ਸ੍ਰੀ ਮੁਕਤਸਰ ਸਾਹਿਬ (ਰਿਣੀ, ਪਵਨ,ਸੁਖਪਾਲ ਢਿਲੋਂ): ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ਵਿਚ ਲੱਗਣ ਵਾਲੇ ਮੇਲਾ ਮਾਘੀ ਸਬੰਧੀ ਮੁੱਖ ਧਾਰਮਿਕ ਸਮਾਗਮ 12 ਜਨਵਰੀ ਤੋਂ ਸ਼ੁਰੂ ਹੋਣਗੇ। 15 ਜਨਵਰੀ ਨੂੰ ਨਗਰ ਕੀਰਤਨ ਨਾਲ ਰਸਮੀ ਸਮਾਪਤੀ ਹੋਵੇਗੀ।ਇਹ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਤੋਂ ਆਰੰਭ ਹੋਵੇਗਾ। ਗੁਰਦੁਆਰਾ ਟੁੱਟੀ ਗੰਢੀ ਸਾਹਿਬ ਹੁੰਦਾ ਹੋਇਆ ਵਾਪਸੀ ਸ੍ਰੀ ਦਰਬਾਰ ਸਾਹਿਬ ਵਿਖੇ ਸਮਾਪਤ ਹੋਵੇਗਾ। 40 ਮੁਕਤਿਆਂ ਦੀ ਯਾਦ ਵਿਚ ਲੱਗਣ ਵਾਲੇ ਮੇਲਾ ਮਾਘੀ ਸਬੰਧੀ 12 ਜਨਵਰੀ ਤੋਂ ਧਾਰਮਿਕ ਸਮਾਗਮ ਆਰੰਭ ਹੋਣਗੇ।
ਇਹ ਵੀ ਪੜ੍ਹੋ: ਭਿਆਨਕ ਸੜਕ ਹਾਦਸੇ ’ਚ ਨੌਜਵਾਨ ਨੂੰ ਮਿਲੀ ਦਰਦਨਾਕ ਮੌਤ, ਧੜ ਨਾਲੋਂ ਵੱਖ ਹੋਇਆ ਸਿਰ
ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਮੇਰ ਸਿੰਘ ਨੇ ਦੱਸਿਆ ਕਿ 12 ਜਨਵਰੀ ਨੂੰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। 12,13,14 ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਲਗਾਤਾਰ ਧਾਰਮਿਕ ਸਮਾਗਮ ਚਲਣਗੇ।14 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।ਇਸ ਦਿਨ ਮਾਘੀ ਦਾ ਪਵਿੱਤਰ ਇਸ਼ਨਾਨ ਹੋਵੇਗਾ।15 ਜਨਵਰੀ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ ਮੇਲਾ ਮਾਘੀ ਦੀ ਰਸਮੀ ਸਮਾਪਤੀ ਹੋਵੇਗੀ।ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸ੍ਰੀ ਦਰਬਾਰ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਅਤੇ ਹੋਰ ਇਤਿਹਾਸਕ ਗੁਰਧਾਮਾਂ ਨੂੰ ਬਿਜਲਈ ਰੌਸ਼ਨੀਆਂ ਨਾਲ ਸਜਾਇਆ ਗਿਆ ਹੈ। ਉਥੇ ਹੀ ਫੁਲਾਂ ਨਾਲ ਸੁੰਦਰ ਸਜਾਵਟ ਹੋ ਰਹੀ ਹੈ।
ਇਹ ਵੀ ਪੜ੍ਹੋ: ਗੁਰਦਾਸਪੁਰ ’ਚ 19 ਸਾਲਾਂ ਨੌਜਵਾਨ ਨੇ ਆਪਣੇ ਖੇਤਾਂ ਵਿਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਕਿਸਾਨੀ ਸੰਘਰਸ਼ 'ਚ ਜੂਝਦਿਆਂ ਇਕ ਹੋਰ ਬੇ-ਜ਼ਮੀਨੇ ਕਿਸਾਨ ਪੁੱਤਰ ਦੀ ਜਾਨ
NEXT STORY