ਸ੍ਰੀ ਮੁਕਤਸਰ ਸਾਹਿਬ - ਮੁਕਤਸਰ ਦੇ ਮਾਘੀ ਮੇਲੇ ਦੌਰਾਨ ਅਕਾਲੀ ਦਲ ਵਲੋਂ ਕੀਤੀ ਜਾ ਰਹੀ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਚ 'ਤੋਂ ਕੈਪਟਨ ਸਰਕਾਰ ਦੇ ਖਿਲਾਫ ਕਈ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਕੈਪਟਨ ਮੇਰਾ ਛੋਟਾ ਵੀਰ ਹੈ, ਜੋ ਹਮੇਸ਼ਾ ਖਜ਼ਾਨਾ ਖਾਲੀ ਹੋਣ ਦੀ ਗੱਲ ਕਰਦਾ ਹੈ। ਕਾਂਗਰਸ ਸਰਕਾਰ ਕਹਿੰਦੀ ਹੈ ਕਿ ਐੱਸ. ਜੀ. ਪੀ. ਸੀ. 'ਤੇ ਬਾਦਲਾਂ ਦਾ ਕਬਜ਼ਾ ਹੈ, ਜਿਸ ਨੂੰ ਉਹ ਬਾਦਲਾਂ ਤੋਂ ਮੁਕਤ ਕਰਵਾਉਣਗੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਐੱਸ. ਜੀ. ਪੀ. ਸੀ. 'ਤੇ ਸਾਡਾ ਕੋਈ ਕਬਜ਼ਾ ਨਹੀਂ, ਲੋਕ ਵੋਟ ਪਾ ਕੇ ਚੁਣਦੇ ਹਨ। ਵਿਧਾਨ ਸਭਾ ਵਾਂਗ ਐੱਸ.ਜੀ.ਪੀ.ਸੀ ਦੀਆਂ ਚੋਣਾਂ ਦੌਰਾਨ ਵੀ ਵੋਟਿੰਗ ਹੁੰਦੀ ਹੈ ਅਤੇ ਇਹ ਚੋਣਾਂ ਕੇਂਦਰੀ ਚੋਣ ਕਮਿਸ਼ਨ ਕਰਵਾਉਂਦਾ ਹੈ।
ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਕਿ ਲੋਕ ਸਭਾ ਚੋਣਾਂ-2019 'ਚ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਧਰੋਹ ਕਮਾਇਆ ਹੈ ਅਤੇ ਝੂਠੀਆਂ ਸਹੁੰਆਂ ਖਾਧੀਆਂ ਹਨ, ਜਿਸ ਕਰਕੇ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਪੰਜਾਬ ਦੀ ਕਾਂਗਰਸ ਸਰਕਾਰ ਤੋਂ ਉੱਠ ਗਿਆ ਹੈ। ਜੋ ਸਹੂਲਤਾਂ ਅਕਾਲੀ ਦਲ ਦੀ ਸਰਕਾਰ ਸਮੇਂ ਲੋਕਾਂ ਨੂੰ ਮਿਲਦੀਆਂ ਸਨ, ਉਹ ਇਸ ਸਰਕਾਰ ਨੇ ਬੰਦ ਕਰ ਦਿੱਤੀਆਂ ਹਨ ਅਤੇ ਨੌਜਵਾਨਾਂ ਨੂੰ ਨਵੀਆਂ ਨੌਕਰੀਆਂ ਤਾਂ ਇਨ੍ਹਾਂ ਨੇ ਕੀ ਦੇਣੀਆਂ ਸਗੋਂ ਪੁਰਾਣੇ ਮੁਲਾਜ਼ਮਾਂ ਦੀਆਂ ਤਨਖਾਹਾਂ ਵੀ ਘਟਾ ਦਿੱਤੀਆਂ ਹਨ।
ਵਿਆਹ ਦੀ ਪਹਿਲੀ ਲੋਹੜੀ ਮੌਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ
NEXT STORY