕਿ ਗਿੱਦੜਬਾਹਾ ਤੋਂ 8, ਮਲੋਟ ਤੋਂ 9, 2 ਪਿੰਡ ਬਾਦਲ, 1 ਪਿੰਡ ਕੋਟਗੁਰੂ ਕੇ, 1 ਪਿੰਡ ਚਨੂੰ , 1 ਪਿੰਡ ਮਾਹੂਆਣਾ, 1 ਬੁੱਟਰ ਸ਼ਰੀਨ, 1 ਪਿੰਡ ਦੋਦਾ, 1 ਕੇਸ ਪਿੰਡ ਮੱਲ੍ਹਣ, 1 ਪਿੰਡ ਭੁੱਲਰ, 1 ਪਿੰਡ ਸੋਥਾ, 3 ਪਿੰਡ ਕੱਖਾਂ ਵਾਲੀ, 2 ਪਿੰਡ ਪੰਜਾਵਾ ਅਤੇ 4 ਪਿੰਡ ਸਿੱਖਵਾਲਾ ਤੋਂ ਸਾਹਮਣੇ ਆਾਏ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਪਰਿਵਾਰਾਂ ਨੂੰ ਉਜਾੜਨ ਲੱਗਾ ਕੋਰੋਨਾ, 6 ਦਿਨਾਂ 'ਚ ਲੁਧਿਆਣਾ ਦੇ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ
ਸਿਹਤ ਵਿਭਾਗ ਮੁਤਾਬਕ ਪਾਜ਼ੇਟਿਵ ਆਏ ਮਰੀਜ਼ਾਂ ਨੂੰ ਵਿਭਾਗ ਵਲੋਂ ਆਈਸੋਲੇਟ ਕੀਤਾ ਜਾ ਰਿਹਾ ਹੈ। ਜਦਕਿ ਹੁਣ ਜ਼ਿਲ੍ਹੇ ਅੰਦਰ ਸਰਗਰਮ ਮਰੀਜ਼ਾਂ ਦੀ ਗਿਣਤੀ 191 ਹੋ ਗਈ ਹੈ।
ਇਹ ਵੀ ਪੜ੍ਹੋ : ਕੋਰੋਨਾ ਦੇ ਵੱਧਦੇ ਮਾਮਲਿਆਂ 'ਤੇ ਕੈਪਟਨ ਦਾ ਵੱਡਾ ਬਿਆਨ, ਮੁੜ ਤਾਲਾਬੰਦੀ ਲਗਾਏ ਜਾਣ ਦੇ ਦਿੱਤੇ ਸੰਕੇਤ
ਨਸ਼ੇ ਦੀ ਹਾਲਤ 'ਚ ਵਿਅਕਤੀ ਨੇ ਆਪਣੇ 38 ਸਾਲਾ ਰਿਸ਼ਤੇਦਾਰ ਦਾ ਕੀਤਾ ਕਤਲ
NEXT STORY