ਤਪਾ ਮੰਡੀ (ਸ਼ਾਮ ਗਰਗ): ਜ਼ਿਲ੍ਹਾ ਬਰਨਾਲਾ ਵਿਚ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਸ ਵੱਲੋਂ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਐੱਸ.ਐੱਸ.ਪੀ. ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਆਈ.ਪੀ.ਐੱਸ. ਵੱਲੋਂ ਸਬ-ਡਵੀਜ਼ਨ ਤਪਾ ਵਿਚ ਰਾਤ ਸਮੇਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ।
ਇਸ ਦੌਰਾਨ ਐੱਸ.ਐੱਸ.ਪੀ. ਨੇ ਖੁਦ ਤਪਾ ਦੇ ਹਾਈਵੇਅ ਨਾਕੇ ’ਤੇ ਪਹੁੰਚ ਕੇ ਪੁਲਸ ਵੱਲੋਂ ਕੀਤੀ ਜਾ ਰਹੀ ਚੈਕਿੰਗ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਨਾਕੇ ’ਤੇ ਤਾਇਨਾਤ ਪੁਲਸ ਮੁਲਾਜ਼ਮਾਂ ਦੀ ਹਾਜ਼ਰੀ, ਚੈਕਿੰਗ ਰਜਿਸਟਰ ਅਤੇ ਡਿਊਟੀ ਸਬੰਧੀ ਰਿਕਾਰਡ ਦੀ ਜਾਂਚ ਕੀਤੀ। ਇਸ ਦੇ ਨਾਲ ਹੀ ਨਾਕੇ ’ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਨੇ ਪੁਲਸ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਰਾਤ ਸਮੇਂ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ ਅਤੇ ਸ਼ੱਕੀ ਵਿਅਕਤੀਆਂ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾਵੇ।
ਇਸ ਉਪਰੰਤ ਉਨ੍ਹਾਂ ਵੱਲੋਂ ਥਾਣਾ ਤਪਾ ਦੀ ਵੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਥਾਣੇ ਦੀ ਇਮਾਰਤ, ਮਾਲਖਾਨੇ, ਰਿਕਾਰਡ ਨਾਲ ਸਬੰਧਤ ਰਜਿਸਟਰਾਂ, ਅਸਲਾ ਰਿਕਾਰਡ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਗਈ। ਉਨ੍ਹਾਂ ਨੇ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਐੱਸ.ਐੱਸ.ਪੀ. ਨੇ ਕਿਹਾ ਕਿ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ, ਨਸ਼ਾ ਤਸਕਰੀ ਨੂੰ ਨੱਥ ਪਾਉਣ ਅਤੇ ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ ਲਈ ਪੁਲਸ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਨੇ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਨ ਅਤੇ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦੇਣ ਦੀਆਂ ਹਦਾਇਤਾਂ ਵੀ ਦਿੱਤੀਆਂ।
ਇਸ ਮੌਕੇ ਐੱਸ.ਪੀ. (ਡੀ) ਸੰਜੀਵ ਗੋਇਲ,ਐੱਸ.ਪੀ(ਐਚ) ਬੀ.ਕੇ.ਸਿੰਗਲਾ, ਡੀ.ਐੱਸ.ਪੀ. ਤਪਾ ਜਸਕਰਨ ਸਿੰਘ ਬਰਾੜ, ਥਾਣਾ ਮੁਖੀ ਤਪਾ ਇੰਸ.ਹਰਸਿਮਰਨਜੀਤ ਸਿੰਘ,ਚੌਂਕੀ ਇੰਚਾਰਜ ਕੁਲਵੰਤ ਸਿੰਘ,ਇੰਸ.ਪਵਨ ਕੁਮਾਰ,ਸਹਾਕਿ ਥਾਣੇਦਾਰ ਦਵਿੰਦਰ ਸਿੰਘ,ਸਹਾਇਕ ਥਾਣੇਦਾਰ ਸਤਿਗੁਰ ਸਿੰਘ,ਮੁੱਖ ਮੁਨਸੀ ਜਗਦੀਪ ਸਿੰਘ ਆਦਿ ਪੁਲਸ ਕਰਮਚਾਰੀ ਹਾਜਰ ਸਨ।
ਪੰਜਾਬੀਓ Smog ਨੂੰ ਨਾ ਸਮਝੋ Fog, ਛੋਟੀ ਜਿਹੀ ਲਾਪਰਵਾਹੀ ਪੈ ਸਕਦੀ ਭਾਰੀ, ਮਾਹਿਰਾਂ ਨੇ ਦਿੱਤੀ ਸਲਾਹ
NEXT STORY