ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਅੱਜ ਜਿੱਥੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਵੋਟਾਂ ਪੈ ਰਹੀਆਂ ਹਨ, ਉੱਥੇ ਹੀ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਐਸਐਸਪੀ ਗੁਰਦਾਸਪੁਰ ਅਦਿੱਤਿਆ ਵੱਲੋਂ ਸਰਹੱਦੀ ਖੇਤਰ ਦੇ ਹਲਕਾ ਦੀਨਾਨਗਰ ਅਧੀਨ ਆਉਂਦੇ ਵੱਖ-ਵੱਖ ਪੋਲਿੰਗ ਬੂਥਾਂ 'ਤੇ ਖੁਦ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ।
ਇਹ ਵੀ ਪੜ੍ਹੋ-ਬਟਾਲਾ 'ਚ ਵੋਟਿੰਗ ਦੌਰਾਨ ਦੋ ਧਿਰਾਂ 'ਚ ਤਕਰਾਰ, ਮੌਕੇ 'ਤੇ ਪੁਲਸ ਨੇ ਸੰਭਾਲਿਆ ਮਾਹੌਲ
ਇਸ ਮੌਕੇ ਗੱਲਬਾਤ ਕਰਦੇ ਹੋਏ ਐਸਐਸਪੀ ਅਦਿੱਤਿਆ ਨੇ ਦੱਸਿਆ ਕਿ ਬੜੀ ਅਮਨ ਸ਼ਾਂਤੀ ਨਾਲ ਇਲਾਕੇ ਅੰਦਰ ਵੋਟਿੰਗ ਚੱਲ ਰਹੀ ਹੈ ਅਤੇ ਉਨ੍ਹਾਂ ਕਿਹਾ ਕਿ ਜੋ ਕੁਝ ਬੂਥ ਸੰਦੇਸ਼ਣਸੀਲ ਸਨ, ਉਨ੍ਹਾਂ 'ਤੇ ਪਹਿਲਾਂ ਹੀ ਕਾਫੀ ਵੱਡੀ ਗਿਣਤੀ ਵਿਚ ਫੋਰਸ ਲਾਈ ਗਈ ਹੈ। ਉਨ੍ਹਾੰ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਬਿਨਾਂ ਕਿਸੇ ਡਰ ਦੇ ਆਪਣੀ ਵੋਟਾਂ ਪਾਉਣ ਕਿਉਂਕਿ ਪੁਲਸ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੂਰੀ ਸਖ਼ਤੀ ਨਾਲ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਮੈਂ ਪੂਰੇ ਜ਼ਿਲ੍ਹੇ ਅੰਦਰ ਹਰੇਕ ਬੂਥ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਖੁਦ ਪਹੁੰਚ ਰਿਹਾ ਹੈ। ਇਸ ਮੌਕੇ ਡੀਐਸਪੀ ਦੀਨਾਨਗਰ ਰਜਿੰਦਰ ਮਿਨਹਾਸ ਸਮੇਤ ਵੱਡੀ ਗਿਣਤੀ ਵਿੱਚ ਪੁਲਸ ਫੋਰਸ ਦੇ ਜਵਾਨ ਮੌਜੂਦ ਸਨ।
ਇਹ ਵੀ ਪੜ੍ਹੋ- ਪੰਜਾਬ 'ਚ 14 ਤੇ 15 ਦਸੰਬਰ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ALERT ਜਾਰੀ
ਸ਼ੇਰ ਸਿੰਘ ਘੁਬਾਇਆ ਦੇ ਪਿੰਡ ’ਚ ਨਹੀ ਲੱਗਿਆ ਕਾਂਗਰਸ ਪਾਰਟੀ ਦਾ ਬੂਥ
NEXT STORY