ਸ੍ਰੀ ਮੁਕਤਸਰ ਸਾਹਿਬ (ਬਿਊਰੋ) - 40 ਮੁਕਤਿਆਂ ਦੀ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਮੌਕੇ ਗੁਰਬਾਣੀ ਕੀਰਤਨ ਦਾ ਪ੍ਰਸਾਰਣ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੋਂ ਕੀਤਾ ਜਾ ਰਿਹਾ ਹੈ, ਜੋ ਤੁਸੀਂ ਜਗਬਾਣੀ ਦੇ ਟੀ.ਵੀ 'ਤੇ ਲਾਈਵ ਦੇਖ ਸਕਦੇ ਹੋ। ਦੱਸ ਦੇਈਏ ਕਿ 40 ਮੁਕਤਿਆਂ ਦੀ ਯਾਦ 'ਚ ਸ੍ਰੀ ਮੁਕਤਸਰ ਸਾਹਿਬ ਵਿਖੇ ਇਤਿਹਾਸਕ ਜੋੜ ਮੇਲੇ ਦੇ ਧਾਰਮਿਕ ਸਮਾਗਮ ਬੀਤੇ ਦਿਨ ਤੋਂ ਆਰੰਭ ਹੋ ਚੁੱਕੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ।
ਮੌਸਮ ਖਰਾਬ ਹੋਣ ਦੇ ਬਾਵਜੂਦ ਵੱਡੀ ਗਿਣਤੀ 'ਚ ਸੰਗਤਾਂ ਗੁਰੂ ਘਰ ਹਾਜ਼ਰੀ ਭਰਨ ਆ ਰਹੀਆਂ ਹਨ, ਜਿਨ੍ਹਾਂ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਸ੍ਰੀ ਅਖੰਡ ਪਾਠਾਂ ਦੇ ਭੋਗ 14 ਜਨਵਰੀ ਮਾਘੀ ਵਾਲੇ ਦਿਨ ਪਾਏ ਜਾਣਗੇ, ਜਿਸ ਉਪਰੰਤ 15 ਜਨਵਰੀ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ।
ਚੰਡੀਗੜ੍ਹ : ਫਾਇਰਿੰਗ ਕਰਨ ਵਾਲਿਆਂ ਨੂੰ ਫੜ੍ਹ ਨਹੀਂ ਸਕੀ ਪੁਲਸ
NEXT STORY