ਜੈਂਤੀਪੁਰ (ਬਲਜੀਤ ਕਾਹਲੋਂ) - ਸਥਾਨਕ ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਚਾਚੋਵਾਲੀ ਦੇ ਵਸਨੀਕ 2 ਨੌਜਵਾਨ ਇਕ ਹਾਦਸੇ ’ਚ ਲਾਪਤਾ ਚਲੇ ਆ ਰਹੇ ਸਨ। ਉਨ੍ਹਾਂ ’ਚੋਂ ਇਕ ਨੌਜਵਾਨ ਟਰੱਕ ਡਰਾਈਵਰ ਸਿਕੰਦਰ ਸਿੰਘ ਦੀ ਲਾਸ਼ 23 ਦਿਨਾਂ ਬਾਅਦ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਲਾਸ਼ ਮਿਲਣ ਦਾ ਪਤਾ ਲੱਗਣ ’ਤੇ ਪਰਿਵਾਰਕ ਮੈਂਬਰਾਂ ’ਤੇ ਦੁੱਖ ਦਾ ਪਹਾੜ ਟੁੱਟ ਗਿਆ ਅਤੇ ਸਿਕੰਦਰ ਸਿੰਘ ਦੇ ਵਾਪਸ ਆਉਣ ਦੀ ਆਸ ਟੁੱਟ ਗਈ। ਪਰਿਵਾਰ ਦੇ ਸਾਰੇ ਮੈਂਬਰਾਂ ਨੇ ਨੌਜਵਾਨ ਦੀ ਮੌਤ ਦੀ ਖ਼ਬਰ ਸੁਣ ਕੇ ਭੁੱਬਾਂ ਮਾਰ ਰੌਣਾ ਸ਼ੁਰੂ ਕਰ ਦਿੱਤਾ, ਜਿਸ ਕਾਰਨ ਇਲਾਕੇ ’ਚ ਸੋਗ ਦੀ ਲਹਿਰ ਫੈਲ ਗਈ।
ਪੜ੍ਹੋ ਇਹ ਵੀ ਖਬਰ - ਇਸ਼ਕ ’ਚ ਅੰਨ੍ਹੀ ਮਾਂ ਨੇ ਪ੍ਰੇਮੀ ਨਾਲ ਮਿਲ ਮੌਤ ਦੇ ਘਾਟ ਉਤਾਰਿਆ ਜਵਾਨ ਪੁੱਤਰ, ਲਾਸ਼ ਸਾੜ ਕੇ ਡਰੇਨ ’ਚ ਸੁੱਟੀ
ਜ਼ਿਕਰਯੋਗ ਹੈ ਕਿ ਸਥਾਨਕ ਕਸਬੇ ਦੇ ਪਿੰਡ ਚਾਚੋਵਾਲੀ ਦੇ ਵਸਨੀਕ ਟਰੱਕ ਡਰਾਈਵਰ ਸਿਕੰਦਰ ਸਿੰਘ ਪੁੱਤਰ ਬੁੱਧ ਸਿੰਘ ਅਤੇ ਹੈਲਪਰ ਸੁਖਰਾਜ ਸਿੰਘ ਪੁੱਤਰ ਬਲਦੇਵ ਸਿੰਘ ਆਪਣੇ ਟਰੱਕ ’ਤੇ ਮਾਲ ਲੈ ਕੇ ਸ਼੍ਰੀਨਗਰ ਨੂੰ ਰਵਾਨਾ ਹੋਏ ਸਨ। ਮਾੜੀ ਕਿਸਮਤ ਕਾਰਨ ਇਹ ਟਰੱਕ ਡੂੰਘੀ ਖੱਡ ’ਚ ਡਿੱਗ ਗਿਆ, ਜਿਸ ਕਾਰਨ ਟਰੱਕ ਪੂਰੀ ਤਰ੍ਹਾ ਤਹਿਸ-ਨਹਿਸ ਹੋ ਗਿਆ। ਦੋਵੇਂ ਨੌਜਵਾਨ ਇਸ ਹਾਦਸੇ ’ਚ ਲਾਪਤਾ ਦੱਸੇ ਜਾ ਰਹੇ ਹਨ, ਜਿਨ੍ਹਾਂ ਦੀ ਭਾਲ ਸਥਾਨਕ ਸ਼੍ਰੀਨਗਰ ਪ੍ਰਸ਼ਾਸਨ ਵੱਲੋਂ ਜੰਗੀ ਪੱਧਰ ’ਤੇ ਕੀਤੀ ਜਾ ਰਹੀ ਸੀ।
ਪੜ੍ਹੋ ਇਹ ਵੀ ਖਬਰ - ਕੋਰੋਨਾ ਤੋਂ ਬਾਅਦ ਅੰਮ੍ਰਿਤਸਰ ’ਚ ਬਲੈਕ ਫੰਗਸ ਦਾ ਜਾਨਲੇਵਾ ਹਮਲਾ, 3 ਮਰੀਜ਼ਾਂ ਦੀ ਹੋਈ ਮੌਤ
ਦੂਜੇ ਪਾਸੇ ਪਾਣੀ ਦਾ ਵਹਾਅ ਬਹੁਤ ਜ਼ਿਆਦਾ ਹੋਣ ਕਾਰਨ ਬਚਾਅ ਕਾਰਜਾਂ ’ਚ ਮੁਸ਼ਕਲਾਂ ਪੇਸ਼ ਆ ਰਹੀਆਂ ਸਨ। ਬੀਤੀ ਦੇਰ ਰਾਤ ਇਕ ਨੌਜਵਾਨ ਸਿਕੰਦਰ ਸਿੰਘ ਦੀ ਲਾਸ਼ ਮਿਲਣ ਦਾ ਪਤਾ ਲੱਗਾ, ਜਿਸ ਤੋਂ ਬਾਅਦ ਮ੍ਰਿਤਰ ਦੇ ਪਰਿਵਾਰਕ ਮੈਂਬਰ ਸ਼੍ਰੀਨਗਰ ਲਈ ਰਵਾਨਾ ਹੋ ਗਏ। ਇਹ ਖ਼ਬਰ ਮਿਲਣ ’ਤੇ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ।
ਪੜ੍ਹੋ ਇਹ ਵੀ ਖਬਰ - 2 ਬੱਚਿਆਂ ਦੀ ਮਾਂ ਨਾਲ ਕਰਾਉਣਾ ਚਾਹੁੰਦਾ ਸੀ ਵਿਆਹ, ਇੰਝ ਕੀਤੀ ਆਪਣੀ ਜੀਵਨ ਲੀਲਾ ਖ਼ਤਮ
ਲੁਧਿਆਣਾ ਦੇ ਨੌਜਵਾਨ ਨੇ ਅਰੁਣਾਚਲ ਪ੍ਰਦੇਸ਼ ਨੂੰ ਸੋਸ਼ਲ ਮੀਡੀਆ ’ਤੇ ਦੱਸਿਆ ਚਾਇਨਾ ਦਾ ਹਿੱਸਾ, ਕੇਸ ਦਰਜ
NEXT STORY