ਜਲੰਧਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਬਣਾਈ ਗਈ ਸੜਕ ਸੁਰੱਖਿਆ ਫ਼ੋਰਸ ਦੇ ਸਾਰਥਕ ਨਤੀਜੇ ਆ ਰਹੇ ਹਨ। ਸੜਕ ਸੁਰੱਖਿਆ ਫ਼ੋਰਸ ਵੱਲੋਂ ਹੁਣ ਤਕ ਕਈ ਕੀਮਤੀ ਜਾਨਾਂ ਬਚਾ ਕੇ ਘਰ ਤਬਾਹ ਹੋਣ ਤੋਂ ਬਚਾਏ ਜਾ ਚੁੱਕੇ ਹਨ। ਫ਼ੋਰਸ ਵੱਲੋਂ ਗਠਨ ਦੇ 3 ਮਹੀਨਿਆਂ ਦੇ ਅੰਦਰ ਹੀ ਤਕਰੀਬਨ 1250 ਲੋਕਾਂ ਦੀ ਜਾਨ ਬਚਾ ਲਈ ਗਈ ਸੀ।
ਪੰਜਾਬ ਸਰਕਾਰ ਵੱਲੋਂ ਸੜਕ ਸੁਰੱਖਿਆ ਫ਼ੋਰਸ ਨੂੰ ਹਾਦਸਾ ਪੀੜਤਾਂ ਦੀ ਮਦਦ ਲਈ ਲੋੜੀਂਦੇ ਸਾਰੇ ਸਾਮਾਨ ਨਾਲ ਲੈਸ ਆਧੁਨਿਕ ਵਾਹਨ ਮੁਹੱਈਆ ਕਰਵਾਏ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਮੁਤਾਬਕ ਇਸ ਵੇਲੇ ਪੰਜਾਬ ਦੀਆਂ ਸੜਕਾਂ 'ਤੇ ਸਭ ਤੋਂ ਵਧੀਆ ਗੱਡੀਆਂ ਪੁਲਸ ਕੋਲ ਹਨ। ਪੰਜਾਬ ਸਰਕਾਰ ਵੱਲੋਂ ਸਾਰੇ ਹਸਪਤਾਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਹਾਦਸਾ ਪੀੜਤਾਂ ਨੂੰ ਤੁਰੰਤ ਇਲਾਜ ਮੁਹੱਈਆ ਕਰਵਾਇਆ ਜਾਵੇ। ਇਸ 'ਤੇ ਆਉਣ ਵਾਲਾ ਖਰਚਾ ਸਰਕਾਰ ਵੱਲੋਂ ਚੁੱਕਿਆ ਜਾਂਦਾ ਹੈ।
ਸੜਕ ਸੁਰੱਖਿਆ ਫ਼ੋਰਸ ਵਿਚ ਤਾਇਨਾਤ ASI ਸੁਰਿੰਦਰ ਕੁਮਾਰ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਅਸੀਂ 5-7 ਮਿੰਟ ਦੇ ਵਿਚ ਹੀ ਘਟਨਾ ਵਾਲੀ ਜਗ੍ਹਾ 'ਤੇ ਪਹੁੰਚ ਜਾਂਦੇ ਹਾਂ। ਇਸੇ ਤਰ੍ਹਾਂ ਕਾਂਸਟੇਬਲ ਸੁਨੀਤਾ ਰਾਣੀ ਨੇ ਦੱਸਿਆ ਕਿ ਮਹਿਲਾ ਮੁਲਾਜ਼ਮਾਂ ਨੂੰ ਮੁੱਖ ਤੌਰ 'ਤੇ ਹਾਦਸੇ ਵਿਚ ਜ਼ਖ਼ਮੀ ਔਰਤਾਂ ਦੀ ਸੰਭਾਲ ਕਰਨ ਦੀਆਂ ਹਦਾਇਤਾਂ ਕੀਤੀਆਂ ਗੀਆਂ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਜ਼ਖ਼ਮੀਆਂ ਨੂੰ ਫਸਟ ਏਡ ਦਿੱਤੀ ਜਾਂਦੀ ਹੈ ਤੇ ਉਨ੍ਹਾਂ ਨੂੰ ਠੀਕ ਹੋਣ 'ਤੇ ਜਾਂ ਤਾਂ ਘਰ ਤਕ ਪਹੁੰਚਾਇਆ ਜਾਂਦਾ ਹੈ ਜਾਂ ਉਨ੍ਹਾਂ ਦੇ ਪਰਿਵਾਰ ਨਾਲ ਸੰਪਰਕ ਕਰ ਕੇ ਉਨ੍ਹਾਂ ਦੇ ਹਵਾਲੇ ਕਰ ਦਿੱਤਾ ਜਾਂਦਾ ਹੈ। ਕਾਂਸਟੇਬਲ ਰਜਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲੋਕਾਂ ਨੂੰ ਗਲਤ ਪਾਰਕਿੰਗ ਕਰਨ ਤੋਂ ਵੀ ਰੋਕਿਆ ਜਾਂਦਾ ਹੈ, ਤਾਂ ਜੋ ਇਸ ਵਜ੍ਹਾ ਨਾਲ ਕੋਈ ਹਾਦਸਾ ਨਾ ਵਾਪਰੇ ਤੇ ਟ੍ਰੈ਼ਫ਼ਿਕ ਵੀ ਸੁਚਾਰੂ ਢੰਗ ਨਾਲ ਚੱਲਦੀ ਰਹੇ।
ਨਤਾਸ਼ਾ ਸ਼ਰਮਾ ਦੀ ਅਗਵਾਈ ਹੇਠ ਪੰਜਾਬ ਮਹਿਲਾ ਕਾਂਗਰਸ ਨੇ ਭਰਤੀ ਮੁਹਿੰਮ ਦਾ ਕੀਤਾ ਆਗਾਜ਼
NEXT STORY