ਮਾਨਸਾ (ਸੰਦੀਪ ਮਿੱਤਲ)-ਪੰਜਾਬ ਸਰਕਾਰ ਵੱਲੋਂ ਮਾਨਸਾ ਵਿਖੇ 7 ਜਨਵਰੀ ਨੂੰ ਕਰਵਾਏ ਜਾ ਰਹੇ ਰਾਜ ਪੱਧਰੀ ਕਿਸਾਨ ਕਰਜ਼ਾ ਮੁਆਫੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਧਰਮ ਪਾਲ ਗੁਪਤਾ, ਬਠਿੰਡਾ ਜ਼ੋਨ ਦੇ ਆਈ. ਜੀ. ਐੱਮ. ਐੱਸ. ਛੀਨਾਂ ਅਤੇ ਮਾਨਸਾ ਐੱਸ. ਐੱਸ. ਪੀ. ਪਰਮਬੀਰ ਪਰਮਾਰ ਨੇ ਅੱਜ ਦਾਣਾ ਮੰਡੀ ਵਿਖੇ ਸਬੰਧਤ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਮੀਟਿੰਗ ਦੌਰਾਨ ਗੁਪਤਾ ਨੇ ਕਿਹਾ ਕਿ ਇਹ ਰਾਜ ਸਰਕਾਰ ਦਾ ਮਹੱਤਵਪੂਰਨ ਸਮਾਗਮ ਹੈ ਕਿਉਂਕਿ ਇਸ ਸਮਾਗਮ ਦੌਰਾਨ ਕਿਸਾਨਾਂ ਨੂੰ ਸਰਕਾਰ ਦੀ ਇਸ ਅਹਿਮ ਯੋਜਨਾ ਤਹਿਤ ਵੱਡਾ ਲਾਭ ਮਿਲੇਗਾ ਅਤੇ ਕਿਸਾਨਾਂ ਤੇ ਆਮ ਲੋਕਾਂ ਦੀ ਵੱਡੀ ਤਾਦਾਦ 'ਚ ਸ਼ਮੂਲੀਅਤ ਦੀ ਸੰਭਾਵਨਾ ਦੇ ਮੱਦੇਨਜ਼ਰ ਸਾਰੇ ਅਧਿਕਾਰੀ ਆਪਸੀ ਤਾਲਮੇਲ ਨਾਲ ਕੰਮ ਕਰਨ ਨੂੰ ਯਕੀਨੀ ਬਣਾਉਣ। ਮੀਟਿੰਗ ਦੌਰਾਨ ਗੁਪਤਾ ਨੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਬਰੀਕੀ ਨਾਲ ਉਨ੍ਹਾਂ ਨੂੰ ਸੌਂਪੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਸਾਰੇ ਕੰਮ ਨਿਰਧਾਰਤ ਸਮੇਂ ਅੰਦਰ ਪੂਰਾ ਕਰਨ ਦੇ ਆਦੇਸ਼ ਦਿੱਤੇ ।
ਇਸ ਮੌਕੇ ਐੱਸ. ਐੱਸ. ਪੀ. ਪਰਮਬੀਰ ਪਰਮਾਰ ਨੇ ਕਾਨੂੰਨ ਵਿਵਸਥਾ, ਸੁਰੱਖਿਆ ਪ੍ਰਬੰਧਾਂ, ਟ੍ਰੈਫਿਕ ਅਤੇ ਪਾਰਕਿੰਗ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਲੋਕਾਂ ਦੀ ਸੁਵਿਧਾ ਲਈ ਆਰਜ਼ੀ ਪਖਾਨਿਆਂ ਦਾ ਪ੍ਰਬੰਧ ਕਰਨ ਅਤੇ ਪੀਣ ਲਈ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਢੁਕਵੇਂ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ। ਇਸ ਮੌਕੇ ਜੀ.ਏ. ਟੂ. ਡੀ. ਸੀ. ਓਮ ਪ੍ਰਕਾਸ਼, ਮੰਡੀ ਬੋਰਡ ਬਠਿੰਡਾ ਡਵੀਜਨ ਦੇ ਐਕਸੀਅਨ ਜਸਵਿੰਦਰ ਸਿੰਘ ਮਾਨ, ਐੱਸ.ਪੀ. ਹੈਡ ਕੁਆਰਟਰ ਮਾਨਸਾ ਰਕੇਸ਼ ਕੁਮਾਰ, ਮਾਰਕੀਟ ਕਮੇਟੀ ਸਕੱਤਰ ਮਨਮੋਹਨ ਸਿੰਘ ਫਫੜੇ, ਮੰਡੀ ਬੋਰਡ ਐੱਸ. ਡੀ. ਓ. ਦਿਆ ਸਿੰਘ, ਐੱਸ.ਡੀ.ਐੱਮ. ਅਭਿਜੀਤ ਕਪਲਿਸ਼, ਕਾਰਜ ਸਾਧਕ ਅਫ਼ਸਰ ਮਾਨਸਾ ਸੁਰੇਸ਼ ਜਿੰਦਲ, ਕਾਰਜ ਸਾਧਕ ਅਫ਼ਸਰ ਬੁਢਲਾਡਾ ਰਵੀ ਜਿੰਦਲ, ਤਹਿਸੀਲਦਾਰ ਸੁਰਿੰਦਰ ਸਿੰਘ ਆਦਿ ਵੀ ਹਾਜ਼ਰ ਸਨ।
ਹੁਣ ਇਸ ਸਿਸਟਮ ਜ਼ਰੀਏ ਹੋਣਗੀਆਂ ਰਜਿਸਟਰੀਆਂ
NEXT STORY