ਪਟਿਆਲਾ/ਰੱਖੜਾ (ਰਾਣਾ) : ਆਮ ਆਦਮੀ ਪਾਰਟੀ ਦੇ ਨਿਧੜਕ, ਜੁਝਾਰੂ ਅਤੇ ਮਿਹਨਤੀ ਆਗੂ ਅਤੇ ਪਟਿਆਲਾ ਲੋਕ ਸਭਾ ਹਲਕੇ ਦੇ ਇੰਚਾਰਜ ਇੰਦਰਜੀਤ ਸਿੰਘ ਸੰਧੂ ਸਨੌਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਟੇਟ ਕਨਵੇਅਰ ਦਾ ਡਾਇਰੈਕਟਰ ਅਤੇ ਵਾਈਸ ਚੇਅਰਮੈਨ ਨਿਯੁਕਤ ਕਰ ਦਿੱਤਾ ਹੈ। ਉਨ੍ਹਾਂ ਦੇ ਸੂਬਾ ਪੱਧਰੀ ਕਾਰਪੋਰੇਸ਼ਨ ਦਾ ਵਾਈਸ ਚੇਅਰਮੈਨ ਬਣਨ ਨਾਲ ਜਿੱਥੇ ਉਨ੍ਹਾਂ ਦਾ ਰਾਜਨੀਤਕ ਕੱਦ ਵਧਿਆ ਹੈ, ਉਥੇ ਹੀ ਪਟਿਆਲਾ ਲੋਕ ਸਭਾ ਹਲਕੇ ਨੂੰ ਬਹੁਤ ਵੱਡਾ ਲਾਭ ਮਿਲੇਗਾ। ਬਤੌਰ ਲੋਕ ਸਭਾ ਇੰਚਾਰਜ ਇੰਦਰਜੀਤ ਸਿੰਘ ਸੰਧੂ ਪਿੰਡ ਪਿੰਡ ਜਾ ਕੇ ਪਾਰਟੀ ਨੂੰ ਮਜ਼ਬੂਤ ਕਰ ਰਹੇ ਹਨ। ਉਨ੍ਹਾਂ ਦੀ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਹੀ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਇਹ ਮਾਣ ਬਖਸ਼ਿਆ ਹੈ। ਜ਼ਿਕਰਯੋਗ ਹੈ ਕਿ ਇੰਦਰਜੀਤ ਸਿੰਘ ਸੰਧੂ ਪਾਰਟੀ ਪ੍ਰਤੀ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਨੂੰ ਬਾਖੂਬੀ ਨਿਭਾਉਂਦੇ ਆ ਰਹੇ ਹਨ, ਉਥੇ ਹੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਦੇਸ਼ ਵਿਚ ਵੱਖ ਵੱਖ ਸਟੇਟਾਂ ਵਿਚ ਹੋਣ ਵਾਲੀਆਂ ਚੋਣਾਂ ਵਿਚ ਰੈਲੀਆਂ ਵਿਚ ਲੋਕਾਂ ਦੀ ਇਕੱਤਰਤਾ ਲਈ ਡਿਊਟੀਆਂ ਲਾਈਆਂ ਗਈਆਂ ਸਨ। ਸੰਧੂ ਵਲੋਂ ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ ਆਦਿ ਹੋਰ ਵੱਖ ਵੱਖ ਸਟੇਟਾਂ ਵਿਚ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਨਿਭਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ, ਜਿਨ੍ਹਾਂ ਦੀ ਮਿਹਨਤ ਅਤੇ ਪਾਰਟੀ ਪ੍ਰਤੀ ਕੀਤੇ ਗਏ ਕੰਮਾਂ ਨੂੰ ਦੇਖਦੇ ਹੋਏ ਇਹ ਸੂਬੇ ਦੀ ਵਾਈਸ ਚੇਅਰਮੈਨੀ ਦੇ ਕੇ ਵੱਡਾ ਮਾਣ ਬਖਸ਼ਿਆ ਹੈ।
ਉਥੇ ਹੀ ਹੁਣ ਜ਼ਿਲ੍ਹੇ ਵਿਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਿੰਡ ਪਿੰਡ ਜਾ ਕੇ ਪਾਰਟੀ ਆਮ ਆਦਮੀ ਪਾਰਟੀ ਦੇ ਕੇਡਰ ਨੂੰ ਮਜ਼ਬੂਤ ਕਰਨ ਲਈ ਜਾਗਰੁਕਤਾ ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਜਿਸ ਤਹਿਤ ਨਿਤ ਦਿਨ ਦਰਜਨਾਂ ਪਿੰਡਾਂ ਵਿਚ ਨਿਰੀਖਣ ਕਰਕੇ ਪਾਰਟੀ ਨਾਲ ਜੋੜਨ ਲਈ ਨੌਜਵਾਨਾਂ ਨੂੰ ਲਾਮਬੰਦ ਕਰਨ ਵਿਚ ਆਪਣਾ ਵੱਡਾ ਰੋਲ ਅਦਾ ਕਰ ਰਹੇ ਹਨ। ਜਿੱਥੇ ਸੰਧੂ ਦੇ ਸਮਰਥਕਾਂ ਵਿਚ ਪਾਰਟੀ ਵਲੋਂ ਦਿੱਤੇ ਗਏ ਮਾਣ ਨੂੰ ਲੈ ਕੇ ਬੜੀ ਖੁਸ਼ੀ ਮਹਿਸੂਸ ਕੀਤੀ ਜਾ ਰਹੀ ਹੈ, ਉਥੇ ਹੀ ਸੰਧੂ ਨੂੰ ਸਨਮਾਨਿਤ ਕਰਨ ਦਾ ਸਿਲਸਿਲਾ ਵੀ ਸ਼ੁਰੂ ਹੋ ਚੁੱਕਾ ਹੈ। ਇਸ ਸੰਬੰਧੀ ਗੱਲਬਾਤ ਕਰਦੇ ਹੋਏ ਸੰਧੂ ਨੇ ਕਿਹਾ ਕਿ ਪਾਰਟੀ ਵਲੋਂ ਦਿੱਤੇ ਗਏ ਮਾਣ ਸਨਮਾਨ ਦਾ ਪਾਰਟੀ ਦੇ ਸੁਪਰੀਮੋ ਅਤੇ ਪੰਜਾਬ ਦੇ ਮੁੱਖ ਮੰਤਰੀ ਦਾ ਧੰਨਵਾਦ ਕਰਦਾ ਹਾਂ ਅਤੇ ਮੇਰੇ ਵਲੋਂ ਦਿਨ ਰਾਤ ਇਕ ਕਰਕੇ ਪਾਰਟੀ ਨੂੰ ਭਵਿੱਖ ਵਿਚ ਹੋਰ ਮਜਬੂਤ ਕਰਨ ਲਈ ਆਪਣੀਆਂ ਸੇਵਾਵਾਂ ਜਾਰੀ ਰੱਖਾਂਗਾ।
ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਸਬੰਧੀ ਸਕੀਮਾਂ ਨੂੰ ਲੈ ਕੇ ਹਦਾਇਤਾਂ ਜਾਰੀ
NEXT STORY