ਦੋਦਾ/ਸ੍ਰੀ ਮੁਕਤਸਰ ਸਾਹਿਬ (ਲਖਵੀਰ ਸ਼ਰਮਾਂ, ਪਵਨ ਤਨੇਜਾ) : ਥਾਣਾ ਕੋਟਭਾਈ ਦੀ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਤੇ ਡੋਡੇ ਪੋਸਤ ਸਮੇਤ ਇਕ ਵਿਅਕਤੀ ਨੂੰ ਗਿ੍ਰਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਆਈ. ਰਾਮ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਬੱਗਾ ਸਿੰਘ ਸਮੇਤ ਪੁਲਸ ਪਾਰਟੀ ਨੇ ਦੌਰਾਨੇ ਗਸ਼ਤ ਦਾਣਾ ਮੰਡੀ ਭਲਾਈਆਣਾ ’ਚ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 1600 ਨਸ਼ੀਲੀਆਂ ਗੋਲੀਆਂ ਅਤੇ ਦੋ ਕਿਲੋ ਡੋਡੇ ਪੋਸਤ ਬਰਾਮਦ ਕੀਤੇ। ਪੁੱਛਗਿੱਛ ਦੌਰਾਨ ਉਕਤ ਵਿਅਕਤੀ ਦੀ ਪਛਾਣ ਸ਼ਮਿੰਦਰ ਸਿੰਘ ਉਰਫ ਸੇਵਇੰਦਰ ਸਿੰਘ ਵਾਸੀ ਭਲਾਈਆਣਾ ਵਜੋਂ ਹੋਈ ਹੈ। ਪੁਲਸ ਨੇ ਉਕਤ ਦੋਸ਼ੀ ਖਿਲਾਫ ਵੱਖ-ਵੱਖ ਧਰਾਵਾਂ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਫਿਲਮ ਦੇ ਪੋਸਟਰ ’ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਲਾਉਣ ’ਤੇ ਪ੍ਰੋਡਿਊਸਰ ਨੇ ਮੰਗੀ ਮੁਆਫੀ
NEXT STORY