ਚੰਡੀਗੜ੍ਹ : ਸੂਬੇ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਮਿਤੀ 14.12.2025 ਨੂੰ ਹੋਣ ਜਾ ਰਹੀਆਂ ਆਮ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਰਾਜ ਚੋਣ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧੀ ਕਮਿਸ਼ਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕਮਿਸ਼ਨ ਵੱਲੋਂ ਚੋਣ ਲੜ ਰਹੇ ਉਮੀਦਵਾਰਾਂ ਅਤੇ ਆਮ ਜਨਤਾ ਨੂੰ ਸੂਚਿਤ ਕੀਤਾ ਗਿਆ ਹੈ ਕਿ ਕਮਿਸ਼ਨ ਵੱਲੋਂ ਸਾਰੇ ਜ਼ਿਲ੍ਹਿਆਂ ਵਿਚ ਆਈ.ਏ.ਐੱਸ./ਸੀਨੀਅਰ ਪੀ.ਸੀ.ਐੱਸ. ਅਧਿਕਾਰੀਆਂ ਨੂੰ ਬਤੌਰ "ਚੋਣ ਅਬਜ਼ਵਰ" ਨਿਯੁਕਤ ਕੀਤਾ ਗਿਆ ਹੈ, ਜੋ ਕਿ ਅੱਜ ਤੋਂ ਲੈਕੇ ਚੋਣ ਅਮਲ ਮੁਕੰਮਲ ਹੋਣ ਤੱਕ (ਭਾਵ ਵੋਟਾਂ ਦੀ ਗਿਣਤੀ ਅਤੇ ਨਤੀਜੇ ਆਉਣ ਤੱਕ) ਆਪਣੇ-ਆਪਣੇ ਜ਼ਿਲ੍ਹੇ ਵਿਚ ਮੌਜੂਦ ਰਹਿਣਗੇ ਅਤੇ ਲੋੜ ਅਨੁਸਾਰ ਰਾਜ ਚੋਣ ਕਮਿਸ਼ਨ ਨੂੰ ਇਨ੍ਹਾਂ ਚੋਣਾਂ ਸਬੰਧੀ ਸੂਚਿਤ ਕਰਦੇ ਰਹਿਣਗੇ। ਇਨ੍ਹਾਂ ਨਿਯੁਕਤ ਕੀਤੇ ਚੋਣ ਅਬਜ਼ਰਵਰਾਂ ਦੇ ਵੇਰਵੇ ਰਾਜ ਚੋਣ ਕਮਿਸ਼ਨ ਦੀ ਵੈਬਸਾਈਟ (https://sec.punjab.gov.in) ਤੇ ਉਪਲੱਬਧ ਹਨ।
ਇਸ ਤੋਂ ਇਲਾਵਾ ਕਮਿਸ਼ਨ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ (ਪਟਿਆਲਾ, ਸੰਗਰੂਰ, ਬਰਨਾਲਾ, ਤਰਨਤਾਰਨ, ਰੂਪਨਗਰ, ਜਲੰਧਰ, ਕਪੂਰਥਲਾ ਅਤੇ ਮੋਗਾ) ਵਿਚ ਇਨ੍ਹਾਂ ਚੋਣਾਂ ਦੇ ਅਮਲ ਦੌਰਾਨ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਨਿਗਰਾਨੀ ਰੱਖਣ ਲਈ 6 ਸੀਨੀਅਰ ਆਈ.ਪੀ.ਐੱਸ. ਅਧਿਕਾਰੀਆਂ ਨੂੰ ਬਤੌਰ "ਪੁਲਸ ਬਜ਼ਰਵਰ" ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਦੇ ਵੇਰਵੇ ਸਬੰਧਤ ਡਿਪਟੀ ਕਮਿਸ਼ਨਰ ਦਫਤਰਾਂ ਵਿਚ ਉਪਲੱਬਧ ਹਨ। ਜੇਕਰ ਉਮੀਦਵਾਰ ਨੂੰ ਜ਼ਰੂਰਤ ਮਹਿਸੂਸ ਹੋਵੇ ਤਾਂ ਉਹ ਉਨ੍ਹਾਂ ਨਾਲ ਰਾਬਤਾ ਕਾਇਮ ਕਰ ਸਕਦਾ ਹੈ।
ਪੰਜਾਬ : 2537 ਅਧਿਕਾਰੀਆਂ ਨੂੰ ਨੋਟਿਸ ਜਾਰੀ, ਹੋਵੇਗੀ ਕਾਰਵਾਈ, ਪੜ੍ਹੋ ਪੂਰਾ ਮਾਮਲਾ
NEXT STORY