ਅੰਮ੍ਰਿਤਸਰ (ਰਣਦੀਪ ਸਿੰਘ, ਅਮਰੀਕ ਟੁਰਨਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ 1 ਅਗਸਤ 2019 ਨੂੰ ਸਜਾਏ ਜਾਣ ਵਾਲੇ ਪਹਿਲੇ ਅੰਤਰਰਾਸ਼ਟਰੀ ਨਗਰ ਕੀਰਤਨ 'ਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ 500 ਤੋਂ ਜ਼ਿਆਦਾ ਸਿੱਖ ਸ਼ਰਧਾਲੂਆਂ ਦਾ ਜਥਾ ਅਟਾਰੀ ਵਾਹਘਾ ਸਰਹੱਦ ਤੋਂ ਪਾਕਿ ਲਈ ਰਵਾਨਾ ਹੋ ਗਿਆ ਹੈ। ਸਰਹੱਦ ਪਾਰ ਕਰਨ 'ਤੇ ਸ਼ਰਧਾਲੂਆਂ ਦਾ ਇੰਮੀਗੈਸ਼ਨ ਕੀਤੀ ਗਈ, ਜਿਸ ਤੋਂ ਬਾਅਦ ਉਨ੍ਹਾਂ ਨੇ ਜ਼ੀਰੋ ਲਾਈਨ ਵੱਲ ਚਾਲੇ ਪਾ ਲਏ।

ਗੁਰਦੁਆਰਾ ਸਾਹਿਬ ਜਾਣ ਲਈ ਸ਼ਰਧਾਲੂਆਂ ਨੂੰ ਹੁਣ ਬੱਸਾਂ 'ਚ ਬਿਠਾ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਨਗਰ ਕੀਰਤਨ 'ਚ ਸ਼ਾਮਲ ਹੋਣ ਜਾ ਰਹੇ ਸਿੱਖ ਸ਼ਰਧਾਲੂ ਆਪਣੇ ਨਾਲ ਧਾਰਮਿਕ ਸਾਹਿਤ, ਕੇਸਰੀ ਝੰਡੇ ਸਮੇਤ ਸਿੱਖ ਧਰਮ ਦੇ ਬਹੁਤ ਸਾਰੇ ਸਿੰਬਲ ਅਤੇ ਹੋਰ ਸਾਮਾਨ ਆਪਣੇ ਨਾਲ ਲੈ ਕੇ ਜਾ ਰਹੇ ਹਨ।

ਦੱਸ ਦੇਈਏ ਕਿ ਭਾਰਤ-ਪਾਕਿ ਵੰਡ ਤੋਂ ਬਾਅਦ ਪਹਿਲੇ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਆਰੰਭਤਾ 1 ਅਗਸਤ, 2019 ਨੂੰ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਹੋਵੇਗੀ। ਨਗਰ ਕੀਰਤਨ 'ਚ ਸ਼ਾਮਲ ਹੋਣ ਲਈ ਸਿੱਖ ਸ਼ਰਧਾਲੂਆਂ ਵਲੋਂ ਪਿਛਲੇ ਕਈ ਦਿਨਾਂ ਤੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ।



ਧਨ 'ਚ ਵਾਧੇ ਲਈ ਮੰਗਲਵਾਰ ਕਰੋ ਇਹ ਉਪਾਅ
NEXT STORY