ਨਵਾਂਸ਼ਹਿਰ, (ਮਨੋਰੰਜਨ)— ਇਸ ਇਲਾਕੇ ਦੇ ਵਿਕਾਸ ਦੇ ਜੋ ਵੀ ਵਾਅਦੇ ਅਸੀਂ ਕੀਤੇ ਹਨ, ਉਹ ਹਰ ਹਾਲ ਵਿਚ ਪੂਰੇ ਕੀਤੇ ਜਾਣਗੇ ਅਤੇ ਨਵਾਂਸ਼ਹਿਰ ਨੂੰ ਇਕ ਆਧੁਨਿਕ ਅਤੇ ਵਿਕਸਿਤ ਸ਼ਹਿਰ ਬਣਾਇਆ ਜਾਵੇਗਾ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਅੰਗਦ ਸਿੰਘ ਨਵਾਂਸ਼ਹਿਰ ਨੇ ਅੱਜ ਗਲੀ ਨੰ: 2 ਪਿੰ੍ਰਸ ਇਨਕਲੇਵ ਨਵਾਂਸ਼ਹਿਰ ਵਿਖੇ ਸੀਵਰੇਜ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਨਵਾਂਸ਼ਹਿਰ 'ਚ 7 ਕਰੋੜ ਰੁਪਏ ਦੀ ਲਾਗਤ ਨਾਲ ਪੂਰੇ ਸ਼ਹਿਰ 'ਚ ਸੀਵਰੇਜ ਪਾਇਆ ਜਾ ਰਿਹਾ ਹੈ, ਜਿਸ ਨਾਲ ਇਸ ਨਗਰ ਦੀ ਦਹਾਕਿਆਂ ਪੁਰਾਣੀ ਸਮੱਸਿਆ ਜੜ੍ਹ ਤੋਂ ਖਤਮ ਹੋ ਜਾਵੇਗੀ।
ਅੰਗਦ ਸਿੰਘ ਨੇ ਕਿਹਾ ਕਿ ਸ਼ਹਿਰ 'ਚ ਬੁਨਿਆਦੀ ਸਹੂਲਤਾਂ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਜੋ ਅਸੀਂ ਇਸ ਸ਼ਹਿਰ ਦੇ ਸਰਵਪੱਖੀ ਵਿਕਾਸ ਦਾ ਵਾਅਦਾ ਲੋਕਾਂ ਨਾਲ ਕੀਤਾ ਹੈ, ਉਸਨੂੰ ਹਰ ਹਾਲ 'ਚ ਪੂਰਾ ਕਰਾਂਗੇ। ਪੰਜਾਬ ਸਰਕਾਰ ਤੋਂ ਨਵਾਂਸ਼ਹਿਰ ਲਈ ਵਿਸ਼ੇਸ਼ ਗ੍ਰਾਂਟਾਂ ਵੀ ਜਾਰੀ ਕਰਵਾ ਰਹੇ ਹਾਂ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਵਾਂਸ਼ਹਿਰ ਦੇ ਵਿਕਾਸ ਲਈ ਲੋੜੀਂਦੇ ਫੰਡਾਂ ਅਤੇ ਉਲੀਕੀਆਂ ਯੋਜਨਾਵਾਂ ਬਾਰੇ ਜਾਣੂ ਕਰਵਾਇਆ ਗਿਆ ਹੈ, ਜਿਨ੍ਹਾਂ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਨਵਾਂਸ਼ਹਿਰ ਦੇ ਵਿਕਾਸ ਲਈ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ। ਸ਼੍ਰੀ ਅੰਗਦ ਸਿੰਘ ਨੇ ਕਿਹਾ ਕਿ 7 ਕਰੋੜ ਦੀ ਲਾਗਤ ਨਾਲ ਸੀਵਰੇਜ ਪਾਇਆ ਜਾ ਰਿਹਾ ਹੈ। ਸ਼ਹਿਰ ਦੀਆਂ ਹੋਰ ਬੁਨਿਆਦੀ ਲੋੜਾਂ ਵੀ ਜਲਦੀ ਹੀ ਪੂਰੀਆਂ ਕੀਤੀਆਂ ਜਾਣਗੀਆਂ। ਇਸਦੇ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਚਮਨ ਸਿੰਘ ਭਾਨ ਮਜਾਰਾ, ਨਗਰ ਕੌਂਸਲ ਪ੍ਰਧਾਨ ਲਲਿਤ ਮੋਹਨ ਪਾਠਕ, ਡਾ. ਸਰਤਾਜ ਮਾਂਗੇਵਾਲੀਆ, ਕੌਂਸਲਰ ਮਨਜੀਤ ਕੌਰ, ਬਲਵਿੰਦਰ ਕੁਮਾਰ, ਕਮਲਜੀਤ ਲਾਲ, ਸੁੱਚਾ ਰਾਮ, ਸਤਨਾਮ ਸਿੰਘ, ਤਰੇਸਮ ਲਾਲ, ਮਾਸਟਰ ਲਲਿਤ ਸ਼ਰਮਾ ਆਦਿ ਹਾਜ਼ਰ ਸਨ।
ਬੇਲਾ ਚੌਕ ਤੋਂ ਬਾਈਪਾਸ ਤੱਕ ਪਏ ਖੱਡਿਆਂ ਕਾਰਨ ਵਾਪਰ ਰਹੇ ਨੇ ਹਾਦਸੇ
NEXT STORY