ਦੋਰਾਂਗਲਾ (ਗੋਰਾਇਆ)- ਥਾਣਾ ਦੋਰਾਂਗਲਾ ਅਧੀਨ ਆਉਂਦੀ ਆਧੀਆਂ ਚੈੱਕ ਪੋਸਟ 'ਤੇ ਦੋ ਪੁਲਸ ਕਰਮਚਾਰੀਆਂ ਦੀ ਹੋਈ ਸ਼ੱਕੀ ਮੌਤ ਦੇ ਮਾਮਲੇ ਵਿੱਚ ਗੁਰਦਾਸਪੁਰ ਦੇ ਐਸ. ਐਸ. ਪੀ. ਆਦਿੱਤਿਆ ਨੇ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਐਸ. ਐਸ. ਪੀ. ਨੇ ਦੱਸਿਆ ਕਿ ਪੁਲਸ ਨੂੰ ਅੱਜ ਸਵੇਰੇ ਸੂਚਨਾ ਮਿਲੀ ਸੀ ਕਿ ਦੋ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਸੂਚਨਾ ਮਿਲਦੇ ਹੀ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਪੂਰੇ ਇਲਾਕੇ ਨੂੰ ਸੀਲਕਰ ਦਿੱਤਾ ਹੈ। ਐਸ. ਐਸ. ਪੀ. ਨੇ ਕਿਹਾ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਟੈਕਨੀਕਲ ਟੀਮ ਅਤੇ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚ ਚੁੱਕੀ ਹੈ ਅਤੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ।ਉਨ੍ਹਾਂ ਪੁਸ਼ਟੀ ਕੀਤੀ ਕਿ ਮ੍ਰਿਤਕਾਂ ਵਿੱਚੋਂ ਇੱਕ ਮੁਲਾਜ਼ਮ ਇੰਡੀਆ ਰਿਜ਼ਰਵ ਬਟਾਲੀਅਨ (IRB) ਨਾਲ ਸਬੰਧਤ ਸੀ ਅਤੇ ਦੂਜਾ ਪੰਜਾਬ ਹੋਮ ਗਾਰਡ (PHG) ਦਾ ਜਵਾਨ ਸੀ।
ਇਹ ਵੀ ਪੜ੍ਹੋ- ਪੰਜਾਬ: ਡਿਊਟੀ 'ਤੇ ਤਾਇਨਾਤ 2 ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ, ਚੈਕ ਪੋਸਟ ਦੇ ਅੰਦਰੋਂ ਮਿਲੀਆਂ ਲਾਸ਼ਾਂ
ਉਨ੍ਹਾਂ ਕਿਹਾ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਮੌਕੇ ਤੋਂ ਮਿਲੇ ਗੋਲੀਆਂ ਦੇ ਖੋਲ ਕਿਸ ਹਥਿਆਰ ਦੇ ਹਨ ਅਤੇ ਕਿਸ ਹਾਲਾਤ ਵਿੱਚ ਗੋਲੀ ਚੱਲੀ ਹੈ। ਐਸ. ਐਸ. ਪੀ. ਆਦਿੱਤਿਆ ਅਨੁਸਾਰ, ਪੁਲਸ ਇਸ ਮਾਮਲੇ ਦੀ ਸਾਰੇ ਐਂਗਲਾਂ ਤੋਂ ਜਾਂਚ ਕਰ ਰਹੀ ਹੈ ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।
ਇਹ ਵੀ ਪੜ੍ਹੋ- ਅੱਜ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਸ਼ਾਮ 5 ਵਜੇ ਤੱਕ ਬਿਜਲੀ ਰਹੇਗੀ ਬੰਦ
ਦੱਸ ਦੇਈਏ ਕਿ ਅੱਜ ਥਾਣਾ ਦੋਰਾਂਗਲਾ ਦੇ ਅਧੀਨ ਆਉਂਦੀ ਆਧੀਆਂ ਚੈਕ ਪੋਸਟ ‘ਤੇ ਦੋ ਪੁਲਸ ਕਰਮਚਾਰੀਆਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਚੈਕ ਪੋਸਟ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਿੰਡ ਡਿਫੈਂਸ ਲਾਈਨ ਵਿੱਚ ਸਥਿਤ ਹੈ। ਜਾਣਕਾਰੀ ਮੁਤਾਬਕ ਡਿਊਟੀ ‘ਤੇ ਤਾਇਨਾਤ ਦੋਵਾਂ ਪੁਲਸ ਕਰਮਚਾਰੀਆਂ ਦੀਆਂ ਸ਼ੱਕੀ ਹਾਲਾਤ 'ਚ ਚੈਕ ਪੋਸਟ ਦੇ ਅੰਦਰੋਂ ਲਾਸ਼ਾਂ ਮਿਲੀਆਂ ਹਨ। ਦੱਸ ਦੇਈਏ ਦੋਵਾਂ ਪੁਲਸ ਮੁਲਾਜ਼ਮਾਂ ਨੂੰ ਗੋਲੀ ਮਾਰੀ ਗਈ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਮੀਂਹ ਨੂੰ ਲੈ ਕੇ ਪੜ੍ਹੋ ਤਾਜ਼ਾ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਚੰਡੀਗੜ੍ਹ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਲਾਸ਼ ਕੋਲ ਬੈਠਾ ਦੇਖਦਾ ਰਿਹਾ ਮੋਬਾਇਲ
NEXT STORY