ਅੰਮ੍ਰਿਤਸਰ (ਸਰਬਜੀਤ): ਤਾਮਿਲਨਾਡੂ ’ਚ ਬੀੜੀ ਦੇ ਪੈਕੇਟ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਛਾਪਣ ਦੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸਿੰਘ ਸਾਹਿਬ ਨੇ ਕਿਹਾ ਹੈ ਕਿ ਉਕਤ ਕੰਪਨੀ ਵੱਲੋਂ ਕੀਤੀ ਗਈ ਇਹ ਹਰਕਤ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ। ਇਸ ਸਬੰਧੀ ਸਿੰਘ ਸਾਹਿਬ ਨੇ ਸ਼੍ਰੋਮਣੀ ਕਮੇਟੀ ਨੂੰ ਪੱਤਰ ਲਿਖ ਕਿ ਕਿਹਾ ਕਿ ਇਹ ਕੋਝੀ ਹਰਕਤ ਕਰਨ ਵਾਲੀ ਉਕਤ ਕੰਪਨੀ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।
ਇਹ ਵੀ ਪੜ੍ਹੋ : ਗੁਰਦਾਸਪੁਰ ’ਚ ਵੱਡੀ ਵਾਰਦਾਤ, ਵਕੀਲ ਨੇ ਸ਼ਰੇਆਮ ਚਲਾਈਆਂ ਗੋਲ਼ੀਆਂ, ਇਕ ਦੀ ਮੌਤ
ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ‘ਜਗ ਬਾਣੀ’ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਤੌਰ ’ਤੇ ਕੋਰੋਨਾ ਮਹਾਮਾਰੀ ਨੂੰ ਲੈ ਕੇ ਜੋ ਸੰਗਤਾਂ ਨੂੰ ਵੈਕਸੀਨੇਸ਼ਨ ਲਗਾ ਰਹੀ ਹੈ। ਇਹ ਮਨੁੱਖਤਾ ਦੀ ਬਹੁਤ ਵੱਡੀ ਸੇਵਾ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਸਿੰਘ ਸਾਹਿਬ ਨੂੰ ਕੁਝ ਲੋਕਾਂ ਵਲੋਂ ਆਏ ਪੱਤਰਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਸਰਕਾਰਾਂ ਕੋਵਿਡ ਵੈਕਸੀਨ ਨੂੰ ਲੈ ਕੇ ਸੇਵਾ ਦੀ ਜਗ੍ਹਾ ਤੇ ਵੀ ਸਿਆਸਤ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਸ ਔਖੀ ਘੜੀ ’ਚ ਕੇਂਦਰ ਤੇ ਸੂਬਾ ਸਰਕਾਰਾਂ ਸਿਆਸਤ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਸੇਵਾ ਕਰਨ ਲਈ ਅੱਗੇ ਆਉਣ ਤਾਂ ਜੋ ਇਸ ਨਾ-ਮੁਰਾਦ ਬਿਮਾਰੀ ਤੇ ਜਲਦ ਤੋਂ ਜਲਦ ਕਾਬੂ ਪਾਇਆ ਜਾ ਸਕੇ।
ਇਹ ਵੀ ਪੜ੍ਹੋ : ਪਾਤੜਾਂ ’ਚ ਦਿਲ ਕੰਬਾਉਣ ਵਾਲੀ ਵਾਰਦਾਤ, ਪਿਓ ਨੇ ਕੁਹਾੜੀ ਨਾਲ ਵੱਢਿਆ ਨੌਜਵਾਨ ਪੁੱਤ
ਸਿੰਘ ਸਾਹਿਬ ਨੇ ਅੱਗੇ ਕਿਹਾ ਕਿ ਜਿਸ ਤਰ੍ਹਾਂ ਡੇਰਾ ਬਿਆਸ ਵਿਖੇ ਵੈਕਸੀਨੇਸ਼ਨ ਮੁਹੱਈਆ ਕਰਵਾਈ ਜਾ ਰਹੀ ਹੈ। ਇਸੇ ਤਰ੍ਹਾਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਗੁਰਦੁਆਰਿਆਂ ਸਾਹਿਬ,ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਵੀ ਸਮਾਜ ਸੇਵੀ ਸੰਸਥਾਵਾਂ ਆਪਣੇ ਤੌਰ ’ਤੇ ਵੈਕਸੀਨ ਖ਼ਰੀਦ ਕੇ ਜਨਤਾ ਦੀ ਸੇਵਾ ਕਰ ਰਹੀਆਂ ਹਨ। ਉਨ੍ਹਾਂ ਨੂੰ ਵੀ ਵੈਕਸੀਨ ਮੁਹੱਈਆ ਕਰਵਾ ਕੋਵਿਡ ਵੈਕਸੀਨ ਦੇ ਕੈਂਪ ਲਗਵਾਏ ਜਾਣ। ਉਨ੍ਹਾਂ ਕਿਹਾ ਕਿ ਇੰਨੇ ਲੋਕਾਂ ਦੀ ਮੌਤ ਹੋਣਾ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਵੈਕਸੀਨ, ਦਵਾਈਆਂ ਤੇ ਹੋਰ ਆਕਸੀਜਨ ਮੁਹੱਈਆ ਨਾ ਕਰਵਾਉਣ ਦੇ ਮੁੱਖ ਕਾਰਨ ਹਨ ਜੋ ਸਰਕਾਰਾਂ ਦੀ ਬਹੁਤ ਵੱਡੀ ਨਲਾਇਕੀ ਹੈ। ਅਮਨ ਸ਼ਾਂਤੀ ਨਾਲ ਮਨਾਇਆ ਜਾਵੇ ਛੇ ਜੂਨ ਦਾ ਘੱਲੂਘਾਰਾ ਦਿਵਸ: ਹਰ ਸਾਲ ਦੀ ਤਰ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਤੇ 6 ਜੂਨ ਨੂੰ ਮਨਾਏ ਜਾਣ ਵਾਲੇ ਘੱਲੂਘਾਰੇ ਸਬੰਧੀ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਕੋਵਿਡ ਮਹਾਮਾਰੀ ਨੂੰ ਲੈ ਕੇ ਦੂਰੋਂ ਦੁਰਾਡਿਓਂ ਆਉਣ ਵਾਲੀਆਂ ਸੰਗਤਾਂ ਘਰ ਬੈਠੇ ਹੀ ਅਰਦਾਸਾਂ ਕਰਨ ਅਤੇ ਇੱਥੇ ਪਹੁੰਚਣ ਵਾਲਿਆਂ ਨੂੰ ਉਨ੍ਹਾਂ ਨੇ ਅਪੀਲ ਕੀਤੀ ਕਿ ਅਮਨ ਸ਼ਾਂਤੀ ਦੇ ਨਾਲ ਇਹ ਦਿਹਾੜਾ ਮਨਾਇਆ ਜਾਵੇ।
ਇਹ ਵੀ ਪੜ੍ਹੋ : ਜਲੰਧਰ ’ਚ ਦਿਲ ਵਲੂੰਧਰਣ ਵਾਲੀ ਘਟਨਾ, ਵਿਆਹ ਤੋਂ ਚਾਰ ਦਿਨ ਪਹਿਲਾਂ ਲਾੜੇ ਨੇ ਕੀਤੀ ਖ਼ੁਦਕੁਸ਼ੀ
ਫਗਵਾੜਾ ਵਿਖੇ GNA ਯੂਨੀਵਰਸਿਟੀ ’ਚ ਇਕ ਹਫ਼ਤਾਵਾਰ ਆਨਲਾਈਨ ਟਰਮ ਕੋਰਸ ਦੀ ਸ਼ੁਰੂਆਤ
NEXT STORY