ਗੜ੍ਹਸ਼ੰਕਰ : ਕੋਰੋਨਾ ਮਹਾਮਾਰੀ ਕਾਰਨ ਪੂਰੇ ਭਾਰਤ ਵਿਚ ਲੱਗੇ ਲਾਕ ਡਾਊਨ ਦੀ ਵਜ੍ਹਾ ਕਰਕੇ ਜਿਹੜੇ ਸ਼ਰਧਾਲੂ ਗੁਰਦੁਆਰਾ ਸ੍ਰੀ ਨੰਦੜੇ ਸਾਹਿਬ ਦਰਸ਼ਨਾਂ ਲਈ ਗਏ ਅਤੇ ਉਥੇ ਹੀ ਅਟਕ ਗਏ ਉਨ੍ਹਾਂ ਨੂੰ ਜਲਦੀ ਵਾਪਸ ਲਿਆਂਦਾ ਜਾਵੇਗਾ। ਇਸ ਗੱਲਾ ਦਾ ਖੁਲਾਸਾ ਇਕ ਪ੍ਰੈੱਸ ਬਿਆਨ ਰਾਹੀਂ ਕਾਂਗਰਸ ਪਾਰਟੀ ਦੀ ਆਗੂ ਨਿਮਿਸ਼ਾ ਮਹਿਤਾ ਨੇ ਕੀਤਾ। ਨਿਮਿਸ਼ਾ ਮਹਿਤਾ ਨੇ ਦੱਸਿਆ ਕਿ ਉਨ੍ਹਾਂ ਕੋਲ ਮੋਰਾਂਵਾਲੀ ਦੇ ਕੁਝ ਵਿਅਕਤੀਆਂ ਨੇ ਆਪਣੇ ਪਰਿਵਾਰਕ ਮੈਂਬਰ ਸ੍ਰੀ ਨੰਦੇੜ ਸਾਹਿਬ ਵਿਖੇ ਪਿਛਲੇ ਇਕ ਮਹੀਨੇ ਤੋਂ ਅਟਕੇ ਹੋਣ ਬਾਰੇ ਗੱਲ ਕੀਤੀ ਸੀ ਅਤੇ ਉਨ੍ਹਾਂ ਨੂੰ ਵਾਪਸ ਪੰਜਾਬ ਆਪਣੇ ਪਿੰਡ ਮੋਰਾਂਵਾਲੀ ਲਿਆਉਣ ਦੇ ਇੰਤਜ਼ਾਮ ਕਰਾਉਣ ਲਈ ਕਿਹਾ ਸੀ। ਕਾਂਗਰਸੀ ਆਗੂ ਨੇ ਕਿਹਾ ਕਿ ਉਨ੍ਹਾਂ ਮੁੱਖ ਮੰਤਰੀ ਦਫਤਰ ਵਿਖੇ ਇਸ ਮਸਲੇ ਨੂੰ ਹੱਲ ਕਰਵਾਉਣ ਬਾਰੇ ਦੋ ਦਿਨ ਪਹਿਲਾਂ ਬੇਨਤੀ ਕੀਤੀ ਸੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਮਸਲੇ ਦੇ ਹੱਲ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮਹਾਰਾਸ਼ਟਰਾ ਸਰਕਾਰ ਨਾਲ ਗੱਲ ਕਰ ਚੁੱਕੇ ਹਨ ਅਤੇ ਜਲਦੀ ਹੀ ਇਨ੍ਹਾਂ ਸ਼ਰਧਾਲੂਆਂ ਆਪਣੇ ਆਪਣੇ ਘਰਾਂ ਤਕ ਪਹੁੰਚਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਹਲਕਾ ਗੜ੍ਹਸ਼ੰਕਰ 'ਚੋਂ ਉਨ੍ਹਾਂ ਕੋਲ ਮੋਰਾਂਵਾਲੀ ਦੇ 16 ਵਿਅਕਤੀ ਜਿਨ੍ਹਾਂ ਵਿਚੋਂ 14 ਵੱਡੇ ਅਤੇ ਦੋ ਬੱਚੇ ਹਨ ਦੀ ਸੂਚੀ ਪਹੁੰਚ ਚੁੱਕੀ ਹੈ ਅਤੇ ਜੇਕਰ ਕੋਈ ਵੀ ਹੋਰ ਅਜਿਹਾ ਵਿਅਕਤੀ ਕਿਸੇ ਵੀ ਹੋਰ ਪਰਿਵਾਰ ਤੋਂ ਸ੍ਰੀ ਨੰਦੇੜ ਸਾਹਿਬ ਵਿਖੇ ਫਸਿਆ ਹੋਇਆ ਹੈ ਤਾਂ ਉਹ ਵੀ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਦਾ ਹੈ। ਮੋਰਾਂਵਾਲੀ ਦੇ ਸ੍ਰੀ ਨੰਦੇੜ ਸਾਹਿਬ ਸਾਹਿਬ ਬੈਠੇ ਸਿੱਖ ਸ਼ਰਧਾਲੂਆਂ ਦਾ ਹਾਲ ਚਾਲ ਪੁੱਛਿਆ ਅਤੇ ਉਨ੍ਹਾ ਨੂੰ ਜਲਦੀ ਘਰ ਲਿਆਉਣ ਦਾ ਭਰੋਸਾ ਦਿਵਾਇਆ।
ਕੋਵੀਡ-19 : ਮਹਾਮਾਰੀ ਤੋਂ ਕਿਵੇਂ ਬਚਿਆ ਜਾਵੇ !
NEXT STORY