ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖ਼ੁਰਾਣਾ) : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਨਾਲ ਅੱਜ ਇਕ ਹੋਰ ਮੌਤ ਹੋ ਗਈ ਹੈ, ਜਦਕਿ ਦੂਜੇ ਪਾਸੇ ਕੋਰੋਨਾ ਦੇ 22 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 7 ਮਾਮਲੇ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨਾਲ ਸਬੰਧਿਤ ਹਨ ਜਦੋਂਕਿ 2 ਜ਼ਿਲ੍ਹਾ ਜੇਲ੍ਹ, ਕੇਸ ਮਲੋਟ, 7 ਗਿੱਦੜਬਾਹਾ, 1 ਬਰੀਵਾਲਾ, 1 ਕਾਉਣੀ, 2 ਕਿੱਲਿਆਂਵਾਲੀ ਤੋਂ ਸਾਹਮਣੇ ਆਏ ਹਨ, ਜਿਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੋਲੇਟ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਅੱਜ 24 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 267 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 439 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 485 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦਾ ਅੰਕੜਾ 2699 ਹੋ ਗਿਆ ਹੈ, ਜਿਸ ਵਿਚੋਂ 2227 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 419 ਮਾਮਲੇ ਐਕਟਿਵ ਹਨ।
ਸਬ-ਇੰਸਪੈਕਟਰ ਬੀਬੀ ਤੋਂ ਦੁਖੀ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ 'ਚ ਮਜੀਠੀਆ ਨੂੰ ਲਾਈ ਗੁਹਾਰ
NEXT STORY