ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) : ਲੋਕ ਸਭਾ ਹਲਕਾ ਬਠਿੰਡਾ ਤੋਂ ਅਕਾਲੀ-ਭਾਜਪਾ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੰਬੀ ਪਹੁੰਚੇ। ਇਸ ਦੌਰਾਨ ਚੋਣ ਸਭਾ ਨੂੰ ਸੰਬੋਧਨ ਕਰਦੇ ਹੋਏ ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ ਅਤੇ ਕਾਂਗਰਸ ਨੂੰ ਪੰਜਾਬ ਦੀ ਨੰਬਰ ਇਕ ਦੁਸ਼ਮਣ ਪਾਰਟੀ ਕਰਾਰ ਦਿੰਦੇ ਹੋਏ ਕਿਹਾ ਕਿ ਕਾਂਗਰਸ ਨੇ ਪੰਜਾਬ ਨੂੰ ਹਰ ਪੱਖ ਤੋਂ ਨੁਕਸਾਨ ਪਹੁੰਚਾਇਆ ਹੈ।
ਨਵਜੋਤ ਸਿੱਧੂ ਵੱਲੋਂ ਇਹ ਕਹੇ ਜਾਣ 'ਤੇ ਕਿ ਬਾਦਲਾਂ ਨੇ ਹੁਣ ਬਠਿੰਡਾ ਵਿਚ ਡੇਰੇ ਲਗਾ ਲਏ ਹਨ 'ਤੇ ਬੋਲਦੇ ਹੋਏ ਬਾਦਲ ਨੇ ਕਿਹਾ ਕਿ ਨਵਜੋਤ ਸਿੱਧੂ ਕੀ ਚੀਜ਼ ਹੈ? ਲੋਕ ਨਕਲੀਆਂ ਨੂੰ ਵੇਖ ਕੇ ਹੱਸਦੇ ਹਨ, ਵੋਟਾਂ ਨਹੀਂ ਪਾਉਂਦੇ। ਉਨ੍ਹਾਂ ਕਿਹਾ ਮੈਂ ਪ੍ਰਚਾਰ ਕਰਨ ਲਈ ਨਹੀਂ ਆਪਣਿਆਂ ਦੇ ਦਰਸ਼ਨ ਕਰਨ ਆਇਆ ਹਾਂ। ਇਸ ਦੇ ਨਾਲ ਹੀ ਪ੍ਰਕਾਸ਼ ਸਿੰਘ ਬਾਦਲ ਨੇ 13 ਮਈ ਨੂੰ ਬਠਿੰਡਾ ਪਹੁੰਚ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਚਾਰ ਸੁਣਨ ਲਈ ਲੋਕਾਂ ਨੂੰ ਪ੍ਰੇਰਿਆ।
ਗੁਰਦੁਆਰਾ ਸਾਹਿਬ 'ਚ ਨੌਜਵਾਨ ਨੇ ਲਿਆ ਫਾਹਾ, ਸੁਸਾਈਡ ਨੋਟ 'ਚ ਲਿਖਿਆ ਕਾਰਨ
NEXT STORY