ਬਰਨਾਲਾ (ਵਿਵੇਕ ਸਿੰਧਵਾਨੀ, ਰਵੀ): ਭਾਰਤ ਸਰਕਾਰ ਵੱਲੋਂ ਨੈਸ਼ਨਲ ਖੇਡਾਂ ਲਵਲੀ ਯੂਨੀਵਰਸਿਟੀ ਫਗਵਾੜਾ ਵਿਖੇ ਕਰਵਾਈਆਂ ਗਈਆਂ। ਭਾਰਤ ਦੇ 22 ਸੂਬਿਆਂ ਦੁਆਰਾ ਵੱਧ ਚੜ੍ਹ ਕੇ ਹਿੱਸਾ ਲਿਆ। ਐੱਸ. ਐੱਸ. ਡੀ. ਕਾਲਜ ਬਰਨਾਲਾ ਦੇ ਵਿਦਿਆਰਥੀ ਸਨੀ ਕੁਮਾਰ ਪੁੱਤਰ ਅਨਿਲ ਕੁਮਾਰ ਵਾਸੀ ਬਰਨਾਲਾ ਬੀ.ਏ ਭਾਗ ਤੀਜਾ ਦੇ ਵਿਦਿਆਰਥੀ ਨੇ ਬਾਕਸਿੰਗ 91 ਕਿਲੋ ਤੋਂ ਘੱਟ ਭਾਰ ਵਿਚੋਂ ਗੋਲਡ ਮੈਡਲ ਪ੍ਰਾਪਤ ਕੀਤਾ। ਸਨੀ ਕੁਮਾਰ ਦਾ ਪਹਿਲਾ ਮੁਕਾਬਲਾ ਤਾਮਿਲਨਾਡੂ ,ਦੂਜਾ ਮੁਕਾਬਲਾ ਕੇਰਲਾ ਅਤੇ ਜੈਤੂ ਮੁਕਾਬਲਾ ਉੜੀਸਾ ਪ੍ਰਾਂਤ ਨਾਲ ਹੋਇਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਗੈਂਗਸਟਰਾਂ ਤੇ ਪੁਲਸ ਵਿਚਾਲੇ ਹੋਇਆ ਮੁਕਾਬਲਾ, ਤਾੜ-ਤਾੜ ਚੱਲੀਆਂ ਗੋਲ਼ੀਆਂ
ਵਿਦਿਆਰਥੀ ਨੇ ਦੱਸਿਆ ਕਿ ਉਸ ਦੀ ਕਾਮਯਾਬੀ ਪਿੱਛੇ ਉਸ ਦੇ ਮਾਪਿਆਂ ਅਤੇ ਉਸ ਦੇ ਪ੍ਰੋ. ਕਰਨੈਲ ਸਿੰਘ ਖੁੱਡੀ, ਪ੍ਰੋ. ਪਰਵਿੰਦਰ ਕੌਰ ਅਤੇ ਕੋਚ ਜਸਪ੍ਰੀਤ ਸਿੰਘ ਜੱਸੀ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ। ਖਿਡਾਰੀਆਂ ਨੇ ਵਿਸ਼ੇਸ਼ ਤੌਰ 'ਤੇ ਐੱਸ. ਡੀ. ਸਭਾ ਬਰਨਾਲਾ ਦੀ ਮੈਨਜਮੈਂਟ ਦਾ ਧੰਨਵਾਦ ਕੀਤਾ ਜਿੰਨ੍ਹਾਂ ਦਾ ਸਮੇਂ ਸਮੇਂ ਤੇ ਵਿਦਿਆਰਥੀਆਂ ਨੂੰ ਲੋੜੀਂਦੀਆ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੀ ਇਸ ਪ੍ਰਾਪਤੀ ਤੇ ਐੱਸ. ਡੀ. ਸਭਾ ਬਰਨਾਲਾ ਦੇ ਚੇਅਰਮੈਨ ਸ਼ਿਵਦਰਸ਼ਨ ਸਰਮਾ (ਸੀਨੀਅਰ ਵਕੀਲ) ਨੇ ਦੱਸਿਆ ਕਿ ਐੱਸ.ਡੀ ਸਭਾ ਵਿਦਿਆ ਦੇ ਖੇਤਰ ਵਿੱਚ ਨਵੇਂ ਕੀਰਤੀਮਾਨ ਰੱਚ ਰਹੀ ਹੈ। ਚੇਅਰਮੈਨ ਸਾਹਿਬ ਨੇ ਦੱਸਿਆ ਕਾਲਜ ਵਿਚ ਵਿਦਿਆਰਥੀਆਂ ਦੇ ਲਈ ਵੱਖ-ਵੱਖ ਖੇਡਾਂ ਦੇ ਮੈਦਾਨ ਹਨ। ਜਿਸ ਵਿਚ ਵਿਦਿਆਰਥੀਆਂ ਦੁਆਰਾ ਕ੍ਰਿਕਟ ,ਫੁਟਬਾਲ,ਖੋ-ਖੋ,ਹਾਕੀ ਵਿਚ ਵੀ ਮੈਦਾਨ ਫਤਿਹ ਕੀਤੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤਾਂ ਲਈ ਵੱਡੇ ਪੱਧਰ ‘ਤੇ ਰਾਹਤ ਕਾਰਜ ਜਾਰੀ, ਚੁੱਕੇ ਜਾ ਰਹੇ ਇਹ ਕਦਮ
ਐੱਸ.ਡੀ. ਸਭਾ ਬਰਨਾਲਾ ਦੇ ਜਨਰਲ ਸਕੱਤਰ ਸ਼ਿਵ ਸਿੰਗਲਾ ਦੁਆਰਾ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਜੋੜਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਕਾਲਜ ਵਿਖੇ ਅੰਤਰ-ਰਾਸ਼ਟਰੀ ਪੱਧਰ ਦੇ ਕੋਚ ਖਿਡਾਰੀਆਂ ਨੂੰ ਸਿਖਲਾਈ ਪ੍ਰਦਾਨ ਕਰ ਰਹੇ ਹਨ। ਐੱਸ. ਡੀ. ਸਭਾ ਬਰਨਾਲਾ ਖੇਡਾਂ ਪ੍ਰਤੀ ਸੰਜੀਦਾ ਵਿਖਾਈ ਜਾ ਰਹੀ ਹੈ।ਖੇਡਾਂ ਦਾ ਨਾਲਾ ਨਾਲ ਕਾਲਜ ਵਿਖੇ ਆਧੁਨਿਕ ਲੈਸਾਂ ਨਾਲ ਭਰਪੂਰ ਲੈਬਾਂ ਹਨ ਜਿੰਨ੍ਹਾਂ ਰਾਹੀਂ ਬੱਚੇ ਕੰਪਿਊਟਰ ਦੀ ਪੜ੍ਹਾਈ ਕਰ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਬੇਕਾਬੂ ਗੈਸ ਟੈਂਕਰ ਨਾਲ ਵਾਪਰਿਆ ਭਿਆਨਕ ਹਾਦਸਾ, 4 ਔਰਤਾਂ ਸਣੇ 9 ਲੋਕਾਂ ਦੀ ਹੋਈ ਦਰਦਨਾਕ ਮੌਤ
ਐੱਸ.ਐੱਸ.ਡੀ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਮੁਨੀਸ਼ੀ ਦੱਤ ਸ਼ਰਮਾ ਦੁਆਰਾ ਬੱਚਿਆਂ ਨੇ ਅਸ਼ੀਰਵਾਦ ਅਤੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਕਾਲਜ ਦੇ ਡੀਨ ਨੀਰਜ ਸ਼ਰਮਾ, ਡਾ.ਬਿਕਰਮਜੀਤ ਸਿੰਘ ,ਪ੍ਰੋ. ਗੁਰਪਿਆਰ ਸਿੰਘ,ਪ੍ਰੋ. ਬਲਵਿੰਦਰ ਸਿੰਘ,ਪ੍ਰੋ. ਰਾਹੁਲ ਗੁਪਤਾ,ਪ੍ਰੋ. ਸੁਨੀਤਾ ਗੋਇਲ,ਪ੍ਰੋ. ਸ਼ਸ਼ੀ ਬਾਲਾ ਅਤੇ ਸਮੂਹ ਸਟਾਫ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜ਼ਿਲ੍ਹਾ ਪ੍ਰਸ਼ਾਸਨ ਨੇ ਹੁਣ ਤੱਕ 200 ਲੋਕਾਂ ਨੂੰ ਸੁਰੱਖਿਅਤ ਕੱਢਿਆ : ਡਿਪਟੀ ਕਮਿਸ਼ਨਰ
NEXT STORY