ਜਲੰਧਰ: ਸੜਕ ਸੁਰੱਖਿਆ ਮਹੀਨੇ ਤਹਿਤ ਅੱਜ ADGP ਟ੍ਰੈਫਿਕ (ਪੰਜਾਬ) ਚੰਡੀਗੜ੍ਹ ਅਤੇ SSP, ਸੜਕ ਸੁਰੱਖਿਆ (ਪੰਜਾਬ) ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਦੇ ਅਧੀਨ ਸੜਕ ਸੁਰੱਖਿਆ ਫ਼ੋਰਸ ਜਲੰਧਰ ਰੇਂਜ ਵੱਲੋਂ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਤਹਿਤ ਸੜਕ ਸੁਰੱਖਿਆ ਫ਼ੋਰਸ ਦੀ ਆਦਮਪੁਰ ਟੀਮ ਵੱਲੋਂ ਸੈਮੀਨਾਰ ਅਤੇ ਜਾਗਰੂਕਤਾ ਮੁਹਿੰਮ ਚਲਾਈ ਗਈ।
ਸੜਕ ਸੁਰੱਖਿਆ ਫ਼ੋਰਸ ਜਲੰਧਰ ਰੇਂਜ ਵੱਲੋਂ ਟਰੈਫਿਕ ਐਜੂਕੇਸ਼ਨ ਸੈੱਲ ਦੇ ਸਹਿਯੋਗ ਨਾਲ ਆਯੋਜਿਤ ਇਸ ਸਮਾਗਮ ਦਾ ਉਦੇਸ਼ ਸੜਕ ਸੁਰੱਖਿਆ ਅਤੇ ਜ਼ਿੰਮੇਵਾਰ ਡਰਾਈਵਿੰਗ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। ਇਸ ਮੁਹਿੰਮ ਵਿਚ ਆਰ.ਜੇ. ਰੀਤ ਨੇ ਵੀ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਸਮਾਗਮ ਵਿਚ ਨਵੀਂ ਊਰਜਾ ਭਰ ਦਿੱਤੀ, ਜਿਸ ਨਾਲ ਇਹ ਸੰਦੇਸ਼ ਲੋਕਾਂ ਵਿਚ ਹੋਰ ਵੀ ਪ੍ਰਭਾਵਸ਼ਾਲੀ ਤਰੀਕੇ ਨਾਲ ਪਹੁੰਚਿਆ।
ਇਹ ਖ਼ਬਰ ਵੀ ਪੜ੍ਹੋ - ਲੱਗ ਗਈਆਂ ਮੌਜਾਂ! ਸਰਕਾਰ ਨੇ 3 ਗੁਣਾ ਵਧਾਈ ਬੁਢਾਪਾ ਪੈਨਸ਼ਨ
ਇਸ ਸਾਂਝੇ ਉਪਰਾਲੇ ਰਾਹੀਂ ਸੜਕਾਂ 'ਤੇ ਸੁਰੱਖਿਆ ਅਤੇ ਜ਼ਿੰਮੇਵਾਰੀ ਨਾਲ ਵਾਹਨ ਚਲਾਉਣ ਲਈ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨਾਲ ਸਾਰਿਆਂ ਲਈ ਸੁਰੱਖਿਅਤ ਭਵਿੱਖ ਨੂੰ ਯਕੀਨੀ ਬਣਾਇਆ ਜਾ ਸਕੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੋਣਾਂ ਦੇ ਦਿਨਾਂ ’ਚ ਵੋਟਿੰਗ ਘੱਟ ’ਤੇ ‘ਜਗ ਬਾਣੀ’ ਦੀ ਗਰਾਊਂਡ ਰਿਪੋਰਟ
NEXT STORY