ਜਲੰਧਰ (ਵਰੁਣ)— ਸ਼੍ਰੀ ਸਿੱਧ ਬਾਬਾ ਸੋਢਲ ਦੇ ਪ੍ਰਸਿੱਧ ਮੇਲੇ ਦੇ ਚਲਦਿਆਂ ਪੰਜਾਬ ਸਰਕਾਰ ਦੇ ਹੁਕਮਾਂ 'ਤੇ 12 ਸਤੰਬਰ ਨੂੰ ਜਲੰਧਰ ਜ਼ਿਲੇ 'ਚ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਆਦੇਸਾਂ 'ਤੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ 12 ਸਤੰਬਰ ਜਲੰਧਰ 'ਚ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰੇ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਦੱਸ ਦੇਈਏ ਕਿ 12 ਸਤੰਬਰ ਨੂੰ ਜਲੰਧਰ ਜ਼ਿਲੇ 'ਚ ਸ਼੍ਰੀ ਸਿੱਧ ਬਾਬਾ ਸੋਢਲ ਦਾ ਮੇਲਾ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਪੁਲਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।
ਕਰਜ਼ੇ ਦਾ ਕਹਿਰ: ਪਿਤਾ, ਦਾਦੇ ਤੇ ਚਾਚੇ ਮਗਰੋਂ ਪੁੱਤਰ ਨੇ ਵੀ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
NEXT STORY