ਕਪੂਰਥਲਾ- ਸੀਨੀਅਰ ਪੁਲਸ ਕਪਤਾਨ ਹਰਕਮਲਪ੍ਰੀਤ ਸਿੰਘ ਖੱਖ ਨੂੰ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਉਨ੍ਹਾਂ ਦੀ ਸ਼ਾਨਦਾਰ ਸੇਵਾਵਾਂ ਲਈ ਰਾਸ਼ਟਰਪਤੀ ਪੁਲਸ ਮੈਡਲ ਪੁਰਸਕਾਰ ਨਾਲ ਸਨਮਾਨਤ ਕੀਤਾ ਜਾਵੇਗਾ। ਐੱਸ. ਐੱਸ. ਪੀ. ਖੱਖ ਨੂੰ 26 ਜਨਵਰੀ 2021 ਨੂੰ ਏ. ਆਈ. ਜੀ. ਕਾਊਂਟਰ ਇੰਟੈਲੀਜੈਂਸ ਜਲੰਧਰ ਜ਼ੋਨ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਲਾਘਾਯੋਗ ਕੰਮ ਅਤੇ ਡਿਊਟੀ ਪ੍ਰਤੀ ਸਮਰਪਣ ਪ੍ਰਦਰਸ਼ਿਤ ਕਰਨ ਲਈ ਮੁੱਖ ਮੰਤਰੀ ਐਵਾਰਡ ਨਾਲ ਸਨਮਾਨਤ ਕੀਤਾ ਗਿਆ ਸੀ। ਐੱਚ. ਪੀ. ਐੱਸ. ਖੱਖ ਨੇ ਪਿਛਲੇ ਕੁਝ ਸਾਲਾਂ ਵਿੱਚ ਪੰਜਾਬ ਵਿੱਚੋਂ ਗੈਂਗ ਕਲਚਰ ਨੂੰ ਖ਼ਤਮ ਕਰਨ ਤੋਂ ਇਲਾਵਾ ਰਾਜ ਵਿੱਚ ਕਈ ਅਪਰਾਧਿਕ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਨੱਥ ਪਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।
ਇਹ ਵੀ ਪੜ੍ਹੋ: ਹੈਵਾਨੀਅਤ: ਰਾਜਮਾਂਹ ਦੀ ਬੋਰੀ ਚੋਰੀ ਕਰਦੇ ਫੜੇ ਨੌਜਵਾਨਾਂ ਨੂੰ ਨੰਗੇ ਕਰਕੇ ਕੁੱਟਿਆ, ਪਿੱਠ ’ਤੇ ਲਿਖ ਦਿੱਤਾ ਚੋਰ
ਇਸ ਤੋਂ ਇਲਾਵਾ ਪੰਜਾਬ ਵਿੱਚੋਂ ਨਸ਼ਾਖੋਰੀ ਨੂੰ ਖ਼ਤਮ ਕਰਨ ਪ੍ਰਤੀ ਵਚਨਬੱਧਤਾ ਦੇ ਕਾਰਨ, ਉਨ੍ਹਾਂ ਨੇ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਜੰਗ ਛੇੜੀ ਅਤੇ ਕਈ ਅੰਤਰਰਾਸ਼ਟਰੀ, ਅੰਤਰਰਾਜੀ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਅਤੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾਇਆਂ ਹੈ। ਇਥੇ ਇਹ ਜ਼ਿਕਰਯੋਗ ਹੈ ਕਿ ਸਾਲ 2009 ਵਿੱਚ ਫਗਵਾੜਾ ਵਿਖੇ ਐੱਚ. ਪੀ. ਐੱਸ. ਖੱਖ ਦੀ ਅਗਵਾਈ ਹੇਠ ਪੁਲਸ ਟੀਮ ਨੇ 50 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਸੀ, ਜਿਸ ਨੂੰ ਅੱਜ ਵੀ ਪੰਜਾਬ ਵਿੱਚ ਸਭ ਤੋਂ ਵੱਧ ਰਿਕਵਰੀ ਵਜੋਂ ਯਾਦ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ: ਰੋਜ਼ੀ-ਰੋਟੀ ਲਈ ਮੁਹਤਾਜ ਬਣਿਆ ਇਸ ਸ਼ਹੀਦ ਦਾ ਪਰਿਵਾਰ, ਹਾਲਤ ਵੇਖ ਭਰ ਜਾਣਗੇ ਅੱਖਾਂ 'ਚ ਹੰਝੂ
ਐੱਚ. ਪੀ. ਐੱਸ. ਖੱਖ ਸਾਲ 1994 ਵਿੱਚ ਇਕ ਇੰਸਪੈਕਟਰ ਵਜੋਂ ਪੰਜਾਬ ਪੁਲਸ ਵਿੱਚ ਭਰਤੀ ਹੋਏ ਸਨ ਅਤੇ ਸਾਲ 2016 ਵਿੱਚ ਉਨ੍ਹਾਂ ਨੂੰ ਐੱਸ. ਐੱਸ. ਪੀ. ਦੇ ਅਹੁਦੇ 'ਤੇ ਤਰੱਕੀ ਦਿੱਤੀ ਗਈ ਸੀ। ਤਰੱਕੀ ਤੋਂ ਪਹਿਲਾਂ, ਉਹ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਇੰਸਪੈਕਟਰ, ਡੀ. ਐੱਸ. ਪੀ. ਅਤੇ ਐੱਸ. ਪੀ. ਦੇ ਅਹੁਦੇ 'ਤੇ ਤਾਇਨਾਤ ਸਨ। ਉਨ੍ਹਾਂ ਨੂੰ ਸ਼ਾਨਦਾਰ ਕਾਰਗੁਜ਼ਾਰੀ ਦੇ ਆਧਾਰ 'ਤੇ ਦੋ ਵਾਰ ਡੀ. ਜੀ. ਪੀ. ਪ੍ਰਸ਼ੰਸਾ ਡਿਸਕ ਨਾਲ ਸਨਮਾਨਤ ਵੀ ਕੀਤਾ ਗਿਆ ਸੀ। ਐੱਸ. ਐੱਸ. ਪੀ. ਨੇ ਕਿਹਾ ਕਿ ਉਹ ਮਾਣ ਮਹਿਸੂਸ ਕਰ ਰਹੇ ਹਨ ਅਤੇ ਨਾਲ ਹੀ ਉਹ ਨਿਮਰਤਾ ਸਹਿਤ ਇਹ ਮੈਡਲ ਆਪਣੇ ਮਰਹੂਮ ਪਿਤਾ ਸ੍ਰੀ ਹਰਜੀਤ ਸਿੰਘ ਐੱਸ. ਖੱਖ ਨੂੰ ਸਮਰਪਿਤ ਕਰ ਰਹੇ ਹਨ, ਜੋ ਕਿ ਪੰਜਾਬ ਪੁਲਸ ਦੇ ਇਕ ਬਹਾਦਰ ਪੁਲਸ ਅਧਿਕਾਰੀ ਵੀ ਸਨ ਅਤੇ ਪੁਲਸ ਪੰਜਾਬ ਦੇ ਐੱਸ. ਪੀ. (ਐੱਸ.ਪੀ) ਦੇ ਅਹੁਦੇ ਤੱਕ ਸੇਵਾ ਨਿਭਾਅ ਚੁੱਕੇ ਸਨ। ਐੱਸ. ਐੱਸ. ਪੀ. ਨੇ ਕਿਹਾ ਕਿ ਉਹ ਬਹੁਤ ਖ਼ੁਸ਼ ਹਨ ਅਤੇ ਉਹ ਇਸ ਪੁਰਸਕਾਰ ਲਈ ਚੁਣੇ ਜਾਣ ਲਈ ਮਾਣਯੋਗ ਦਿਨਕਰ ਗੁਪਤਾ ਜੀ ਡੀ. ਜੀ. ਪੀ. ਪੰਜਾਬ ਅਤੇ ਪੰਜਾਬ ਸਰਕਾਰ ਦੇ ਸ਼ੁਕਰਗੁਜ਼ਾਰ ਹਨ।
ਇਹ ਵੀ ਪੜ੍ਹੋ: ਆਜ਼ਾਦੀ ਦਿਹਾੜੇ 'ਤੇ ਜਲੰਧਰ ਦੇ ਕਈ ਰਸਤੇ ਰਹਿਣਗੇ ਬੰਦ, ਟ੍ਰੈਫਿਕ ਪੁਲਸ ਵੱਲੋਂ ਜਾਰੀ ਹੋਇਆ ਰੂਟ ਪਲਾਨ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਸਿੱਖ ਯੂਥ ਫੈਡਰੇਸ਼ਨ ਨੇ ਭਾਈ ਦਿਲਾਵਰ ਸਿੰਘ ਦੀ ਤਸਵੀਰ ਅਜਾਇਬ ਘਰ ‘ਚ ਲਗਾਉਣ ਲਈ ਦਿੱਤਾ ਮੰਗ ਪੱਤਰ
NEXT STORY