ਅੰਮ੍ਰਿਤਸਰ (ਦੀਪਕ) - ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਪਾਕਿ ਭੇਜੇ ਜਾ ਰਹੇ ਜਥੇ ’ਤੇ ਰੋਕ ਲਾ ਕੇ ਭਾਰਤ ਸਰਕਾਰ ਨੇ ਸਿੱਖ ਭਾਵਨਾਵਾਂ ਦਾ ਕਤਲ ਕੀਤਾ ਹੈ। ਇਹ ਪ੍ਰਗਟਾਵਾ ਭਾਰਤ ਦੇ ਗ੍ਰਹਿ ਮੰਤਰਾਲੇ ਵੱਲੋਂ ਪੁੱਜੇ ਪੱਤਰ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੇਰ ਸ਼ਾਮ ਸੱਦੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਦਿਲ ਕੰਬਾਊ ਵਾਰਦਾਤ : 12ਵੀਂ ਦੇ ਵਿਦਿਆਰਥੀ ਦਾ ਸਕੂਲ ਦੇ ਬਾਹਰ ਤੇਜ਼ਧਾਰ ਹਥਿਆਰਾਂ ਨਾਲ ਕਤਲ
ਬੀਬੀ ਜਗੀਰ ਕੌਰ ਨੇ ਕਿਹਾ ਕਿ ਸਾਰੀਆਂ ਤਿਆਰੀਆਂ ਮੁਕੰਮਲ ਹੋਣ ’ਤੇ ਆਖ਼ਰੀ ਮੌਕੇ ਜਥੇ ’ਤੇ ਰੋਕ ਲਾਉਣੀ ਭਾਰਤ ਸਰਕਾਰ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਸਬੂਤ ਹੈ। ਉਨ੍ਹਾਂ ਕਿਹਾ ਕਿ ਅੱਜ ਬਾਅਦ ਦੁਪਹਿਰ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਭੇਜੇ ਪੱਤਰ ਰਾਹੀਂ ਕਿਹਾ ਗਿਆ ਹੈ ਕਿ ਪਾਕਿ ਵਿਖੇ ਸ਼ਰਧਾਲੂਆਂ ਦੀ ਸਕਿਓਰਟੀ ਅਤੇ ਸੁਰੱਖਿਆ ਦਾ ਮਸਲਾ ਹੈ। ਮਾਰਚ 2020 ਤੋਂ ਕੋਵਿਡ-19 ਤਹਿਤ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਵੀ ਮੁਅੱਤਲ ਚੱਲ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਫਾਇਨਾਂਸ ਕੰਪਨੀ ਦੇ ਕਰਮਚਾਰੀਆਂ ਤੋਂ ਪਰੇਸ਼ਾਨ ਨੌਜਵਾਨ ਵਲੋਂ ਖੁਦਕੁਸ਼ੀ, ਸੁਸਾਈਡ ਨੋਟ ’ਚ ਕਹੀ ਇਹ ਗੱਲ
ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਤਰਕ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ, ਕਿਉਂਕਿ ਲੰਘੇ ਨਵੰਬਰ ਮਹੀਨੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਕਰ ਕੇ ਆਇਆ ਹੈ। ਜੇਕਰ ਉਦੋਂ ਕੋਈ ਖ਼ਤਰਾ ਨਹੀਂ ਸੀ ਤਾਂ ਹੁਣ ਖ਼ਤਰਾ ਕਿਵੇਂ ਪੈਦਾ ਹੋ ਗਿਆ? ਬੀਬੀ ਜਗੀਰ ਕੌਰ ਨੇ ਕਿਹਾ ਕਿ ਜੇਕਰ ਕੋਈ ਅਜਿਹੀ ਗੱਲ ਸੀ ਤਾਂ ਚੱਲ ਰਹੀ ਪ੍ਰਕਿਰਿਆ ਦੌਰਾਨ ਭਾਰਤ ਸਰਕਾਰ ਨੇ ਪਹਿਲਾਂ ਸਪੱਸ਼ਟ ਕਿਉਂ ਨਾ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਹਰ ਸ਼ਰਧਾਲੂ ਦੀ ਭਾਰਤ ਅਤੇ ਸੂਬਾ ਸਰਕਾਰ ਦੀਆਂ ਏਜੰਸੀਆਂ ਵੱਲੋਂ ਜਾਂਚ ਰਿਪੋਰਟ ਮਗਰੋਂ ਹੀ ਪਾਕਿ ਦੂਤਘਰ ਵੱਲੋਂ ਵੀਜ਼ੇ ਜਾਰੀ ਹੋਏ ਹਨ।
ਪੜ੍ਹੋ ਇਹ ਵੀ ਖ਼ਬਰ - ਨਗਰ ਨਿਗਮਾਂ ਤੇ ਨਗਰ ਕੌਂਸਲ ਚੋਣ 2021 : ਅੰਮ੍ਰਿਤਸਰ ’ਚ ਇਨ੍ਹਾਂ ਉਮੀਦਵਾਰਾਂ ਨੇ ਹਾਸਲ ਕੀਤੀ ਜਿੱਤ
ਉਨ੍ਹਾਂ ਕਿਹਾ ਕਿ ਹੁਣ ਜਦੋਂ ਤਿਆਰੀਆਂ ਮੁਕੰਮਲ ਹਨ ਅਤੇ ਸ਼ਰਧਾਲੂਆਂ ਨੂੰ ਪਾਸਪੋਰਟ ਵੀ ਵੰਡ ਦਿੱਤੇ ਗਏ ਤਾਂ ਜਥੇ ’ਤੇ ਰੋਕ ਲਾਉਣੀ ਹੈਰਾਨੀਜਨਕ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਨਾਲ ਸਮੁੱਚੀਆਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ।
ਪੜ੍ਹੋ ਇਹ ਵੀ ਖ਼ਬਰ - ਸਥਾਨਕ ਚੋਣਾਂ ਦੇ ਨਤੀਜਿਆਂ ਦੇ ਐਲਾਨ ਤੋਂ ਬਾਅਦ ਅਕਾਲੀ ਦਲ ਦਾ ਕਾਂਗਰਸ ’ਤੇ ਹਮਲਾ
ਸਥਾਨਕ ਚੋਣਾਂ : 'ਮੋਹਾਲੀ' 'ਚ ਵੋਟਾਂ ਦੀ ਗਿਣਤੀ ਸ਼ੁਰੂ, ਜਾਣੋ ਕਿਸ ਵਾਰਡ ਤੋਂ ਕਿਹੜਾ ਉਮੀਦਵਾਰ ਜਿੱਤਿਆ
NEXT STORY