ਪਟਿਆਲਾ (ਬਲਜਿੰਦਰ)- ਐੱਸ. ਐੱਸ. ਪੀ. ਹਰਮਨਦੀਪ ਸਿੰਘ ਹੰਸ ਨੇ ਅਹੁਦਾ ਸੰਭਾਲਦੇ ਹੀ ਆਪਣੀ ਮਨਸ਼ਾ ਸਾਫ਼ ਕਰ ਦਿੱਤੀ ਹੈ ਕਿ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ਨੱਥ ਪਾ ਕੇ ਜ਼ਿਲ੍ਹੇ ਵਿਚ ਅਮਨ ਅਤੇ ਕਾਨੂੰਨ ਵਿਵਸਥਾ ਨੂੰ ਸੁਚਾਰੂ ਬਣਾਉਣਾ ਉਨ੍ਹਾਂ ਦੀ ਪਹਿਲ ਰਹੇਗੀ ਅਤੇ ਨਾਲ ਹੀ ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜ਼ਿਲ੍ਹੇ ਵਿਚ ਅਪਰਾਧੀਆਂ ਦੀ ਨੋ ਐਂਟਰੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
ਇਸ ਦੇ ਲਈ ਆਉਂਦੇ ਹੀ ਉਨ੍ਹਾਂ ਨੇ ਸਾਰੇ ਅਧਿਕਾਰੀਆ ਨੂੰ ਸਾਫ਼ ਨਿਰਦੇਸ਼ ਜਾਰੀ ਕਰ ਦਿੱਤੇ ਹਨ ਕਿ ਅਪਰਾਧੀਆਂ ਨੂੰ ਕਿਸੇ ਵੀ ਕੀਮਤ ’ਤੇ ਨਾ ਬਖ਼ਸ਼ਿਆ ਜਾਵੇ ਅਤੇ ਪੈਡਿੰਗ ਫਾਈਲਾਂ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਇਆ ਜਾਵੇ। ਉਨ੍ਹਾਂ ਕਿਹਾ ਨਸ਼ਾ ਤਸਕਰਾਂ ਦੇ ਨੈਟਵਰਕ ਨੂੰ ਖ਼ਤਮ ਕੀਤਾ ਜਾਵੇਗਾ, ਗ੍ਰਿਫ਼ਤਾਰ ਨਸ਼ਾ ਤਸਕਰਾਂ ਦੇ ਫਾਰਵਰਡ ਅਤੇ ਬੈਕਵਰਡ ਲਿੰਕੇਜ਼ ਦੀ ਜਾਂਚ ਕਰਕੇ ਨਸ਼ਾ ਸਪਲਾਈ ਕਰਨ ਵਾਲਿਆਂ ਦੀ ਸਪਲਾਈ ਚੈਨ ਨੂੰ ਖ਼ਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਂਝ ਪੰਜਾਬ ਵਿਚ ਪੁਲਸ ਦਾ ਯੁੱਧ ਨਸ਼ਿਆਂ ਵਿਰੁਧ ਬੜੀ ਸਫ਼ਲਤਾ ਨਾਲ ਚੱਲ ਰਿਹਾ ਹੈ ਪਰ ਜੇਕਰ ਫਿਰ ਵੀ ਕਿਸੇ ਨੇ ਕੋਸ਼ਿਸ਼ ਕੀਤੀ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ, ਕਿਉਂਕਿ ਨਸ਼ਾ ਮੁਕਤ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਦਾ ਟੀਚਾ ਹੈ। ਇਸ ਦੇ ਲਈ ਵੱਡੇ ਪੱਧਰ ’ਤੇ ਐਕਸ਼ਨ ਪਿਛਲੇ ਸਮੇਂ ਤੋਂ ਜਾਰੀ ਹਨ, ਜਿਨ੍ਹਾਂ 'ਚ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਉਸਾਰੀਆਂ ਤੋਂ ਲੈ ਕੇ ਨਸ਼ਾ ਵੇਚ ਕੇ ਬਣਾਈਆਂ ਗਈਆਂ ਜਾਇਦਾਦਾਂ ਵੀ ਫਰੀਜ਼ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਹਾਈਟੈਕ ਯੁੱਗ ਹੈ, ਉਸ ਮੁਤਾਬਕ ਹੀ ਪੁਲਸ ਵੱਲੋਂ ਕਦਮ ਚੁੱਕੇ ਜਾਣਗੇ ਅਤੇ ਜ਼ਿਲ੍ਹੇ ਵਿਚ ਅਮਨ ਅਤੇ ਸ਼ਾਂਤੀ ਦਾ ਵਾਤਾਵਰਣ ਬਣਾਇਆ ਜਾਵੇਗਾ ਤਾਂ ਕਿ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਬਣੀ ਰਹੇ। ਉਨ੍ਹਾਂ ਕਿਹਾ ਕਿ ਇਸ ਦੇ ਲਈ ਜ਼ਰੂਰੀ ਹੈ ਕਿ ਸਾਰੇ ਵਿੰਗਾਂ ਵਿਚ ਤਾਲਮੇਲ ਬਣਾਇਆ ਜਾਵੇਗਾ ਤਾਂ ਕਿਸੇ ਵੀ ਚੁਣੌਤੀ ਨੂੰ ਸਹੀ ਤਰੀਕੇ ਨਾਲ ਨਿਪਟਿਆ ਜਾ ਸਕੇ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਹੋਟਲ 'ਚ ਪੁਲਸ ਦੀ ਰੇਡ! ਕੁੜੀਆਂ ਗ੍ਰਿਫ਼ਤਾਰ, ਇਤਰਾਜ਼ਯੋਗ ਸਾਮਾਨ ਵੀ ਕੀਤਾ ਬਰਾਮਦ
ਐੱਸ. ਐੱਸ. ਪੀ. ਹਾਂਸ ਨੇ ਦੱਸਿਆ ਕਿ ਹਾਈਟੈਕ ਦੌਰ ਵਿਚ ਸਾਈਬਰ ਸੈਲ ਨੂੰ ਮਜ਼ਬੂਤ ਬਣਾਇਆ ਜਾਵੇਗਾ ਤਾਂ ਕਿ ਆਉਣ ਵਾਲੀਆਂ ਧਮਕੀਆਂ, ਹੋਣ ਵਾਲੇ ਆਨ ਲਾਈਨ ਫਰਾਡਾਂ ਅਤੇ ਦੂਜੀਆਂ ਥਾਵਾਂ ’ਤੇ ਬੈਠ ਆਪਰੇਟ ਕਰਨ ਵਾਲੇ ਅਪਰਾਧੀਆਂ ਦੇ ਮਨਸੂਬਿਆਂ ਨੂੰ ਫੇਲ੍ਹ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਵੈਸੇ ਤਾਂ ਪੰਜਾਬ ਪੁਲਸ ਪੁਰੀ ਤਰ੍ਹਾਂ ਅਪਡੇਟ ਹੈ ਪਰ ਸਾਡੀ ਕੋਸ਼ਿਸ਼ ਰਹੇਗੀ ਕਿ ਸਾਈਬਰ ਸੈੱਲ ਨੂੰ ਸਮੇਂ ਮੁਤਾਬਕ ਅਪਡੈਟ ਕੀਤਾ ਜਾਵੇਗਾ। ਜਿਸ ਦੇ ਕਾਰਨ ਲੋਕਾਂ ਨੂੰ ਇਨਸਾਫ਼ ਮਿਲਣ ਵਿਚ ਦੇਰੀ ਨਾ ਲੱਗੇ ਅਤੇ ਅਪਰਾਧੀਆਂ ਨੂੰ ਸਮੇਂ ’ਤੇ ਕਾਬੂ ਪਾਇਆ ਜਾ ਸਕੇ। ਐੱਸ. ਐੱਸ. ਪੀ. ਨੇ ਕਿਹਾ ਕਿ ਸਾਡੇ ਪੁਲਸ ਅਧਿਕਾਰੀਆਂ ਤੋਂ ਲੈ ਕੇ ਮੁਲਾਜ਼ਮਾਂ ਤੱਕ ਸਾਰੇ ਹਾਈਟੈਕ ਹਨ ਅਤੇ ਕਿਸੇ ਵੀ ਸਮੱਸਿਆ ਨਾਲ ਨਿਪਟਣ ਵਿਚ ਸਮਰੱਥ ਹਨ। ਗੈਂਗਸਟਰ ਵਿਰੋਧੀ ਮੁਹਿੰਮ ਬਾਰੇ ਉਨ੍ਹਾਂ ਪੁਲਸ ਅਧਿਕਾਰੀਆਂ ਨੂੰ ਗੈਂਗਸਟਰ ਨੈੱਟਵਰਕਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਨਿਗਰਾਨੀ ਕਰਨ ਅਤੇ ਜਬਰੀ ਵਸੂਲੀ, ਗੈਰ-ਕਾਨੂੰਨੀ ਹਥਿਆਰਾਂ ਅਤੇ ਡਰਾਉਣ-ਧਮਕਾਉਣ ਸਮੇਤ ਸੰਗਠਿਤ ਅਪਰਾਧ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ! ਭਤੀਜੇ ਨੇ ਲਈ ਭੂਆ ਦੀ ਜਾਨ
ਐੱਸ. ਐੱਸ. ਪੀ. ਨੇ ਟਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿਚ ਵੀ ਆਪਣੀ ਦਿਲਚਸਪੀ ਵਿਖਾਈ ਅਤੇ ਕਿਹਾ ਕਿ ਇਹ ਇਕ ਅਹਿਮ ਵਿਸ਼ਾ ਹੈ, ਕਿਉਂਕਿ ਵਰਤਮਾਨ ਸਮੇਂ ਵਿਚ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣਾ ਬੜਾ ਜ਼ਰੂਰੀ ਹੈ ਅਤੇ ਖ਼ਾਸ ਤੌਰ ‘ਤੇ ਪੁਰਾਣੇ ਸ਼ਹਿਰ ਦੇ ਪੁਰਾਣੇ ਇਲਾਕੇ। ਉਨ੍ਹਾਂ ਕਿਹਾ ਕਿ ਅਗਲੇ ਦੋ ਮਹੀਨਿਆ ਵਿਚ ਹੀ ਸਾਰੇ ਤਿਉਹਾਰ ਆ ਰਹੇ ਹਨ ਅਜਿਹੇ ਵਿਚ ਟਰੈਫਿਕ ਵਿਵਸਥਾ ਨੂੰ ਹੋਰ ਵੀ ਸਹੀ ਬਣਾਇਆ ਜਾਵੇਗਾ ਅਤੇ ਗਲਤ ਪਾਰਕਿੰਗ, ਗਲਤ ਡਰਾਈਵਿੰਗ, ਲਾਲ ਬੱਤੀਆਂ ਜੰਪ ਕਰਨ ਵਾਲਿਆਂ ਸਮੇਤ ਹੋਰ ਟਰੈਫਿਕ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸ਼ਹਿਰ ਅਤੇ ਮੇਨ ਰੋਡਜ਼ ‘ਤੇ ਟਰੈਫਿਕ ਵਿਵਸਥਾ ਨੂੰ ਠੀਕ ਕੀਤਾ ਜਾਵੇਗਾ ਤਾਂ ਕਿ ਵਧ ਰਹੇ ਹਾਦਸਿਆਂ ਵਿਚ ਜਾ ਰਹੀਆਂ ਜਾਨਾਂ ਨੂੰ ਬਚਾਇਆ ਜਾ ਸਕੇ। ਪਟਿਆਲਾ ਵੀ ਵਿਰਾਸਤੀ ਸ਼ਹਿਰ ਹੈ ਅਤੇ ਅੰਦਰੂਨੀ ਸ਼ਹਿਰ ਵਿਚ ਟਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਚਲਾਉਣ ਪਟਿਆਲਾ ਪੁਲਸ ਲਈ ਹਮੇਸ਼ਾਂ ਹੀ ਇਕ ਚੁਣੌਤੀ ਰਹੀ ਹੈ। ਇਸ ਨੂੰ ਲੈ ਕੇ ਕਈ ਯੋਜਨਾਵਾ ਬਣੀਆਂ, ਸਰਵੇ ਵੀ ਹੋਈ ਪਰ ਟਰੈਫਿਕ ਵਿਵਸਥਾ ਹਮੇਸ਼ਾ ਹੀ ਪੁਲਸ ਲਈ ਵੱਡੀ ਚੁਣੌਤੀ ਰਹੀ ਹੈ।
ਐੱਸ. ਐੱਸ. ਪੀ. ਨੇ ਕਿਹਾ ਕਿ ਪੀੜਤਾਂ ਨੂੰ ਨਿਰਪੱਖ ਅਤੇ ਸਮਾਂਬੱਧ ਢੰਗ ਨਾਲ ਨਿਆਂ ਦਿਵਾਉਣਾ ਯਕੀਨੀ ਬਣਾਇਆ ਜਾਵੇਗਾ। ਇਸ ਦੇ ਲਈ ਸਾਰੀਆਂ ਪੈਡਿੰਗ ਪਈਆਂ ਸਿਕਾਇਤਾਂ ਦਾ ਨਿਪਟਾਰਾ ਕਰਵਾਇਆ ਜਾਵੇਗਾ ਅਤੇ ਭਵਿੱਖ ਵਿਚ ਵੀ ਜਿਹੜੀਆਂ ਸ਼ਿਕਾਇਤਾਂ ਆਉਣਗੀਆਂ, ਉਨ੍ਹਾਂ ਨੂੰ ਸਮਾਂਬੱਧ ਬਣਾ ਕੇ ਉਨ੍ਹਾਂ ਦਾ ਨਿਪਟਾਰਾ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਵਿੰਗਾਂ ਦੀ ਕਾਰਜਪ੍ਰਣਾਲੀ ਨੂੰ ਚੁਸਤ ਦਰੁੱਸਤ ਕੀਤਾ ਜਾਵੇਗਾ। ਤਾਂ ਕਿ ਲੋਕਾਂ ਨੂੰ ਪਹਿਲ ਦੇ ਆਧਾਰ 'ਤੇ ਨਿਆਂ ਮਿਲ ਸਕੇ। ਉਨ੍ਹਾਂ ਫਿਰ ਤੋਂ ਕਿਹਾ ਕਿ ਕਾਨੂੰਨ ਹੱਥ ਵਿਚ ਲੈਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਨਹੀਂ ਬਖ਼ਸ਼ਿਆ ਜਾਵੇਗਾ। ਦਰਜ਼ ਕੇਸਾਂ ਵਿਚ ਨਿਰਧਾਰਤ ਸਮੇਂ ਵਿਚ ਚਲਾਨ ਪੇਸ਼ ਕਰਨਾ ਯਕੀਨੀ ਬਣਾਇਆ ਜਾਵੇਗਾ ਤਾਂਕਿ ਨਿਆਂ ਪ੍ਰਕਿਰਿਆ ਸਮੇਂ ਸਿਰ ਪੁਰੀ ਹੋ ਸਕੇ ਕਿਉਂਕਿ ਅਕਸਰ ਹੀ ਲੋਕਾਂ ਦੀ ਸ਼ਿਕਾਇਤ ਰਹਿੰਦੀ ਹੈ ਕਿ ਉਨ੍ਹਾਂ ਦੀ ਸ਼ਿਕਾਇਤ ’ਤੇ ਸਮੇਂ ਸਿਰ ਕਾਰਵਾਈ ਨਹੀਂ ਹੋਈ।
ਇਹ ਵੀ ਪੜ੍ਹੋ: ਬੱਸ ਰੁਕਦਿਆਂ ਹੀ ਹੋਇਆ ਹੰਗਾਮਾ! ਮਹਿਲਾ ਦਾ ਚਾੜ੍ਹ 'ਤਾ ਕੁਟਾਪਾ, ਹੈਰਾਨ ਕਰੇਗਾ ਪੂਰਾ ਮਾਮਲਾ
ਨਾਈਟ ਪੁਲਸਿੰਗ ਬਾਰੇ ਉਨ੍ਹਾਂ ਕਿਹਾ ਕਿ ਰਾਤ ਨੂੰ ਪੀ. ਸੀ. ਆਰ. ਤਾਇਨਾਤ ਰਹਿੰਦੀ ਹੈ ਅਤੇ ਉਨ੍ਹਾਂ ਦੀ ਗਸ਼ਤ ਨੂੰ ਹੋਰ ਵਧਾਇਆ ਜਾਵੇਗਾ। ਇਸ ਤੋਂ ਇਲਾਵਾ ਨਾਈਟ ਡੋਮੀਨੇਸ਼ਨ ਨੂੰ ਵੀ ਹੋਰ ਵਧਾਇਆ ਜਾਵੇਗਾ ਅਤੇ ਰਾਤ ਨੂੰ ਚੈਕਿੰਗ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਐੱਸ. ਐੱਸ. ਪੀ. ਨੇ ਕਿਹਾ ਕਿ ਥਾਣਿਆਂ ਦੇ ਮੁਖੀ ਨੂੰ ਵੀ ਰਾਤ ਦੀ ਚੌਕਸੀ ਨੂੰ ਹੋਰ ਵਧਾਉਣ ਲਈ ਕਿਹਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੁਲਸ ਦਾ ਸਹਿਯੋਗ ਕਰਨ, ਜਿੱਥੇ ਕਿਤੇ ਵੀ ਗੈਰ ਕਾਨੂੰਨੀ ਗਤੀਵਿਧੀ ਹੁੰਦੀ ਵੇਖਣ ਉਸ ਬਾਰੇ ਪੁਲਸ ਨੂੰ ਸੂਚਨਾ ਦੇਣ। ਜਿੱਥੇ ਕਿਤੇ ਨਸ਼ਾ ਤਸਕਰੀ ਵੇਖਣ ਉਸ ਦੀ ਸੂਚਨਾ ਵੀ ਪੁਲਸ ਨੂੰ ਦਿੱਤੀ ਜਾਵੇ ਅਤੇ ਉਸ ਦਾ ਨਾਮ ਗੁਪਤ ਰੱਖੇਗੀ। ਐੱਸ. ਐੱਸ. ਪੀ. ਦਾ ਕਹਿਣਾ ਸੀ ਕਿ ਲੋਕਾਂ ਦੇ ਸਹਿਯੋਗ ਤੋਂ ਬਿਨ੍ਹਾਂ ਕਿਸੇ ਵੀ ਮੁਹਿੰਮ ਨੂੰ ਨੇਪਰੇ ਨਹੀਂ ਚਾੜ੍ਹਿਆ ਜਾ ਸਕਦਾ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਰਾਏਦਾਰਾਂ ਦੀ ਸੂਚਨਾ ਸਬੰਧਤ ਪੁਲਸ ਥਾਣੇ ਨੂੰ ਦਿੱਤੀ ਜਾਵੇ ਅਤੇ ਪੀ. ਜੀ., ਸਰਾਵਾਂ, ਹੋਟਲਾਂ ਵਿਚ ਠਹਿਰਨ ਵਾਲਿਆਂ ਤੋਂ ਪਹਿਲਾਂ ਸਬੂਤ ਲਏ ਜਾਣ।
ਇਹ ਵੀ ਪੜ੍ਹੋ: ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
ਵਾਹਨ ਚੋਰੀ ਅਤੇ ਝਪਟਮਾਰਾਂ ਨੂੰ ਵੀ ਪਾਈ ਜਾਵੇਗੀ ਨੱਥ
ਐੱਸ. ਐੱਸ. ਪੀ. ਹਰਮਨਦੀਪ ਹਾਂਸ ਨੇ ਕਿਹਾ ਕਿ ਵਾਹਨ ਚੋਰੀ ਦੀਆਂ ਕਾਫ਼ੀ ਜ਼ਿਆਦਾ ਘਟਨਾਵਾਂ ਸੁਣਨ ਵਿਚ ਆਈਆਂ ਹਨ। ਇਨ੍ਹਾਂ ਨੂੰ ਨੱਥ ਪਾਈ ਜਾਵੇਗੀ। ਅਕਸਰ ਵਾਹਨ ਚੋਰੀ ਸ਼ਹਿਰ ਜਾਂ ਫਿਰ ਸਟੇਟ ਬਦਲ ਕੇ ਚੋਰੀ ਦੀਆਂ ਘਟਨਾਵਾਂ ਅੰਜਾਮ ਦਿੰਦੇ ਹਨ, ਇਸ ਲਈ ਪਟਿਆਲਾ ਪੁਲਸ ਵੱਲੋਂ ਇਸ ਮਾਮਲੇ ਵਿਚ ਪੁਰੀ ਚੌਕਸੀ ਵਰਤੀ ਜਾਵੇਗੀ ਅਤੇ ਗਿਰੋਹਾਂ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਜੇਲਾਂ ਵਿਚ ਸੁੱਟਿਆ ਜਾਵੇਗਾ। ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਰਾਤ ਨੂੰ ਪੀ. ਸੀ. ਆਰ. ਨੂੰ ਵੀ ਚੁਸਤ ਦੁਰੱਸਤ ਕੀਤਾ ਜਾਵੇਗਾ। ਸ਼ਹਿਰ ਵਿਚ ਵਾਹਨ ਚੋਰੀ ਅਤੇ ਘਰਾਂ ਵਿਚ ਚੋਰੀ ਤੋਂ ਇਲਾਵਾ ਝਪਟਮਾਰੀ ਦੀਆਂ ਘਟਨਾਵਾਂ ਵੱਡੇ ਪੱਧਰ ‘ਤੇ ਵੇਖਣ ਨੂੰ ਮਿਲੀਆਂ ਹਨ। ਇਹ ਪਿਛਲੇ ਸਮੇਂ ਤੋਂ ਹੀ ਵੱਡੀ ਚੁਣੌਤੀ ਰਹੀ ਹੈ। ਜਿਸ ਨਾਲ ਨਿਪਟਣਾ ਹਮੇਸ਼ਾ ਹੀ ਪੁਲਸ ਲਈ ਚੁਣੌਤੀ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ ਇਤਿਹਾਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੈਂਟਰਲ ਜੇਲ੍ਹ ’ਚ ਹਵਾਲਾਤੀਆਂ ਕੋਲੋਂ ਨਸ਼ੀਲੇ ਪਦਾਰਥ ਬਰਾਮਦ
NEXT STORY