ਮਾਨਸਾ (ਸੰਦੀਪ ਮਿੱਤਲ) : ਮਾਨਸਾ ਦੇ ਨਵ-ਨਿਯੁਕਤ ਸੀਨੀਅਰ ਪੁਲਸ ਕਪਤਾਨ ਵੈਭਵ ਚੌਧਰੀ ਆਈ. ਪੀ. ਐੱਸ. ਨੇ ਆਪਣਾ ਅਹੁਦਾ ਸੰਭਾਲਦਿਆਂ ਹੀ ਜ਼ਿਲ੍ਹੇ ’ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ, ਅਪਰਾਧਾਂ ਨੂੰ ਨੱਥ ਪਾਉਣ, ਨਸ਼ਾ ਸਮੱਗਲਿੰਗ ਦੇ ਨੈੱਟਵਰਕ ਨੂੰ ਤੋੜਨ ਅਤੇ ਮਾੜੇ ਅਨਸਰਾਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕਰਨ ਨੂੰ ਆਪਣੀਆਂ ਪ੍ਰਮੁੱਖ ਤਰਜ਼ੀਹਾਂ ’ਚ ਸ਼ਾਮਲ ਕੀਤਾ ਹੈ। ਚਾਰਜ ਸੰਭਾਲਣ ਤੋਂ ਬਾਅਦ ਪੁਲਸ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਐੱਸ. ਐੱਸ. ਪੀ. ਨੇ ਸਪੱਸ਼ਟ ਹਦਾਇਤ ਕੀਤੀ ਕਿ ਪੁਲਸ ਨੂੰ ਮਿਲਣ ਵਾਲੀ ਹਰ ਗੁਪਤ ਸੂਚਨਾ ਦੀ ਗੋਪਨੀਯਤਾ ਨੂੰ ਯਕੀਨੀ ਬਣਾਇਆ ਜਾਵੇ। ਖਾਸ ਕਰ ਕੇ ਨਸ਼ਿਆਂ ਅਤੇ ਅਪਰਾਧਾਂ ਸਬੰਧੀ ਪੁਲਸ ਨੂੰ ਜਾਣਕਾਰੀ ਦੇਣ ਵਾਲੇ ਵਿਅਕਤੀਆਂ ਦੀ ਪਛਾਣ ਕਿਸੇ ਵੀ ਹਾਲਤ ’ਚ ਜਨਤਕ ਨਾ ਹੋਵੇ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਪੁਲਸ ਕਰਮਚਾਰੀ ਗੁਪਤ ਸੂਚਨਾ ਜਾਂ ਪੁਲਸ ਕਾਰਵਾਈ ਨਾਲ ਸਬੰਧਤ ਜਾਣਕਾਰੀ ਗੈਰ-ਅਧਿਕਾਰਤ ਤੌਰ ’ਤੇ ਲੀਕ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਐੱਸ. ਐੱਸ. ਪੀ. ਨੇ ਕਿਹਾ ਕਿ ਨਸ਼ਾ ਤਸਕਰਾਂ ਅਤੇ ਹੋਰ ਮਾੜੇ ਅਨਸਰਾਂ ਨਾਲ ਕਿਸੇ ਵੀ ਤਰ੍ਹਾਂ ਦੀ ਨਰਮੀ ਨਹੀਂ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਸ ਅਤੇ ਆਮ ਲੋਕਾਂ ਦਰਮਿਆਨ ਭਰੋਸੇ ਦੀ ਸਾਂਝ ਨੂੰ ਹੋਰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ।
ਕੁੱਟਮਾਰ ਕਰਨ ਵਾਲੇ 9 ਜਣਿਆਂ ਖ਼ਿਲਾਫ਼ ਮਾਮਲਾ ਦਰਜ
NEXT STORY