ਅੰਮ੍ਰਿਤਸਰ : ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਮੌਜੂਦਾ ਅਕਾਲੀ ਕੌਂਸਲਰ ਹਰਜਿੰਦਰ ਸਿੰਘ ਦੇ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਮਾਮਲੇ ਵਿੱਚ ਐੱਸ. ਐੱਸ. ਪੀ ਰੂਰਲ ਮਨਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਅਤੇ ਡੀਜੀਪੀ ਪੰਜਾਬ ਦੀਆਂ ਹਦਾਇਤਾਂ ਮੁਤਾਬਕ ਇਸ ਕੇਸ ਦੀ ਪੂਰੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਸ ਵਿਅਕਤੀ ਸਤਨਾਮ ਸਿੰਘ ਜੰਡਿਆਲਾ ਗੁਰੂ ਦੇ ਘਰ ਬਾਹਰ ਗੋਲੀਆਂ ਚੱਲੀਆਂ ਸਨ, ਉਸ ਵਿੱਚ ਸ਼ਾਮਲ ਦੋਵੇਂ ਅਪਰਾਧੀ ਪੁਲਸ ਦੀ ਗ੍ਰਿਫ਼ਤ ਵਿੱਚ ਹਨ।
ਇਹ ਵੀ ਪੜ੍ਹੋ : ਅਕਾਲੀ ਕੌਂਸਲਰ ਦੇ ਕਤਲ ਮਾਮਲੇ 'ਚ ਪੁਲਸ ਹੱਥ ਲੱਗੀ ਵੱਡੀ ਸਫਲਤਾ! ਮੁਲਜ਼ਮਾਂ ਦੀ ਜਾਰੀ ਕੀਤੀ ਪਛਾਣ
ਹੋਰ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਮਨਿੰਦਰ ਸਿੰਘ ਨੇ ਦੱਸਿਆ ਕਿ ਸੋਸ਼ਲ ਮੀਡੀਆ 'ਤੇ ਕੁਝ ਅਫਵਾਹਾਂ ਉੱਡ ਰਹੀਆਂ ਹਨ ਕਿ ਹਰਜਿੰਦਰ ਸਿੰਘ ਦੇ ਸਾਥੀਆਂ ਵੱਲੋਂ ਸੁਰੱਖਿਆ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਅਜਿਹੀ ਕੋਈ ਗੱਲ ਨਹੀਂ ਹੈ। ਹਰਜਿੰਦਰ ਸਿੰਘ ਦਾ ਕਤਲ ਉਨ੍ਹਾਂ ਨਾਲ ਦੁਸ਼ਮਣੀ ਰੱਖਣ ਵਾਲੇ ਦੂਜੇ ਗੈਂਗ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਰਜਿੰਦਰ ਸਿੰਘ ਦੇ ਸਾਥੀਆਂ ਵੱਲੋਂ ਵਿਰੋਧੀ ਗੈਂਗ ਖਿਲਾਫ 2 ਐੱਫਆਈਆਰਜ਼ ਦਰਜ ਕਰਵਾਈਆਂ ਗਈਆਂ ਸਨ। ਇਸ ਮਾਮਲੇ ਵਿੱਚ ਪੁਲਸ ਨੇ ਸਾਰੇ ਦੋਸ਼ੀ ਰਾਉਂਡ-ਅੱਪ ਕਰ ਲਏ ਗਏ ਹਨ ਅਤੇ ਉਨ੍ਹਾਂ ਵੱਲੋਂ ਇਸ ਕਤਲ ਕਾਂਡ ਵਿੱਚ ਪੂਰੀ ਸਖਤੀ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲਾਅ ਐਂਡ ਆਰਡਰ ਨੂੰ ਪੂਰੀ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਬਾਕੀ ਰਹਿੰਦੇ ਦੋਸ਼ੀਆਂ ਨੂੰ ਵੀ ਛੇਤੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਇਸ ਕੇਸ ਨੂੰ ਹੱਲ ਕਰ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੇਰ ਰਾਤ ਧਾਗਾ ਫੈਕਟਰੀ 'ਚ ਲੱਗੀ ਭਿਆਨਕ ਅੱਗ
NEXT STORY