ਨਾਭਾ (ਖੁਰਾਣਾ)-ਨਾਭਾ ਬਲਾਕ ਦੇ ਪਿੰਡ ਖੋਖ ਵਿਖੇ ਨਸ਼ੇ ਦੀ ਹਾਲਤ ’ਚ ਪਰਿਵਾਰ ਦੇ ਵੱਡੇ ਮੁੰਡੇ ਨੇ ਇਕ ਤੋਂ ਬਾਅਦ ਇਕ 3 ਕਮਰਿਆਂ ’ਚ ਪਏ ਸਾਮਾਨ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਪਰਿਵਾਰਕ ਮੈਂਬਰਾਂ ਨੇ ਗੁਆਂਢੀਆਂ ਦੇ ਘਰ ਦਾਖ਼ਲ ਹੋ ਕੇ ਆਪਣੀ ਜਾਨ ਬਚਾਈ। ਪਰਿਵਾਰ ਮੁਤਾਬਕ ਲੱਖਾਂ ਦਾ ਨੁਕਸਾਨ ਹੋ ਗਿਆ ਹੈ। ਦੂਜੇ ਪਾਸੇ ਨਾਭਾ ਸਦਰ ਪੁਲਸ ਵੱਲੋਂ ਦੋਸ਼ੀ ਵਿਅਕਤੀ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਦੇ ਸਵਰਗਵਾਸ ਹੋਣ ਉਪਰੰਤ ਹੋ ਸਕਦੈ ਵੱਡਾ ਸਿਆਸੀ ਬਦਲਾਅ : ਡਾ. ਅਸ਼ਵਨੀ ਕੁਮਾਰ
ਇਸ ਮੌਕੇ ਗੁਰਪ੍ਰੀਤ ਸਿੰਘ ਦੀ ਪਤਨੀ ਸੰਦੀਪ ਕੌਰ ਨੇ ਕਿਹਾ ਕਿ ਮੇਰਾ ਪਤੀ ਨਸ਼ੇ ਦਾ ਆਦੀ ਹੈ, ਜੋ ਲੰਮੇ ਸਮੇਂ ਤੋਂ ਸਾਡੀ ਕੁੱਟਮਾਰ ਕਰਦਾ ਹੈ। ਬੀਤੇ ਦਿਨ ਉਸ ਨੇ ਪੈਟਰੋਲ ਪਾ ਕੇ ਸਾਰੇ ਘਰ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਅਸੀਂ ਆਪਣੇ ਸਾਰੇ ਪਰਿਵਾਰ ਨੇ ਗੁਆਂਢੀਆਂ ਦੇ ਘਰ ਜਾ ਕੇ ਜਾਨ ਬਚਾਈ। ਅੱਗ ਲਗਾਉਣ ਤੋਂ ਪਹਿਲਾਂ ਸਾਰੇ ਪਰਿਵਾਰ ਦੀ ਕੁੱਟਮਾਰ ਵੀ ਕੀਤੀ। ਮੁਲਜ਼ਮ ਦੀ ਭਰਜਾਈ ਹਰਜਿੰਦਰ ਕੌਰ ਅਤੇ ਮਾਤਾ ਰਾਣੋ ਨੇ ਦੱਸਿਆ ਕਿ ਘਟਨਾ ਦੌਰਾਨ ਸਾਡੇ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਅਸੀਂ ਪੁਲਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕਰਦੇ ਹਾਂ।
ਇਹ ਖ਼ਬਰ ਵੀ ਪੜ੍ਹੋ : 8ਵੀਂ ਦੇ ਨਤੀਜੇ : ਟਾਪਰ ਲਵਪ੍ਰੀਤ ਤੇ ਦੂਜਾ ਸਥਾਨ ਹਾਸਲ ਕਰਨ ਵਾਲੀ ਗੁਰਅੰਕਿਤ ਭਰਨਾ ਚਾਹੁੰਦੀਆਂ ਉੱਚੀ ਪਰਵਾਜ਼
ਇਸ ਮੌਕੇ ਸਰਪੰਚ ਭਜਨ ਸਿੰਘ ਨੇ ਦੱਸਿਆ ਕਿ ਘਰਾਂ ’ਚ ਛੋਟੀਆਂ-ਛੋਟੀਆਂ ਲੜਾਈਆਂ ਹੁੰਦੀਆਂ ਰਹਿੰਦੀਆਂ ਹਨ ਪਰ ਆਪਣੇ ਘਰ ਨੂੰ ਹੀ ਅੱਗ ਦੇ ਹਵਾਲੇ ਕਰਨਾ ਬਹੁਤ ਮੰਦਭਾਗੀ ਗੱਲ ਹੈ। ਨਾਭਾ ਸਦਰ ਦੇ ਇੰਚਾਰਜ ਗੁਰਪ੍ਰੀਤ ਸਿੰਘ ਭਿੰਡਰ ਨੇ ਕਿਹਾ ਕਿ ਅਸੀਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਗੁਰਪ੍ਰੀਤ ਸਿੰਘ ਖਿਲਾਫ਼ ਮਾਮਲਾ ਦਰਜ ਕਰ ਦਿੱਤਾ ਹੈ। ਮੁਲਜ਼ਮ ਦੀ ਭਾਲ ਜਾਰੀ ਹੈ।
ਪ੍ਰਕਾਸ਼ ਸਿੰਘ ਬਾਦਲ ਦੇ ਸਵਰਗਵਾਸ ਹੋਣ ਉਪਰੰਤ ਹੋ ਸਕਦੈ ਵੱਡਾ ਸਿਆਸੀ ਬਦਲਾਅ : ਡਾ. ਅਸ਼ਵਨੀ ਕੁਮਾਰ
NEXT STORY